ਸਾਵਧਾਨ ਪੰਜਾਬ ਚ ਇਥੇ ਜਿਆਦਾ ਕੇਸਾਂ ਕਰਕੇ ਇਹ ਇਲਾਕਾ ਕੀਤਾ ਗਿਆ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ

ਆਈ ਤਾਜਾ ਵੱਡੀ ਖਬਰ

ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਜਿੱਥੇ ਲੋਕਾਂ ਵਿੱਚ ਕੁਝ ਰਾਹਤ ਵੇਖੀ ਜਾ ਰਹੀ ਹੈ। ਉਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਹਾ ਗਿਆ ਹੈ ਕਿ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਸਾਰੀਆਂ ਸਖ਼ਤ ਹਦਾਇਤਾਂ ਜਾਰੀ ਰੱਖਿਆ ਜਾਵੇਗਾ। ਕਿਉਂਕਿ ਅਜੇ ਇਸ ਬਿਮਾਰੀ ਦਾ ਪੂਰੀ ਤਰਾਂ ਖਤਮ ਨਹੀਂ ਹੋਇਆ ਹੈ। ਇਸ ਲਈ ਉਨ੍ਹਾਂ ਨੇ ਲੋਕਾਂ ਨੂੰ ਅਜੇ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਸੂਬੇ ਦੇ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਵੀ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲਏ ਜਾ ਰਹੇ ਹਨ ਕਿਉਂਕਿ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਇਹ ਅਧਿਕਾਰ ਦਿੱਤੇ ਗਏ ਹਨ।

ਪੰਜਾਬ ਵਿੱਚ ਇੱਥੇ ਵਧੇਰੇ ਕੇਸਾਂ ਦੇ ਕਾਰਨ ਇਲਾਕੇ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ। ਹੁਸ਼ਿਆਰਪੁਰ ਦੇ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੱਲੋਂ ਕਰੋਨਾ ਦੇ ਕੇਸਾਂ ਨੂੰ ਵੇਖਦੇ ਹੋਏ ਜ਼ਿਲੇ ਅੰਦਰ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ। ਹੁਣ 144 ਸੀ ਆਰ ਪੀ ਸੀ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਜ਼ਿਲ੍ਹਾ ਹੁਸ਼ਿਆਰਪੁਰ ਦੇ ਜਿਲਾ ਮਜਿਸਟ੍ਰੇਟ ਅਪਨੀਤ ਰਿਆਤ ਅਧੀਨ ਕੁਝ ਖੇਤਰਾਂ ਨੂੰ ਮਾਈਕਰੋ ਕੰਟੇਨਮੈਂਟ ਕਿਉਂ ਐਲਾਨਿਆ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਹੁਸ਼ਿਆਰਪੁਰ ਦੇ ਬਲਾਕ ਭੂੰਗਾ ਦੇ ਪਿੰਡ ਲੇਹਲ ਅਤੇ ਬਲਾਕ ਹਾਜੀਪੁਰ ਦੇ ਪਿੰਡ ਹਰਿ ਬਹਿ ਨੂੰ ਮਾਈਕਰੋ ਕੰਟੇਨਮੈਂਟ ਘੋਸ਼ਿਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਹੈ ਕਿ ਅਗਲੇ 10 ਦਿਨਾਂ ਦੌਰਾਨ ਇਸ ਖੇਤਰ ਵਿੱਚ ਕੋਈ ਵੀ ਕੇਸ ਸਾਹਮਣੇ ਨਹੀਂ ਆਉਂਦਾ ਤਾਂ, ਲਾਗੂ ਕੀਤੀਆਂ ਗਈਆਂ ਹਦਾਇਤਾਂ ਨੂੰ ਖਤਮ ਕਰ ਦਿੱਤਾ ਜਾਵੇਗਾ। ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਥੇ ਹੀ ਇਸ ਖੇਤਰ ਵਿੱਚ ਮੈਡੀਕਲ ਐਮਰਜੈਂਸੀ ਸੇਵਾਵਾਂ ਨੂੰ ਜਾਰੀ ਰੱਖਿਆ ਜਾਵੇਗਾ। ਉਥੇ ਹੀ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੀ ਘਰ-ਘਰ ਜਾ ਕੇ ਲੋਕਾਂ ਦਾ ਕਰੋਨਾ ਟੈਸਟ ਕੀਤਾ ਜਾਵੇਗਾ।

ਕਰੋਨਾ ਦੇ ਪ੍ਰਭਾਵ ਹੇਠ ਆਉਣ ਵਾਲੇ ਲੋਕਾਂ ਦੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਸਰਵੇ ਕੀਤੇ ਜਾਣਗੇ ਅਤੇ ਸੰਪਰਕ ਦੀ ਟਰੇਸਿੰਗ ਕੀਤੀ ਜਾਵੇਗੀ। ਉੱਥੇ ਹੀ ਕਰੋਨਾ ਦੇ ਵਧੇਰੇ ਮਾਮਲੇ ਦੇ ਸਾਹਮਣੇ ਆਉਣ ਤੇ ਉਨ੍ਹਾਂ ਨੂੰ ਸਿਹਤ ਸੁਵਿਧਾਵਾਂ ਦੇਣ ਲਈ ਹਸਪਤਾਲਾਂ ਵਿੱਚ ਤਬਦੀਲ ਕੀਤਾ ਜਾਵੇਗਾ। ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ0 ਕਰਨ ਦੀ ਅਪੀਲ ਕੀਤੀ ਗਈ ਹੈ।