ਆਈ ਤਾਜਾ ਵੱਡੀ ਖਬਰ
ਸੂਬੇ ਵਿੱਚ ਸੂਬਾ ਸਰਕਾਰ ਵੱਲੋਂ ਜਿੱਥੇ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਰਕਾਰ ਵੱਲੋਂ ਕਈ ਮੰਤਰੀਆਂ ਨੂੰ ਪਾਰਟੀ ਵਿਚ ਸ਼ਾਮਲ ਕੀਤੇ ਜਾਣ ਦਾ ਐਲਾਨ ਕੀਤਾ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਮੰਤਰੀਆਂ ਨੂੰ ਲੈ ਕੇ ਪਾਰਟੀ ਨਾਲੋਂ ਤੋੜ-ਵਿਛੋੜਾ ਕੀਤਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਕਈ ਫੈਸਲਿਆਂ ਨੂੰ ਲੈ ਕੇ ਜਿੱਥੇ ਬਾਗੀ ਸੁਰਾਂ ਉਠ ਰਹੀਆਂ ਹਨ ਉਥੇ ਹੀ ਅੱਜ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਲੀ ਵਿੱਚ ਸੋਨੀਆਂ ਗਾਂਧੀ ਨਾਲ ਮੁਲਾਕਾਤ ਵੀ ਕੀਤੀ ਗਈ ਹੈ, ਜਿਸ ਸਦਕਾ ਪਾਰਟੀ ਵਿਚ ਉਠੀ ਹੋਈ ਹਲਚਲ ਨੂੰ ਕਾਬੂ ਕੀਤਾ ਜਾ ਸਕੇ। ਉਥੇ ਹੀ ਸੂਬਾ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ।
ਹੁਣ ਪੰਜਾਬ ਸਰਕਾਰ ਵੱਲੋਂ ਕੀਤੇ ਵੱਡੇ ਐਲਾਨ ਨਾਲ ਇਨ੍ਹਾਂ ਲੋਕਾਂ ਵਿਚ ਖੁਸ਼ੀ ਦੀ ਲਹਿਰ ਲਿਖੀ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ, ਉਥੇ ਹੀ ਪੰਜਾਬ ਵਿੱਚ ਵੱਖ ਵੱਖ ਜ਼ਿਲਿਆਂ ਵਿਚ 40 ਥਾਵਾਂ ਤੇ ਰਹਿੰਦੇ 7700 ਪਰਿਵਾਰਾਂ ਨੂੰ ਉਹਨਾਂ ਦੀਆਂ ਝੁਗੀਆਂ ਝੌਂਪੜੀਆਂ ਲਈ ਮਾਲਕੀ ਹੱਕ ਦਿੱਤੇ ਗਏ ਹਨ। ਸ਼ਹਿਰੀ ਖੇਤਰਾਂ ਵਿੱਚ ਸੂਬਾ ਸਰਕਾਰ ਦੀ ਜ਼ਮੀਨ ਤੇ ਝੁੱਗੀਆਂ ਝੌਂਪੜੀਆਂ ਵਿਚ ਰਹਿਣ ਵਾਲੇ ਪਰਿਵਾਰਾਂ ਨੂੰ ਮਾਲਕਾਨਾ ਹੱਕ ਪ੍ਰਦਾਨ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।
ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ ਤਹਿਤ ਅੰਮ੍ਰਿਤਸਰ ਅਤੇ ਫ਼ਤਹਿਗੜ੍ਹ ਸਾਹਿਬ ਦੇ ਜ਼ਿਲਿਆਂ ਵਿਚ ਦੋ ਥਾਵਾਂ ਤੇ ਝੁੱਗੀਆਂ-ਝੌਂਪੜੀਆਂ ਵਿੱਚ ਰਹਿੰਦੇ ਭਰਾ ਨੂੰ ਮਾਲਕੀ ਹੱਕ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਉਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਜਿਲ੍ਹਾ ਅਧਿਕਾਰੀਆਂ ਨੂੰ ਝੁੱਗੀ ਝੌਂਪੜੀ ਵਾਲੇ ਪਰਿਵਾਰਾਂ ਨੂੰ ਉਨ੍ਹਾਂ ਦਾ ਮਾਲਕਾਨਾ ਹੱਕ ਦਿੱਤੇ ਜਾਣ ਦੀ ਪ੍ਰਕ੍ਰਿਆ ਵਿੱਚ ਤੇਜੀ ਲਿਆਉਣ ਦਾ ਐਲਾਨ ਕੀਤਾ ਗਿਆ ਹੈ
ਤਾਂ ਜੋ ਇਹਨਾਂ ਸਾਰੇ ਲੋਕਾਂ ਨੂੰ ਉਹਨਾਂ ਦਾ ਆਪਣਾ ਘਰ ਹੋਣ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ। ਇਸ ਸਾਰੇ ਕੰਮ ਸਬੰਧੀ ਸਾਰੇ ਵਿਭਾਗਾਂ ਨੂੰ ਸਰਵੇਖਣ ਮੁਕੰਮਲ ਕਰ ਲਏ ਜਾਣ ਲਈ ਵੀ ਆਦੇਸ਼ ਦਿੱਤੇ ਹਨ। ਇਹ ਫੈਸਲਾ ਬਸੇਰਾ ਸਕੀਮ ਅਧੀਨ ਮੁੱਖ ਸਕੱਤਰ ਸ੍ਰੀਮਤੀ ਵਿੰਨੀ ਮਹਾਜਨ ਦੀ ਪ੍ਰਧਾਨਗੀ ਹੇਠ ਲਿਆ ਗਿਆ।
Previous Postਪੰਜਾਬ ਚ ਮੀਂਹ ਪੈਣ ਬਾਰੇ ਆਈ ਇਹ ਵੱਡੀ ਤਾਜਾ ਜਾਣਕਾਰੀ – ਹੋ ਜਾਵੋ ਤਿਆਰ
Next Postਘੁੰਮਣ ਫਿਰਨ ਅਤੇ ਸਫ਼ਰ ਕਰਨ ਦੇ ਸ਼ੌਕੀਨਾਂ ਲਈ ਆਈ ਵੱਡੀ ਖਬਰ ਇਥੇ ਹੋ ਗਿਆ ਹੁਣ ਇਹ ਐਲਾਨ