ਹੁਣੇ ਹੁਣੇ ਅੱਗ ਦੇ ਮਚਾਇਆ ਤਾਂਡਵ ਲੱਗੇ ਲਾਸ਼ਾਂ ਦੇ ਢੇਰ , ਬਚਾਅ ਕਾਰਜ ਜੋਰਾਂ ਤੇ ਹਨ ਜਾਰੀ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਜਿਥੇ ਕੋਰੋਨਾ ਕਾਰਨ ਹਾਹਾਕਾਰ ਮੱਚੀ ਹੋਈ ਹੈ। ਉਥੇ ਹੀ ਵੱਖ ਵੱਖ ਸੂਬਿਆਂ ਵਿਚ ਹੋਰ ਵੀ ਬਹੁਤ ਸਾਰੀਆਂ ਭਿਆਨਕ ਘਟਨਾ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿਨ੍ਹਾਂ ਦਾ ਦੇਸ਼ ਦੇ ਹਾਲਾਤਾਂ ਉਪਰ ਗਹਿਰਾ ਅਸਰ ਪੈਂਦਾ ਹੈ। ਆਏ ਦਿਨ ਵਾਪਰਨ ਵਾਲੇ ਇਨ੍ਹਾਂ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿੱਥੇ ਬਹੁਤ ਸਾਰੀਆਂ ਕੁਦਰਤੀ ਆਫ਼ਤਾਂ ਦੇ ਆਉਣ ਨਾਲ ਬਹੁਤ ਸਾਰੇ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਹੋ ਰਿਹਾ ਹੈ। ਉੱਥੇ ਹੀ ਅਚਾਨਕ ਵਾਪਰਨ ਵਾਲੇ ਹਾਦਸੇ ਕਈ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਵੱਖ-ਵੱਖ ਦੁਖਦਾਈ ਘਟਨਾ ਸਾਹਮਣੇ ਆਉਂਦੀਆਂ ਰਹੀਆਂ ਹਨ, ਜਿਸ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਹੁਣ ਅੱਗ ਨੇ ਮਚਾਇਆ ਤਾਂਡਵ ਜਿਥੇ ਲਾਸ਼ਾਂ ਦੇ ਢੇਰ ਲੱਗ ਗਏ ਹਨ ਅਤੇ ਰਾਹਤ, ਬਚਾਅ ਕਾਰਜ ਜ਼ੋਰਾਂ ਤੇ ਜਾਰੀ ਹਨ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮਹਾਰਾਸ਼ਟਰ ਦੇ ਪੁਣੇ ਤੋਂ ਸਾਹਮਣੇ ਆਈ ਹੈ ਜਿੱਥੇ ਇਕ ਕੈਮੀਕਲ ਪਲਾਂਟ ਵਿੱਚ ਅੱਗ ਲੱਗਣ ਕਾਰਨ ਇਹ ਹਾਦਸਾ ਵਾਪਰ ਗਿਆ ਹੈ।

ਇਸ ਫੈਕਟਰੀ ਵਿਚ 37 ਕਰਮਚਾਰੀ ਕੰਮ ਕਰ ਰਹੇ ਸਨ, ਜਿਸ ਸਮੇਂ ਇਹ ਹਾਦਸਾ ਵਾਪਰਿਆ। ਅਜੇ ਤੱਕ ਫ਼ੈਕਟਰੀ ਵਿੱਚੋਂ 20 ਲੋਕਾਂ ਨੂੰ ਸੁਰੱਖਿਅਤ ਕੱਢ ਲਿਆ ਗਿਆ ਹੈ, ਤੇ ਸੱਤ ਲੋਕਾਂ ਦੀਆਂ ਲਾਸ਼ਾਂ ਵੀ ਬਰਾਮਦ ਕੀਤੀਆਂ ਗਈਆਂ ਹਨ। ਇਸ ਅੱਗ ਦੀ ਲਪੇਟ ਵਿੱਚ ਆਉਣ ਨਾਲ ਬਹੁਤ ਸਾਰੇ ਲੋਕ ਜ਼ਖਮੀ ਹੋ ਗਏ ਹਨ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਤੁਰੰਤ ਫਾਇਰ ਬ੍ਰਿਗੇਡ ਦੀਆਂ ਗਡੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕੀਤੇ ਗਏ ਹਨ।

ਕਰਮਚਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਅਜੇ ਤੱਕ ਫੈਕਟਰੀ ਦੇ ਅੰਦਰ 10 ਤੋਂ 15 ਦੇ ਕਰੀਬ ਮਜ਼ਦੂਰ ਫਸੇ ਹੋਣ ਦੀ ਸ਼ੰਕਾ ਜਾਹਿਰ ਕੀਤੀ ਗਈ ਹੈ। ਉਥੇ ਹੀ ਰਾਹਤ ਟੀਮਾਂ ਵੱਲੋਂ ਕਾਰਜ ਕੀਤੇ ਜਾ ਰਹੇ ਹਨ। ਕੈਮੀਕਲ ਪਲਾਂਟ ਵਿੱਚ ਲੱਗੀ ਇਸ ਅੱਗ ਦੀ ਘਟਨਾ ਦੇ ਕਾਰਨਾਂ ਦਾ ਅਜੇ ਤੱਕ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ। ਇਸ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।