ਮੁੰਡੇ ਨੂੰ ਸਿਟੀਜਨ ਸ਼ਿਪ ਮਿਲਣ ਤੋਂ ਬਾਅਦ ਇਸ ਤਰਾਂ ਮਿਲੀ ਮੌਤ – ਪੰਜਾਬ ਚ ਛਾਏ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਬਹੁਤ ਸਾਰੇ ਭਾਰਤੀਆਂ ਵੱਲੋਂ ਘਰ ਦੀਆਂ ਆਰਥਿਕ ਤੰਗੀਆਂ ਨੂੰ ਦੇਖਦੇ ਹੋਏ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ। ਜਿੱਥੇ ਜਾ ਕੇ ਇਨ੍ਹਾਂ ਭਾਰਤੀਆਂ ਵੱਲੋਂ ਸਖਤ ਮਿਹਨਤ ਸਦਕਾ ਨੂੰ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਖੁਸ਼ੀਆਂ ਨਸੀਬ ਹੁੰਦੀਆਂ ਹਨ। ਜਿਥੇ ਵਿਦੇਸ਼ਾਂ ਵਿੱਚ ਜਾ ਕੇ ਭਾਰਤੀ ਆਪਣੀ ਮਿਹਨਤ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕਰਦੇ ਹਨ ਉਥੇ ਹੀ ਆਪਣੇ ਪਰਿਵਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦੇ ਹਨ। ਜਿਸ ਨਾਲ ਉਹ ਆਪਣੇ ਪਰਿਵਾਰਕ ਮੈਂਬਰਾਂ ਦੇ ਸੁਪਨਿਆਂ ਨੂੰ ਪੂਰਾ ਕਰ ਸਕਣ। ਵਿਦੇਸ਼ਾਂ ਵਿੱਚ ਗਏ ਇਨ੍ਹਾਂ ਭਾਰਤੀਆਂ ਦੇ ਪਰਿਵਾਰਾਂ ਵੱਲੋਂ ਇਹਨਾਂ ਦੀ ਸੁੱਖ-ਸ਼ਾਂਤੀ ਲਈ ਹਮੇਸ਼ਾ ਅਰਦਾਸ ਕੀਤੀ ਜਾਂਦੀ ਹੈ। ਪਰ ਇਹਨਾਂ ਦੇ ਘਰ ਪਰਤਣ ਤੋਂ ਪਹਿਲਾਂ ਵਾਪਰੇ ਹਾਦਸੇ ਦੀ ਖ਼ਬਰ ਪਹੁੰਚ ਜਾਂਦੀ ਹੈ।

ਹੁਣ ਮੁੰਡੇ ਨੂੰ ਸਿਟੀਜ਼ਨਸ਼ਿਪ ਮਿਲਣ ਤੋਂ ਬਾਅਦ ਉਸ ਦੀ ਹੋਈ ਮੌਤ ਕਾਰਨ ਪੰਜਾਬ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗੁਰਦਾਸਪੁਰ ਦੇ ਕਸਬਾ ਕਾਹਨੂੰਵਾਨ ਦੇ ਨੌਜਵਾਨ ਸੰਦੀਪ ਠਾਕੁਰ ਦੇ ਘਰ ਵਾਪਰੀ ਹੈ। ਦੱਸਿਆ ਕਿ ਸੰਦੀਪ ਠਾਕੁਰ ਨੂੰ ਕੁਝ ਮਹੀਨੇ ਪਹਿਲਾਂ ਹੀ ਪੁਰਤਗਾਲ ਦੇ ਵਿੱਚ ਸਿਟੀਜ਼ਨਸ਼ਿਪ ਪ੍ਰਾਪਤ ਹੋਈ ਸੀ। ਇਸ ਗੱਲ ਨੂੰ ਲੈ ਕੇ ਜਿੱਥੇ ਪੰਜਾਬ ਵਿੱਚ ਉਸਦੇ ਪਰਿਵਾਰਕ ਮੈਂਬਰਾਂ ਦੀ ਖੁਸ਼ੀ ਸੰਭਾਲੀ ਨਹੀਂ ਜਾ ਰਹੀ ਸੀ। ਉਥੇ ਹੀ 5 ਜੂਨ ਨੂੰ ਆਏ ਇਕ ਫੋਨ ਨੇ ਸਾਰੇ ਪਰਿਵਾਰਕ ਮੈਂਬਰਾਂ ਦੀ ਖੁਸ਼ੀਆਂ ਨੂੰ ਗਮ ਵਿੱਚ ਬਦਲ ਦਿੱਤਾ।

ਸੰਦੀਪ ਦੇ ਚਾਚੇ ਵੱਲੋਂ ਫੋਨ ਕਰਕੇ ਦੱਸਿਆ ਗਿਆ ਕਿ ਸੰਦੀਪ ਦੀ ਹਾਲਤ ਖਰਾਬ ਹੋਣ ਸਬੰਧੀ ਉਸਦੇ ਮਾਲਕਾਂ ਵੱਲੋਂ ਫੋਨ ਕਰਕੇ ਉਸ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੰਦੀਪ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। 36 ਸਾਲਾ ਸੰਦੀਪ ਠਾਕੁਰ ਦੀ ਮੌਤ ਦੀ ਖਬਰ ਮਿਲਦੇ ਹੀ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।

ਕਸਬਾ ਕਾਹਨੂੰਵਾਲ ਦੇ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਗੁਰਦਾਸਪੁਰ ਦੇ ਸੰਸਦ ਮੈਂਬਰ ਸੰਨੀ ਦਿਓਲ ਨੂੰ ਉਨ੍ਹਾਂ ਦੇ ਪੁੱਤਰ ਦੀ ਲਾਸ਼ ਭਾਰਤ ਲਿਆਉਣ ਲਈ ਅਪੀਲ ਕੀਤੀ ਗਈ ਸੀ। ਜਿਨ੍ਹਾਂ ਦੇ ਯਤਨਾਂ ਸਦਕਾ ਸੰਦੀਪ ਦੀ ਮ੍ਰਿਤਕ ਦੇਹ ਨੂੰ ਪੁਰਤਗਾਲ ਤੋਂ ਉਨ੍ਹਾਂ ਦੇ ਪਿੰਡ ਲਿਆਂਦਾ ਗਿਆ। ਜਿੱਥੇ ਅੱਜ ਉਸ ਨੌਜਵਾਨ ਦਾ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਤੇ ਲੋਕ ਸਭਾ ਮੈਂਬਰ ਸੰਨੀ ਦਿਓਲ ਦੇ ਪੀ ਏ ਪੰਕਜ ਜੋਸ਼ੀ ਵੀ ਮੌਕੇ ਤੇ ਮੋਜੂਦ ਸਨ।