ਆਈ ਤਾਜਾ ਵੱਡੀ ਖਬਰ
ਸੂਬੇ ਦੀ ਕੈਪਟਨ ਸਰਕਾਰ ਵੱਲੋਂ ਦੇਸ਼ ਵਿੱਚ ਫੈਲੀ ਹੋਈ ਕਰੋਨਾ ਨੂੰ ਮੱਦੇ ਨਜ਼ਰ ਰੱਖਦੇ ਹੋਏ ਹੀ ਪੰਜਾਬ ਵਿੱਚ ਪ੍ਰਸਥਿਤੀ ਅਨੁਸਾਰ ਹੀ ਫੈਸਲੇ ਲਏ ਜਾ ਰਹੇ ਹਨ। ਇਸ ਲਈ ਸਮੇਂ ਸਮੇਂ ਤੇ ਉਨ੍ਹਾਂ ਵੱਲੋਂ ਉਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾਂਦੀ ਹੈ। ਤਾਂ ਜੋ ਕਰੋਨਾ ਦੀਆਂ ਸਥਿਤੀਆਂ ਦੇ ਅਨੁਸਾਰ ਹੀ ਫੈਸਲੇ ਲਾਗੂ ਕੀਤੇ ਜਾ ਸਕਣ। ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਕੱਲ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਜਿਥੇ ਸ਼ਨੀਵਾਰ ਦੀ ਤਾਲਾਬੰਦੀ ਨੂੰ ਬੰਦ ਕੀਤਾ ਗਿਆ ਹੈ।
ਉੱਥੇ ਹੀ ਐਤਵਾਰ ਦੀ ਤਾਲਾਬੰਦੀ ਨੂੰ ਜਾਰੀ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਵਿਆਹ ਅਤੇ ਅੰਤਿਮ ਸੰਸਕਾਰ ਦੇ ਵਿੱਚ ਵੀ 10 ਵਿਅਕਤੀਆਂ ਦੀ ਗਿਣਤੀ ਨੂੰ ਵਧਾ ਕੇ 20 ਵਿਅਕਤੀ ਕਰ ਦਿੱਤਾ ਗਿਆ ਹੈ।ਹੁਣ ਪੰਜਾਬ ਵਿੱਚ ਇਥੇ ਬਜ਼ਾਰ 3 ਵਜੇ ਨਾਲ ਹੀ ਬੰਦ ਹੋਣ ਨੂੰ ਲੈ ਕੇ ਆਈ ਇਹ ਵੱਡੀ ਖਬਰ । ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਕੱਲ੍ਹ ਹੀ ਕਰੋਨਾ ਸਥਿਤੀ ਸਬੰਧੀ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਕੁਝ ਪਹਿਲਾਂ ਤੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਢਿੱਲ ਦਿੱਤੀ ਗਈ ਹੈ।
ਉਥੇ ਹੀ ਵੱਖ ਵੱਖ ਜ਼ਿਲਿਆ ਦੇ ਅਧਿਕਾਰੀਆਂ ਨੂੰ ਪ੍ਰਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ ਜਿਸਦੇ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰੀ ਐੱਮ.ਕੇ. ਅਰਾਵਿੰਦ ਕੁਮਾਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਬਾਜ਼ਾਰ ਅੱਜ ਦੁਪਹਿਰ 3 ਵਜੇ ਹੀ ਬੰਦ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੱਲ੍ਹ ਪੰਜਾਬ ਦੇ ਸਾਰੇ ਬਾਜ਼ਾਰਾਂ ਨੂੰ 6 ਵਜੇ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਸਨ,ਉਥੇ ਹੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡੀ ਸੀ ਵੱਲੋਂ ਆਖਿਆ ਗਿਆ ਹੈ ਉਨ੍ਹਾਂ ਨੂੰ ਅਜੇ ਤਕ ਇਸ ਸਬੰਧੀ ਆਦੇਸ਼ ਪ੍ਰਾਪਤ ਨਹੀਂ ਹੋਏ ਹਨ।
ਜਿਸ ਕਾਰਨ ਉਨ੍ਹਾਂ ਵੱਲੋਂ ਜ਼ਿਲ੍ਹੇ ਅੰਦਰ ਦੁਕਾਨਾਂ 3 ਵਜੇ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤਕ ਨਵੀਆਂ ਹਦਾਇਤਾਂ ਨਹੀਂ ਪਹੁੰਚ ਜਾਂਦੀਆਂ ਉਦੋਂ ਤੱਕ ਜ਼ਿਲ੍ਹੇ ਅੰਦਰ ਪੁਰਾਣੀਆਂ ਹਦਾਇਤਾਂ ਜਾਰੀ ਰੱਖੀਆਂ ਜਾਣਗੀਆਂ।
Previous Postਹੁਣੇ ਹੁਣੇ ਰਾਮ ਰਹੀਮ ਲਈ ਹਸਪਤਾਲੋਂ ਦੇ ਅੰਦਰੋਂ ਆ ਗਈ ਇਹ ਵੱਡੀ ਖਬਰ - ਹਨੀਪ੍ਰੀਤ ਦਾ ਟੁਟਿਆ ਦਿੱਲ
Next Postਮਹਾਤਮਾ ਗਾਂਧੀ ਦੀ ਪੜਪੋਤੀ ਨੂੰ ਇਸ ਕਾਰਨ ਹੋ ਗਈ 7 ਸਾਲਾਂ ਦੇ ਸਜਾ – ਤਾਜਾ ਵੱਡੀ ਖਬਰ