ਸਾਵਧਾਨ ਪੰਜਾਬ ਚ ਆਉਣ ਵਾਲੇ 72 ਘੰਟਿਆਂ ਚ ਪੈ ਸਕਦਾ ਭਾਰੀ ਮੀਂਹ – ਆਇਆ ਮੌਸਮ ਦਾ ਇਹ ਵੱਡਾ ਅਲਰਟ

ਆਈ ਤਾਜਾ ਵੱਡੀ ਖਬਰ

ਭਾਰਤ ਵਿਚ ਵੱਖ-ਵੱਖ ਜਗ੍ਹਾ ਤੇ ਜਿਥੇ ਲੋਕਾਂ ਨੂੰ ਵਧੇਰੇ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਪਿਛਲੇ ਕੁਝ ਦਿਨਾਂ ਤੋਂ ਭਾਰਤ ਦੇ ਵੱਖ ਵੱਖ ਸੂਬਿਆਂ ਵਿੱਚ ਮੌਸਮ ਦੀ ਤਬਦੀਲੀ ਦਰਜ ਕੀਤੀ ਜਾ ਰਹੀ ਹੈ। ਮੌਸਮ ਵਿੱਚ ਆਈ ਤਬਦੀਲੀ ਨਾਲ ਜਿੱਥੇ ਲੋਕਾਂ ਨੂੰ ਭਰੀ ਗਰਮੀ ਤੋਂ ਰਾਹਤ ਮਿਲਦੀ ਹੈ। ਉੱਥੇ ਹੀ ਆਵਾਜਾਈ ਦੌਰਾਨ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਵੀ ਪੇਸ਼ ਆ ਰਹੀਆਂ ਹਨ। ਕੱਲ੍ਹ ਤੋਂ ਮੌਸਮ ਵਿਚਲੀ ਤਬਦੀਲੀ ਦੇਖੀ ਗਈ ਹੈ ਅਤੇ ਕਈ ਜਗ੍ਹਾ ਉਪਰ ਬਰਸਾਤ ਹੋਣ ਦੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਪ੍ਰਾਪਤ ਹੋਈ।

ਹੁਣ ਪੰਜਾਬ ਵਿੱਚ ਆਉਣ ਵਾਲੇ 72 ਘੰਟਿਆਂ ਦੌਰਾਨ ਭਾਰੀ ਮੀਂਹ ਪੈ ਸਕਦਾ ਹੈ ਜਿਸ ਬਾਰੇ ਮੌਸਮ ਵਿਭਾਗ ਵੱਲੋਂ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਮੌਸਮ ਵਿਭਾਗ ਵੱਲੋਂ ਜਿੱਥੇ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਲੋਕਾਂ ਨੂੰ ਪਹਿਲਾਂ ਹੀ ਦੇ ਦਿੱਤੀ ਜਾਂਦੀ ਹੈ ਤਾਂ ਜੋ ਲੋਕ ਪਹਿਲਾਂ ਹੀ ਆਪਣਾ ਇੰਤਜ਼ਾਮ ਕਰ ਸਕਣ। ਕੱਲ ਰਾਤ ਤੋ ਜਿੱਥੇ ਪੰਜਾਬ ਤੇ ਹਰਿਆਣਾ ਦੇ ਕਈ ਖੇਤਰਾਂ ਵਿੱਚ ਬਰਸਾਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉੱਥੇ ਹੀ ਸ਼ਨੀਵਾਰ ਨੂੰ ਪੰਜਾਬ ਦੇ ਕਈ ਜ਼ਿਲਿਆਂ ਅੰਦਰ ਤੇਜ਼ ਹਵਾਵਾਂ ਚੱਲਣਗੀਆਂ ਅਤੇ ਭਾਰੀ ਮੀਂਹ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਪੈ ਸਕਦਾ ਹੈ। ਅੰਮ੍ਰਿਤਸਰ ਵਿਚ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 28.8ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਹੋਣ ਵਾਲੀ ਇਹ ਬਰਸਾਤ ਬਹੁਤ ਸਾਰੀਆਂ ਫ਼ਸਲਾਂ ਲਈ ਲਾਹੇਵੰਦ ਹੈ। ਜਿਸ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਮੁਖੀ ਡਾਕਟਰ ਪ੍ਰਭਜੋਤ ਕੌਰ ਸਿੱਧੂ ਨੇ ਦੱਸਿਆ ਹੈ ਕਿ ਇਸ ਵੇਲੇ ਬੀਜੇ ਗਏ ਝੋਨੇ, ਮੱਕੀ, ਮੂੰਗੀ ਅਤੇ ਨਰਮੇ ਦੀ ਫ਼ਸਲ ਲਈ ਇਹ ਵੀ ਲਾਹੇਵੰਦ ਸਾਬਤ ਹੋਵੇਗਾ, ਉਥੇ ਹੀ ਤਰਬੂਜ ਅਤੇ ਖ਼ਰਬੂਜ਼ੇ ਦੀਆਂ ਫਸਲਾਂ ਨੂੰ ਨੁਕਸਾਨ ਹੋਵੇਗਾ। ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸਵੇਰ ਤੋਂ ਹੀ ਕਾਲੇ ਬੱਦਲ ਛਾਏ ਹੋਏ ਸਨ ਜਿਸ ਕਾਰਨ ਦੁਪਹਿਰ ਤੋਂ ਬਾਅਦ ਮੀਂਹ ਪੈਣ ਦੇ ਆਸਾਰ ਹਨ।

ਜਿਸ ਕਾਰਨ ਆਪ ਵੰਜਾ ਸਾਲਾਂ ਦੌਰਾਨ ਪਹਿਲੀ ਵਾਰ 3 ਜੂਨ ਨੂੰ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲ਼ੇ ਦਿਨਾਂ ਦੌਰਾਨ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪੈਣ ਦੇ ਆਸਾਰ ਹਨ। ਉੱਥੇ ਹੀ ਤੇਜ਼ ਹਵਾਵਾਂ ਵੀ ਚੱਲਦੀਆਂ ਰਹਿਣਗੀਆਂ। ਆਉਣ ਵਾਲੇ 72 ਘੰਟਿਆਂ ਦੌਰਾਨ ਤੇਜ਼ ਮੀਂਹ ਪੈ ਸਕਦਾ ਹੈ ਅਤੇ ਝੱਖੜ ਝੁੱਲ ਸਕਦਾ ਹੈ।