ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਜਿੱਥੇ ਦੇਸ਼ ਭਰ ਦੇ ਕਿਸਾਨਾਂ ਵੱਲੋਂ ਪਿਛਲੇ ਸਾਲ ਤੋਂ ਹੀ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਜਿਥੇ ਕਿਸਾਨਾਂ ਵੱਲੋਂ ਇਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ,ਉਥੇ ਹੀ ਸਰਕਾਰ ਵਲੋ ਇਨ੍ਹਾਂ ਨੂੰ ਰੱਦ ਕਰਨ ਤੋਂ ਇਨਕਾਰ ਕਰਦੇ ਹੋਏ ਸੋਧ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਕਿਸਾਨਾਂ ਵੱਲੋਂ ਠੁਕਰਾ ਦਿੱਤਾ ਗਿਆ ਹੈ। ਇਸ ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤੇ ਜਾਂਦੇ ਉਸ ਸਮੇਂ ਤਕ ਸਾਡਾ ਸੰਘਰਸ਼ ਜਾਰੀ ਰਹੇਗਾ।
ਕੇਂਦਰ ਦੀ ਮੋਦੀ ਸਰਕਾਰ ਨੇ ਹੁਣ ਕਿਸਾਨਾਂ ਲਈ ਇਹ ਵੱਡਾ ਐਲਾਨ ਕੀਤਾ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਵੱਲੋਂ ਹੁਣ ਕਿਸਾਨਾਂ ਲਈ ਝੋਨੇ ਦੀ ਬਿਜਾਈ ਤੋਂ ਪਹਿਲਾਂ ਹੀ ਇਕ ਐਲਾਨ ਕਰ ਦਿੱਤਾ ਗਿਆ ਹੈ। ਪਿਛਲੇ ਸਾਲ ਜਿਥੇ ਝੋਨੇ ਦਾ ਐਮਐਸਪੀ 1868 ਰੁਪਏ ਪ੍ਰਤੀ ਕੁਇੰਟਲ ਸੀ। ਇਸ ਵਾਰ ਸਰਕਾਰ ਵੱਲੋਂ 2021- 22 ਲਈ ਘੱਟੋ ਘੱਟ ਸਮਰਥਨ ਮੁੱਲ 72 ਰੁਪਏ ਵਧਾ ਕੇ 1940 ਰੁਪਏ ਪ੍ਰਤੀ ਕੁਇੰਟਲ ਕੀਤੇ ਜਾਣ ਬਾਰੇ ਐਲਾਨ ਕਰ ਦਿੱਤਾ ਗਿਆ ਹੈ। ਉਥੇ ਹੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਐਮਐਸਪੀ ਬਾਰੇ ਕੋਈ ਭੁਲੇਖਾ ਨਹੀਂ ਹੋਣਾ ਚਾਹੀਦਾ।
ਉਨ੍ਹਾਂ ਕਿਹਾ ਕਿ ਸੰਸਦ ਵੱਲੋਂ ਵੀ ਇਸ ਗੱਲ ਉਪਰ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਐਮਐਸਪੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਰਕਾਰ ਖੇਤੀ ਕਾਨੂੰਨਾਂ ਖਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਪਰ ਕਿਸਾਨਾਂ ਨੂੰ ਤਰਕਸ਼ੀਲ ਅਧਾਰ ਤੇ ਆਪਣੀ ਸਮੱਸਿਆ ਦੱਸਣੀ ਚਾਹੀਦੀ ਹੈ।
ਇਸ ਸਭ ਦੀ ਜਾਣਕਾਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਮੰਤਰੀ ਮੰਡਲ ਦੀ ਬੈਠਕ ਪਿੱਛੋਂ ਕਾਨਫਰੰਸ ਦੌਰਾਨ ਸਾਂਝੀ ਕੀਤੀ ਗਈ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਬੈਠਕ ਵਿੱਚ ਸਾਉਣੀ ਦੀਆਂ ਫਸਲਾਂ ਤੇ ਐਮਐਸਪੀ ਨੂੰ ਵਧਾਉਣ ਨੂੰ ਹਰੀ ਝੰਡੀ ਦਿੱਤੀ ਗਈ ਹੈ। ਜਿਸ ਵਿਚ ਸਰਕਾਰ ਵੱਲੋਂ ਦਾਲਾਂ ਮੱਕੀ ਅਤੇ ਹੋਰ ਫਸਲਾਂ ਦੇ ਮੁੱਲਾਂ ਨੂੰ ਵਧਾ ਦਿੱਤਾ ਗਿਆ ਹੈ।
Previous Postਹੁਣੇ ਹੁਣੇ ਅਮਰੀਕਾ ਚ ਬਾਈਡੇਨ ਨੇ ਟਰੰਪ ਦੇ ਫੈਸਲੇ ਦੇ ਉਲਟ ਦੇ ਦਿੱਤਾ ਇਹ ਹੁਕਮ – ਲੋਕਾਂ ਚ ਖੁਸ਼ੀ ਦੀ ਲਹਿਰ
Next Post95 ਸਾਲਾਂ ਦੇ ਇਸ ਜੋੜੇ ਨੇ ਵਿਆਹ ਕਰਵਾ ਸਭ ਨੂੰ ਕਰਤਾ ਹੈਰਾਨ , ਤਸਵੀਰਾਂ ਹੋ ਰਹੀਆਂ ਵਾਇਰਲ ਦੇਖੋ