ਆਈ ਤਾਜਾ ਵੱਡੀ ਖਬਰ
ਕਰੋਨਾ ਵਾਇਰਸ ਅੱਜ ਦੇ ਸਮੇਂ ਵਿੱਚ ਇੱਕ ਅਜਿਹੀ ਬਿਮਾਰੀ ਬਣ ਚੁੱਕਿਆ ਹੈ ਜਿਸ ਕਾਰਨ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਭਾਵੇਂ ਅੱਜ ਦੇ ਸਮੇਂ ਵਿਚ ਕਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿਚ ਗਿਰਾਵਟ ਆਈ ਹੈ। ਪਰ ਇਸ ਲਾਗ ਕਾਰਨ ਆਪਣੀ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਲਗਾਤਾਰ ਜਾਰੀ ਹੈ। ਦੂਜੇ ਪਾਸੇ ਇਸ ਤੋਂ ਇਲਾਵਾ ਹੋਰ ਵੀ ਕਈ ਅਜਿਹੀਆਂ ਵੱਡੀਆਂ ਜਾਂ ਭਿਆਨਕ ਬਿਮਾਰੀਆਂ ਹਨ ਜਿਨ੍ਹਾਂ ਦੇ ਕਾਰਨ ਬਹੁਤ ਸਾਰੇ ਲੋਕ ਸਦੀਵੀ ਵਿਛੋੜਾ ਦੇ ਗਏ ਹਨ। ਇਸੇ ਤਰ੍ਹਾਂ ਹੁਣ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਇਸ ਖ਼ਬਰ ਤੋਂ ਬਾਅਦ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਫ਼ੈਲ ਗਈ।
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮੰਗਲ ਸਿੰਘ ਸਰੀਰਕ ਬਿਮਾਰੀਆਂ ਨਾਲ ਜੂਝਦੇ ਹੋਏ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਉਹ ਗੁਰੂ ਤੇਗ ਬਹਾਦਰ ਗੁਰੂ ਘਰ ਲੈਸਟਰ ਵਿੱਚ ਸ਼ੇਰ ਗਰੁੱਪ ਦੇ ਬੈਨਰ ਹੇਠ ਮੁੱਖ ਸੇਵਾਦਾਰ ਨਿਭਾ ਰਹੇ ਸੀ। ਇਹ ਹੈ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਸ਼ਰੀਰਕ ਬੀਮਾਰੀ ਦੇ ਕਾਰਨ ਤੇ ਇਲਾਜ਼ ਸਨ। ਉਨ੍ਹਾਂ ਦੇ ਅਚਾਨਕ ਇਸ ਤਰ੍ਹਾਂ ਵਿਛੋੜੇ ਦੇ ਜਾਣ ਕਾਰਨ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਛਾ ਗਈ। ਇਸ ਤੋਂ ਇਲਾਵਾ ਦੇਸ਼ ਵਿਦੇਸ਼ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਅਸਹਿ ਸਦਮਾ ਪਹੁੰਚਿਆ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਦੱਸ ਦਈਏ ਕਿ ਸਿੱਖ ਭਾਈਚਾਰੇ ਵਿਚ ਮੰਗਲ ਸਿੰਘ ਦਾ ਬਹੁਤ ਆਦਰ ਸਤਿਕਾਰ ਕੀਤਾ ਜਾਂਦਾ ਸੀ। ਇਸ ਪਿੱਛੇ ਬਹੁਤ ਸਾਰੇ ਕਾਰਨ ਹਨ ਦੱਸ ਦਈਏ ਕਿ ਉਹ ਇਰਾਦੇ ਦੇ ਪੱਕੇ ਤੇ ਕਹਿਣੀ ਕਥਨੀ ਦੇ ਪੂਰੇ ਅਤੇ ਇਕ ਸ਼ੇਰ ਦਿਲ ਇਨਸਾਨ ਸਨ। ਲੋਕ ਭਲਾਈ ਦੇ ਕਾਰਜਾਂ ਦੇ ਵਿੱਚ ਉਹ ਹਮੇਸ਼ਾਂ ਤੱਤਪਰ ਰਹਿੰਦੇ ਸਨ।
ਜਾਣਕਾਰੀ ਅਨੁਸਾਰ ਉਹਨਾਂ ਦੇ ਅਚਾਨਕ ਸਦੀਵੀ ਵਿਛੋੜਾ ਦੇ ਜਾਣ ਤੇ ਸ੍ਰੀ ਗੁਰੂ ਸਿੰਘ ਸਭਾ ਸਾਊਥਹਾਲ ਦੇ ਪ੍ਰਧਾਨ ਗੁਰਮੇਲ ਸਿੰਘ ਮੱਲ੍ਹੀ, ਡਾਕਟਰ ਪਰਵਿੰਦਰ ਸਿੰਘ ਗਰਚਾ, ਪ੍ਰੋਫੈਸਰ ਸ਼ਿੰਗਾਰਾ ਸਿੰਘ ਭੁੱਲਰ, ਸੋਹਣ ਸਿੰਘ ਸਮਰਾ, ਸਰੂਪ ਸਿੰਘ ਚਿਤਰਕਾਰ, ਹਰਮੀਤ ਸਿੰਘ ਗਿੱਲ, ਡਾਕਟਰ ਦਵਿੰਦਰ ਸਿੰਘ ਕੂਨਰ ਵੱਲੋਂ ਇਸ ਮੌਕੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਮੰਗਲ ਸਿੰਘ ਦੇ ਪਰਿਵਾਰ ਅਤੇ ਸਾਕ-ਸਬੰਧੀਆਂ ਲਈ ਇਹ ਬਹੁਤ ਦੁੱਖ ਦੀ ਘੜੀ ਹੈ ਕਿਉਂਕਿ ਉਨ੍ਹਾਂ ਦੇ ਅਚਾਨਕ ਚਲੇ ਜਾਣ ਦਾ ਸਦਮਾ ਬਹੁਤ ਵੱਡਾ ਹੈ।
Previous Postਹੁਣੇ ਹੁਣੇ CBSE ਸਕੂਲਾਂ ਲਈ ਹੋ ਗਿਆ ਇਹ ਵੱਡਾ ਐਲਾਨ , ਬਚਿਆ ਅਤੇ ਮਾਪਿਆਂ ਚ ਖੁਸ਼ੀ ਦੀ ਲਹਿਰ
Next Postਸਾਵਧਾਨ ਪੰਜਾਬ ਚ ਆਉਣ ਵਾਲੇ 72 ਘੰਟਿਆਂ ਚ ਪੈ ਸਕਦਾ ਭਾਰੀ ਮੀਂਹ – ਆਇਆ ਮੌਸਮ ਦਾ ਇਹ ਵੱਡਾ ਅਲਰਟ