ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਦੇਸ਼ ਅੰਦਰ ਸ਼ੁਰੂ ਹੋਈ ਕਰੋਨਾ ਦੀ ਲਹਿਰ ਨੇ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ। ਇਸ ਕਰੋਨਾ ਦੇ ਚਲਦੇ ਹੋਏ ਜਿੱਥੇ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਉਥੇ ਹੀ ਇਸ ਕਰੋਨਾ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁੱਕੀ ਹੈ,ਹੁਣ ਤੱਕ ਰਾਜਨੀਤਿਕ ਜਗਤ, ਖੇਡ ਜਗਤ, ਫਿਲਮੀ ਜਗਤ ,ਧਾਰਮਿਕ ਜਗਤ, ਮਨੋਰੰਜਨ ਜਗਤ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੀ ਕਰੋਨਾ ਦੀ ਚਪੇਟ ਵਿੱਚ ਆ ਚੁੱਕੀਆਂ ਹਨ। ਜਿਨ੍ਹਾਂ ਵਿੱਚੋਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵਲੋ ਇਸ ਕਰੋਨਾ ਉੱਪਰ ਜਿੱਤ ਪ੍ਰਾਪਤ ਕਰ ਲਈ ਗਈ ਹੈ। ਉਥੇ ਹੀ ਕੁਝ ਸਖਸ਼ੀਅਤਾਂ ਇਸ ਕਰੋਨਾ ਹੱਥੋਂ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਈਆਂ ਹਨ।
ਹੁਣ ਪੀਜੀਆਈ ਤੋਂ ਮਸ਼ਹੂਰ ਦੌੜਾਕ ਮਿਲਖਾ ਸਿੰਘ ਬਾਰੇ ਵੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਦੁਨੀਆ ਵਿੱਚ ਉੱਡਣੇ ਸਿੱਖ ਦੇ ਨਾਮ ਨਾਲ ਮਸ਼ਹੂਰ ਹੋਏ ਦੌੜਾਕ ਮਿਲਖਾ ਸਿੰਘ ਨੂੰ ਪਿਛਲੇ ਦਿਨੀਂ ਕਰੋਨਾ ਦੇ ਕਾਰਨ ਪੀਜੀਆਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਜਿੱਥੇ ਉਹ ਇਸ ਸਮੇਂ ਇਲਾਜ ਅਧੀਨ ਹਨ ਅਤੇ ਬਿਲਕੁਲ ਠੀਕ ਹਨ ਅਤੇ ਉਨ੍ਹਾਂ ਦੀ ਹਾਲਤ ਵਿਚ ਵੀ ਸੁਧਾਰ ਹੋ ਰਿਹਾ ਹੈ। ਉਥੇ ਹੀ ਸੋਸ਼ਲ ਮੀਡੀਆ ਉਪਰ ਕਿਸੇ ਵੱਲੋਂ ਉਨ੍ਹਾਂ ਦੀ ਮੌਤ ਦੀ ਝੂ-ਠੀ ਖ਼ਬਰ ਫੈਲਾ ਦਿੱਤੀ ਗਈ। ਜਿਸ ਨੂੰ ਸੁਣਦੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਦੁਖੀ ਹਿਰਦੇ ਨਾਲ ਉਨ੍ਹਾਂ ਪ੍ਰਤੀ ਸ਼ਰਧਾਂਜਲੀ ਭੇਟ ਕਰਦੇ ਹੋਏ ਖਬਰਾਂ ਸਾਹਮਣੇ ਆਉਣ ਲੱਗ ਪਈਆਂ।
ਇਨ੍ਹਾਂ ਖਬਰਾਂ ਨੂੰ ਸੁਣਦੇ ਹੀ ਪੀਜੀਆਈ ਹਸਪਤਾਲ ਵੱਲੋਂ ਇਨ੍ਹਾਂ ਖਬਰਾਂ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਗਿਆ ਹੈ ਕਿ ਕਿਸੇ ਵੱਲੋਂ ਇਹ ਝੂਠੀ ਅ-ਫ-ਵਾ-ਹ ਫੈਲਾਈ ਗਈ ਹੈ। ਪੀਜੀਆਈ ਨੇ ਇਨ੍ਹਾਂ ਸਾਰੀਆਂ ਅਫਵਾਹਾਂ ਨੂੰ ਸਿਰੇ ਤੋਂ ਖਾਰਿਜ ਕਰਦੇ ਹੋਏ ਦੱਸਿਆ ਕਿ ਮਿਲਖਾ ਸਿੰਘ ਹਸਪਤਾਲ ਵਿੱਚ ਬਿਲਕੁਲ ਸਿਹਤਮੰਦ ਅਤੇ ਤੰਦਰੁਸਤ ਹਨ। ਇਸ ਸਮੇਂ ਕਰੋਨਾ ਵਾਇਰਸ ਦੇ ਵਿੱਚ ਡਾਕਟਰਾਂ ਦੀ ਦੇਖ-ਰੇਖ ਹੇਠ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਬੀਤੇ ਕੱਲ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਮਿਲਖਾ ਸਿੰਘ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ ਚਾਲ ਫੋਨ ਉਪਰ ਪੁੱਛਿਆ ਗਿਆ।
ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਨ੍ਹਾਂ ਨੂੰ ਜਲਦ ਸਿਹਤਯਾਬ ਹੋ ਕੇ ਟੋਕੀਓ ਓਲੰਪਿਕਸ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਲਈ ਪ੍ਰੇਰਿਤ ਕੀਤਾ ਗਿਆ ਹੈ। ਅੱਜ ਫੈਲਾਈਆਂ ਗਈਆਂ ਝੂਠੀਆਂ ਖਬਰਾਂ ਬਾਰੇ ਪੀਜੀਆਈ ਨੇ ਕਿਹਾ ਹੈ ਕਿ ਇਸ ਖਬਰ ਦੀ ਪੁਸ਼ਟੀ ਨਾ ਤਾਂ ਹਸਪਤਾਲ ਵੱਲੋਂ ਕੀਤੀ ਗਈ ਹੈ, ਤੇ ਨਾ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੋਈ ਵੀ ਬਿਆਨ ਸਾਹਮਣੇ ਆਇਆ ਹੈ।
Previous Postਪੰਜਾਬ : ਸਕੂਲੀ ਬੱਚਿਆਂ ਲਈ ਹੋਇਆ ਇਹ ਐਲਾਨ , ਬੱਚਿਆਂ ਅਤੇ ਮਾਪਿਆਂ ਚ ਖੁਸ਼ੀ
Next Postਹੁਣੇ ਹੁਣੇ ਸੁਖਬੀਰ ਸਿੰਘ ਬਾਦਲ ਦੇ ਬਾਰੇ ਆਈ ਇਹ ਵੱਡੀ ਖਬਰ – ਕੀਤਾ ਇਹ ਵੱਡਾ ਐਲਾਨ