ਆਈ ਤਾਜਾ ਵੱਡੀ ਖਬਰ
ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਪਿਛਲੇ ਸਾਲ ਮਾਰਚ ਤੋਂ ਹੀ ਬੰਦ ਕੀਤਾ ਗਿਆ ਹੈ, ਤਾਂ ਜੋ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਹੀ ਸਰਕਾਰ ਵੱਲੋਂ ਪੰਜਵੀ, ਅੱਠਵੀਂ ਅਤੇ ਦਸਵੀਂ ਕਲਾਸ ਦੀਆਂ ਪ੍ਰੀਖਿਆਵਾਂ ਵੀ ਰੱਦ ਕਰ ਦਿੱਤੀਆਂ ਗਈਆਂ ਸਨ। ਸਰਕਾਰ ਵੱਲੋਂ ਸਾਰੇ ਵਿਦਿਅਕ ਅਦਾਰਿਆਂ ਨੂੰ ਬੱਚਿਆਂ ਦੀ ਪੜਾਈ ਲਗਾਤਾਰ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਵੀ ਦਿੱਤੇ ਗਏ ਸਨ, ਤਾਂ ਜੋ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋ ਸਕੇ ਤੇ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਵੀ ਬਚਾਇਆ ਜਾ ਸਕੇ। ਸੀ ਬੀ ਐਸ ਈ ਵੱਲੋਂ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ।
ਹੁਣ ਸੀ ਬੀ ਐਸ ਈ ਸਕੂਲਾਂ ਦੇ ਵਿਦਿਆਰਥੀਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ 16 ਜੂਨ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ। ਜਿੱਥੇ ਸਰਕਾਰ ਵੱਲੋਂ ਸੀ ਬੀ ਐਸ ਈ ਬੀ ਬਾਰਵੀ ਕਲਾਸ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਸਨ। ਉੱਥੇ ਹੀ ਹੁਣ ਨਤੀਜੇ ਤਿਆਰ ਕਰਨ ਸਬੰਧੀ ਜਾਣਕਾਰੀ ਸਾਹਮਣੇ ਆਈ ਹੈ ਜਿੱਥੇ ਸੀ ਬੀ ਐਸ ਈ ਵੱਲੋਂ ਬਾਰ੍ਹਵੀਂ ਜਮਾਤ ਦੇ ਰਜ਼ਲਟ ਤਿਆਰ ਕੀਤੇ ਜਾਣ ਲਈ ਆਏ ਅਵੇਲੂਏਸ਼ਨ ਕਰਾਈਟੇਰੀਆ ਐਲਾਨੇ ਜਾਣ ਦਾ ਇੰਤਜ਼ਾਰ ਕਰ ਰਹੇ ਵਿਦਿਆਰਥੀ ਲਈ ਇਹ ਸਭ 16 ਜੂਨ 2021 ਨੂੰ ਜਾਰੀ ਕਰ ਦਿੱਤਾ ਜਾਵੇਗਾ।
ਲੱਗ-ਭੱਗ 12 ਲੱਖ ਵਿਦਿਆਰਥੀ ਇਸ ਦਾ ਇੰਤਜ਼ਾਰ ਕਰ ਰਹੇ ਹਨ। ਬਿਨਾਂ ਪ੍ਰੀਖਿਆ ਅਤੇ ਇੰਟਰਨਲ ਅਸੈਸਮੈਂਟ ਦੇ ਅਧਾਰ ਤੇ ਵਿਦਿਆਰਥੀਆਂ ਦੇ ਨਤੀਜੇ ਘੋਸ਼ਤ ਕੀਤੇ ਜਾਣ ਦੇ ਐਲਾਨ ਤੋਂ ਬਾਅਦ ਵਿਦਿਆਰਥੀਆਂ ਆਪਣੇ ਸੀਬੀਐਸਈ ਬਾਰਵੀਂ ਰਿਜ਼ਲਟ 2021 ਨੂੰ ਲੈ ਕੇ ਦੁਚਿੱਤੀ। ਇਸ ਕਰਕੇ ਹੀ ਵਿਦਿਆਰਥੀਆਂ ਦੇ ਹੋਏ ਪਹਿਲਾਂ ਹੋਏ ਯੂਨਿਟ ਟੈਸਟ ਦੇ ਆਧਾਰ ਤੇ ਹੀ ਉਨ੍ਹਾਂ ਦੇ ਨਤੀਜੇ ਤਿਆਰ ਕੀਤੇ ਜਾ ਰਹੇ ਹਨ। ਪਹਿਲਾਂ ਹੋਈਆਂ ਪ੍ਰੀਖਿਆਵਾਂ ਦੇ ਜ਼ਰੀਏ ਹੀ ਬੱਚਿਆਂ ਦੀ ਅਸੈਸਮੈਂਟ ਲਾਈ ਜਾਵੇਗੀ।
ਸੀਬੀਐਸਈ ਬਾਰਵੀਂ ਈਵੈਲਿਊਏਸ਼ਨ ਕ੍ਰਾਇਟੇਰੀਆ 2021 ਤਹਿਤ ਨਿਰਧਾਰਤ ਮਾ-ਪ-ਦੰ-ਡਾਂ ਅਨੁਸਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵੱਖ-ਵੱਖ ਵਿਸ਼ਿਆਂ ਦੇ ਅੰਕ ਦਿੱਤੇ ਜਾਣੇ ਹਨ। ਜਿਸ ਦੇ ਅਧਾਰ ਤੇ ਨਤੀਜਾ ਤਿਆਰ ਕੀਤਾ ਜਾਵੇਗਾ। ਜਿਸ ਵਾਸਤੇ 13 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਆਪਣੀ ਰਿਪੋਰਟ 10 ਦਿਨਾਂ ਦੇ ਅੰਦਰ ਸਬਮਿਟ ਕਰ ਕੇ ਇਸ ਦੀ ਜਾਣਕਾਰੀ ਦੇਵੇਗੀ।
Previous Postਟੋਲ ਨੂੰ ਪਲਾਜਿਆਂ ਨੂੰ ਲੈ ਕੇ ਆਈ ਇਹ ਵੱਡੀ ਖਬਰ – ਲੋਕਾਂ ਚ ਖੁਸ਼ੀ ਦੀ ਲਹਿਰ
Next Postਹੁਣੇ ਹੁਣੇ ਫਤਹਿ ਵੀਰ ਵਾਂਗ ਬਚਾ ਡਿਗਿਆ ਸੌਂ ਫੁੱਟ ਡੂੰਘੇ ਬੋਰਵੇਲ ਚ , ਬਚਾਅ ਕਾਰਜ ਜੋਰਾਂ ਤੇ ਜਾਰੀ