ਪੰਜਾਬ ਸਰਕਾਰ ਵਲੋਂ 5 ਜੁਲਾਈ ਤੱਕ ਲਈ ਆਈ ਵੱਡੀ ਖਬਰ – ਹੋਇਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਤੋਂ ਬਚਾਉਣ ਲਈ ਜਿੱਥੇ ਬਹੁਤ ਸਾਰੀਆਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਉੱਥੇ ਹੀ ਕਰੋਨਾ ਨੂੰ ਠੱਲ੍ਹ ਪਾਉਣ ਲਈ ਬਹੁਤ ਸਾਰੇ ਆਦੇਸ਼ ਲਾਗੂ ਕੀਤੇ ਗਏ ਹਨ। ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਣ ਵੀ ਕੀਤੇ ਜਾ ਰਹੇ ਹਨ ਕਿਉਂਕਿ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਇਸ ਲਈ ਪੰਜਾਬ ਦੇ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਕਿਉਂਕਿ ਤਾਲਾਬੰਦੀ ਦੌਰਾਨ ਬਹੁਤ ਸਾਰੇ ਰੋਜ਼ਗਾਰ ਬੰਦ ਹੋਣ ਕਾਰਨ ਲੋਕ ਬੇਰੁਜ਼ਗਾਰੀ ਦੇ ਦੌਰ ਵਿਚੋਂ ਲੰਘ ਰਹੇ ਹਨ। ਕੰਮ ਨਾ ਹੋਣ ਕਾਰਨ ਲੋਕਾਂ ਦੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ।

ਪੰਜਾਬ ਸਰਕਾਰ ਵੱਲੋਂ 5 ਜੁਲਾਈ ਤੱਕ ਲਈ ਇਕ ਇਹ ਵੱਡੀ ਖਬਰ ਆਈ ਹੈ ਜਿਸ ਬਾਰੇ ਹੁਣ ਐਲਾਨ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਵਿੱਚ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਤਹਿਤ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਸੁਪਰਵਾਈਜ਼ਰ ਦੀਆਂ 100 ਅਸਾਮੀਆਂ ਨੂੰ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਹ ਸਾਰੀਆਂ ਭਰਤੀਆਂ ਲਈ ਬੋਰਡ ਵੱਲੋਂ ਭਾਰਤੀ ਵਿੱਚ ਆਧੁਨਿਕ ਤਕਨੀਕ ਵੀਡੀਓਗ੍ਰਾਫੀ ਮਦਦ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਕੀਤੀ ਜਾਵੇਗੀ।

ਇਨ੍ਹਾਂ ਅਸਾਮੀਆਂ ਲਈ 12 ਜੂਨ ਤੋਂ 5 ਜੁਲਾਈ 2021 ਤੱਕ ਲਈ ਯੋਗ ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਜਾ ਸਕਦਾ ਹੈ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਸਬੰਧੀ ਫੀਸ ਸੱਤ ਜੁਲਾਈ ਤਕ ਆਖਰੀ ਰੱਖੀ ਗਈ ਹੈ। ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦਸਿਆ ਹੈ ਕਿ ਅਧੀਨ ਸੇਵਾਵਾਂ ਚੋਣ ਬੋਰਡ ਦੀ ਮੀਟਿੰਗ 23/3/2021 ਵਿੱਚ 2280 ਅਸਾਮੀਆਂ ਭਰਨ ਸਬੰਧੀ ਪ੍ਰਵਾਨਗੀ ਦਿੱਤੀ ਗਈ ਸੀ।

ਇਸ ਤਹਿਤ ਹੀ ਹੋਣ ਸਰਕਾਰ ਵੱਲੋਂ ਸੁਪਰਵਾਈਜ਼ਰ ਦੀਆਂ ਅਸਾਮੀਆਂ ਨੂੰ ਭਰਨ ਸੰਬੰਧੀ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਜਿਸ ਵਿਚ 112 ਅਸਾਮੀਆਂ ਲਈ ਉਮੀਦਵਾਰ ਅਪਲਾਈ ਕਰ ਸਕਦੇ ਹਨ। ਯੋਗ ਉਮੀਦਵਾਰਾਂ ਦੀ ਭਰਤੀ ਮੈਰਿਟ ਲਿਸਟ ਦੇ ਅਧਾਰ ਤੇ ਕੀਤੀ ਜਾਵੇਗੀ। ਇਸ ਭਰਤੀ ਦੇ ਜ਼ਰੀਏ ਯੋਗ ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ।