ਆਈ ਤਾਜਾ ਵੱਡੀ ਖਬਰ
ਇਨ੍ਹੀਂ ਦਿਨੀਂ ਪੰਜਾਬ ਵਿੱਚ ਬਹੁਤ ਸਾਰੀ ਹਲਚਲ਼ ਪੈਦਾ ਹੋ ਰਹੀ ਹੈ। ਜਿੱਥੇ ਕਰੋਨਾ ਦੇ ਵੱਖ ਵੱਖ ਵੇਰੀਏਟ ਨੇ ਲੋਕਾਂ ਨੂੰ ਪ੍ਰ-ਭਾ-ਵਿ-ਤ ਕੀਤਾ ਹੈ। ਉਥੇ ਹੀ ਕਰੋਨਾ ਕੇਸਾਂ ਵਿਚ ਆਈ ਕਮੀ ਕਾਰਨ ਲੋਕ ਰਾਹਤ ਮਹਿਸੂਸ ਕਰ ਰਹੇ ਹਨ। ਉਥੇ ਹੀ ਪੰਜਾਬ ਵਿਚ ਸਿਆਸਤ ਗਰਮਾਈ ਹੋਈ ਹੈ ਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਬਹੁਤ ਸਾਰੀਆਂ ਪਾਰਟੀਆਂ ਦੇ ਉਮੀਦਵਾਰ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ। ਜਿੱਥੇ ਉਮੀਦਵਾਰਾਂ ਵੱਲੋਂ ਪਾਰਟੀ ਬਦਲੀ ਜਾ ਰਹੀ ਹੈ, ਉਥੇ ਹੀ ਕੁਝ ਨਵੇਂ ਲੋਕ ਵੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਤੇ ਆਏ ਦਿਨ ਹੀ ਪੰਜਾਬ ਦੀ ਸਿਆਸਤ ਵਿਚ ਕੁਝ ਨਾ ਕੁਝ ਨਵਾਂ ਸਾਹਮਣੇ ਆ ਰਿਹਾ ਹੈ।
ਹੁਣ ਸੁਖਬੀਰ ਸਿੰਘ ਬਾਦਲ ਲਈ ਵੀ ਇਕ ਮਾੜੀ ਖਬਰ ਸਾਹਮਣੇ ਆਈ ਹੈ। ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਲਈ ਬਸਪਾ ਪਾਰਟੀ ਨਾਲ ਗੱਠਜੋੜ ਕਾਇਮ ਕੀਤਾ ਗਿਆ ਹੈ , ਤਾਂ ਜੋ ਪਾਰਟੀ ਮਜ਼ਬੂਤ ਹੋ ਸਕੇ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਲਈ ਕੋਈ ਨਾ ਕੋਈ ਮਾੜੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਬਹਿਬਲ ਕਲਾਂ ਗੋਲੀ ਕਾਂਡ ਬੇਅਦਬੀ ਮਾਮਲੇ ਵਿੱਚ ਮੁੜ ਤੋਂ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਐਸ ਆਈ ਟੀ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਇਸ ਮਾਮਲੇ ਸੰਬੰਧੀ ਪੁੱਛਗਿੱਛ ਕੀਤੀ ਗਈ ਸੀ।
ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਨਵੀਂ ਜਾਂਚ ਕਮੇਟੀ ਤੇ ਸਿਆਸਤ ਕਰਨ ਦੇ ਦੋਸ਼ ਲਾਏ ਗਏ ਸਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀ ਕਿ ਇਸ ਜਾਂਚ ਟੀਮ ਦਾ ਕੰਮ ਕਰਨ ਦਾ ਤਰੀਕਾ ਠੀਕ ਨਹੀਂ ਹੈ। ਇਹ ਜਾਂਚ ਟੀਮ ਦੇ ਮੈਂਬਰ ਉਨ੍ਹਾਂ ਨਾਲ ਸਿਆਸਤ ਅਤੇ ਰਾਜਨੀਤੀ ਖੇਡ ਰਹੇ ਹਨ। ਉਨ੍ਹਾਂ ਇਸ ਜਾਂਚ ਦੇ ਪਿੱਛੇ ਸਿਆਸਤ ਤੋਂ ਪ੍ਰੇਰਿਤ ਹੋਣ ਦੇ ਦੋਸ਼ ਲਗਾਏ ਸਨ।
ਇਸ ਜਾਂਚ ਕਮੇਟੀ ਵੱਲੋਂ ਜਿੱਥੇ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕੀਤੀ ਗਈ ਉੱਥੇ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਸੰਮਨ ਜਾਰੀ ਕਰਕੇ 26 ਜੂਨ ਨੂੰ ਜਾਂਚਕਰਤਾ ਟੀਮ ਅੱਗੇ ਪੇਸ਼ ਹੋਣ ਦੇ ਲਈ ਆਖਿਆ ਗਿਆ ਹੈ। ਹੁਣ ਬਹਿਬਲ ਕਲਾਂ ਗੋਲੀ ਕਾਂਡ ਬੇਅਦਬੀ ਮਾਮਲੇ ਵਿੱਚ ਐਲ.ਕੇ. ਯਾਦਵ ਦੀ ਅਗਵਾਈ ਵਿੱਚ ਬਣਾਈ ਗਈ ਐਸਆਈਟੀ ਟੀਮ ਵੱਲੋਂ ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ ਕੀਤੀ ਜਾਵੇਗੀ।
Previous Postਅੰਤਰਾਸ਼ਟਰੀ ਯਾਤਰੀਆਂ ਲਈ ਆਈ ਵੱਡੀ ਖਬਰ – ਇਸ ਦੇਸ਼ ਨੇ ਅਚਾਨਕ ਕਰਤਾ ਇਹ ਵੱਡਾ ਐਲਾਨ
Next Postਤੋਬਾ ਤੋਬਾ ਪੰਜਾਬ ਚ ਇਥੇ ਵਿਆਹ ਚ ਲਾੜੇ ਨੇ ਰਖਤੀ ਇਹ ਮੰਗ – ਫਿਰ ਕੁੜੀ ਵਾਲਿਆਂ ਨੇ ਬੇਰੰਗ ਮੋੜਤੀ ਬਰਾਤ