ਆਈ ਤਾਜਾ ਵੱਡੀ ਖਬਰ
ਚੀਨ ਦੇ ਸ਼ਹਿਰ ਵੁਹਾਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਸਾਰੀ ਦੁਨੀਆ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਦੂਜੀ ਅਤੇ ਤੀਜੀ ਲਹਿਰ ਦੇ ਕਾਰਨ ਬਹੁਤ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ। ਤਿੰਨ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਵੀ ਚੌਕਸੀ ਨੂੰ ਵਧਾ ਦਿੱਤਾ ਗਿਆ ਸੀ, ਤਾਂ ਜੋ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀ ਦੇਸ਼ ਅੰਦਰ ਦਾਖਲ ਨਾ ਹੋ ਸਕਣ। ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਵਿੱਚ ਵੀ ਕਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਭਾਰਤ ਤੋਂ ਆਉਣ ਜਾਣ ਵਾਲੀਆਂ ਹਵਾਈ ਉਡਾਨਾਂ ਉਪਰ ਅਣਮਿੱਥੇ ਸਮੇਂ ਲਈ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਸੀ,ਤਾਂ ਜੋ ਭਾਰਤ ਦਾ ਕਰੋਨਾ ਵੈਰੀਏਂਟ ਦੂਸਰੇ ਦੇਸ਼ਾਂ ਵਿਚ ਨਾ ਜਾ ਸਕੇ।
ਹੁਣ ਕੈਨੇਡਾ ਤੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ 21 ਜੁਲਾਈ ਤੱਕ ਲਈ ਇਹ ਵੱਡਾ ਐਲਾਨ ਹੋ ਗਿਆ ਹੈ। ਕੈਨੇਡਾ ਸਰਕਾਰ ਵੱਲੋਂ ਜਿਥੇ ਆਪਣੀਆਂ ਸਰਹੱਦਾਂ ਉਪਰ ਨਜ਼ਰ ਰੱਖਦੇ ਹੋਏ ਸਖਤ ਪਾਬੰਦੀਆਂ ਲਗਾਈਆਂ ਗਈਆਂ ਸਨ। ਉਨ੍ਹਾਂ ਪਾਬੰਦੀਆਂ ਨੂੰ ਇੱਕ ਮਹੀਨੇ ਲਈ ਹੋਰ ਵਧਾ ਦਿੱਤਾ ਗਿਆ ਹੈ। ਇਸ ਦਾ ਐਲਾਨ ਅੱਜ ਜਨਤਕ ਸੁਰੱਖਿਆ ਮੰਤਰੀ ਬਿਲ ਬਲੇਅਰ ਵੱਲੋਂ ਸੋਸ਼ਲ ਮੀਡੀਆ ਦੇ ਜ਼ਰੀਏ ਕੀਤਾ ਗਿਆ ਹੈ। ਉਹਨਾਂ ਆਪਣੇ ਟਵਿਟਰ ਅਕਾਊਂਟ ਤੇ ਇਸ ਦੀ ਜਾਣਕਾਰੀ ਸਾਂਝੇ ਕਰਦੇ ਹੋਏ ਦੱਸਿਆ ਹੈ ਕਿ ਇਨ੍ਹਾਂ ਪਾਬੰਦੀਆਂ ਨੂੰ ਇਸ ਲਈ ਅੱਗੇ ਵਧਾਇਆ ਜਾ ਰਿਹਾ ਹੈ ।
ਕਿਉਂਕਿ ਸਰਕਾਰ ਵੱਲੋਂ ਸਾਰੇ ਕੈਨੇਡੀਅਨਾਂ ਨੂੰ ਵੈਕਸੀਨੇਟ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਇਸ ਸਬੰਧੀ ਹੋਰ ਜਾਣਕਾਰੀ ਸੋਮਵਾਰ ਤੱਕ ਦੇ ਦਿੱਤੀ ਜਾਵੇਗੀ। ਕੈਨੇਡਾ ਵਿੱਚ ਅੰਤਰਰਾਸ਼ਟਰੀ ਯਾਤਰਾ ਅਤੇ ਸਰਹੱਦੀ ਪਾਬੰਦੀਆਂ ਨੂੰ ਜਿਥੇ 21 ਜੂਨ ਤੱਕ ਲਾਗੂ ਕੀਤਾ ਗਿਆ ਸੀ। ਉਹਨਾਂ ਨੂੰ ਹੁਣ ਇੱਕ ਮਹੀਨਾ ਹੋਰ ਵਧਾ ਦਿੱਤਾ ਗਿਆ ਹੈ। ਜਿਸ ਕਾਰਨ ਇਨ੍ਹਾਂ ਪਾਬੰਦੀਆਂ ਦੀ ਮਿਆਦ 21 ਜੂਨ ਨੂੰ ਖ਼ਤਮ ਹੋਣ ਜਾ ਰਹੀ ਸੀ। ਉਹ ਹੁਣ 21 ਜੁਲਾਈ ਤੱਕ ਜਾਰੀ ਰਹੇਗੀ। ਇਹ ਪਾਬੰਦੀਆਂ ਕੈਨੇਡਾ ਅਤੇ ਅਮਰੀਕਾ ਦਰਮਿਆਨ ਯਾਤਰਾ ਉਪਰ ਵੀ ਲਾਗੂ ਕੀਤੀਆਂ ਗਈਆਂ ਹਨ।
ਕੈਨੇਡਾ ਸਰਕਾਰ ਵੱਲੋਂ ਗੈਰ ਜਰੂਰੀ ਅੰਤਰਰਾਸ਼ਟਰੀ ਯਾਤਰਾ ਤੇ ਇਹ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਉਥੇ ਹੀ ਕੈਨੇਡਾ ਸਰਕਾਰ ਵੱਲੋਂ ਦੇਸ਼ ਦੀਆਂ ਸਰਹੱਦਾਂ ਉਪਰ ਇਨ੍ਹਾਂ ਪਾਬੰਦੀਆਂ ਨੂੰ ਇਸੇ ਤਰ੍ਹਾਂ ਸਖਤੀ ਨਾਲ 21 ਜੁਲਾਈ 2021 ਤੱਕ ਜਾਰੀ ਰੱਖਣ ਦੇ ਆਦੇਸ਼ ਲਾਗੂ ਕੀਤੇ ਗਏ ਹਨ।
Previous Postਪੰਜਾਬ : ਘਰ ਦੇ ਅੰਦਰ ਵਾਪਰਿਆ ਕਹਿਰ ਹੋਈਆਂ ਇਸ ਤਰਾਂ ਮੌਤਾਂ ਦੇਖਣ ਵਾਲਿਆਂ ਦੀਆਂ ਨਿਕਲੀਆਂ ਧਾਹਾਂ
Next Post10 ਮੰਜ਼ਿਲਾ ਰਿਹਾਇਸ਼ੀ ਬਿਲਡਿੰਗ ਸਿੱਰਫ਼ ਏਨੇ ਘੰਟਿਆਂ ਚ ਬਣਾਈ ਕੇ ਸੁਣ ਉਡੇ ਦੁਨੀਆਂ ਦੇ ਹੋਸ਼ – ਤਾਜਾ ਵੱਡੀ ਖਬਰ