ਆਈ ਤਾਜਾ ਵੱਡੀ ਖਬਰ
ਜਿਸ ਸਮੇਂ ਤੋਂ ਦੇਸ਼ ਅੰਦਰ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਲਾਗੂ ਕੀਤੇ ਗਏ ਹਨ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਦੇਸ਼ ਦੇ ਕਿਸਾਨਾਂ ਵੱਲੋਂ ਸਿਆਸੀ ਪਾਰਟੀਆਂ ਦੇ ਖ਼ਿਲਾਫ਼ ਬਗਾਵਤ ਕੀਤੀ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੀਆਂ ਪਾਰਟੀਆਂ ਵੱਲੋਂ ਨਾਲ ਹੋਣ ਦਾ ਦਾਅਵਾ ਵੀ ਕੀਤਾ ਜਾ ਰਿਹਾ ਹੈ। ਪਰ ਦੇਸ਼ ਦੀ ਸਿਆਸਤ ਵਿੱਚ ਇਸ ਸਮੇਂ ਭੂਚਾਲ਼ ਆਇਆ ਹੋਇਆ ਹੈ। ਜਿੱਥੇ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ, ਜਿਨ੍ਹਾਂ ਉਪਰ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਦੇਸ਼ ਦੇ ਕੁਝ ਸੂਬਿਆਂ ਅੰਦਰ ਜਿਥੇ ਹੋਣ ਵਾਲੀਆਂ ਚੋਣਾਂ ਲਈ ਸਭ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਉਥੇ ਹੀ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ,ਜਿਸ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਐਚ ਡੀ ਦੇਵ ਗੌੜਾ ਉਪਰ ਸਾਲ 2011 ਵਿੱਚ ਇੱਕ ਮਾਣਹਾਨੀ ਦਾ ਕੇਸ ਕੀਤਾ ਗਿਆ ਸੀ। ਕਿਉਂਕਿ ਉਸ ਸਮੇਂ ਉਨ੍ਹਾਂ ਵੱਲੋਂ ਇੱਕ ਟੀਵੀ ਇੰਟਰਵਿਊ ਵਿੱਚ ਅਪਮਾਨਜਨਕ ਬਿਆਨ ਦਿੱਤਾ ਗਿਆ ਸੀ। ਉਨ੍ਹਾਂ ਵੱਲੋਂ ਇਕ ਪ੍ਰਾਜੈਕਟ ਨੂੰ ਨਿਸ਼ਾਨਾ ਬਣਾਇਆ ਗਿਆ ਸੀ ਅਤੇ ਉਸ ਨੂੰ ਲੁੱਟ ਦਾ ਕਰਾਰ ਦਿੱਤਾ ਸੀ।
ਹੁਣ ਅਦਾਲਤ ਵੱਲੋਂ ਫੈਸਲਾ ਸੁਣਾਉਂਦੇ ਹੋਏ ਦੱਸਿਆ ਗਿਆ ਹੈ ਕਿ ਜਿਸ ਪ੍ਰਾਜੈਕਟ ਬਾਰੇ ਸਵਾਲ ਕੀਤਾ ਗਿਆ ਸੀ ਉਸ ਨੂੰ ਕਰਨਾਟਕ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਫੈਸਲੇ ਵਿੱਚ ਕਾਇਮ ਰੱਖਿਆ ਗਿਆ ਹੈ। ਇਸ ਕੰਪਨੀ ਦੇ ਪ੍ਰਮੋਟਰ ਅਤੇ ਪ੍ਰਬੰਧ ਨਿਰਦੇਸ਼ਕ ਅਸ਼ੋਕ ਖੇਨੀ ਹਨ। ਜੋ ਬਿਦਰ ਦੱਖਣ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ। ਜਨਤਾ ਦਲ ਦੇ ਮੁੱਖੀ ਨੇ ਇਕ ਐੱਨ ਆਈ ਸੀ ਈ ਦੀ ਦੇ ਪ੍ਰਾਜੈਕਟ ਨੂੰ ਨਿਸ਼ਾਨਾ ਬਣਾਇਆ ਸੀ। ਸਾਬਕਾ ਪ੍ਰਧਾਨ ਮੰਤਰੀ ਐਚ ਡੀ ਦੇਵਗੌੜਾ ਦੇ ਬਿਆਨ ਤੋਂ ਬਾਅਦ ਉਨ੍ਹਾਂ ਉਪਰ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ।
ਹੁਣ ਇਸ ਮਾਮਲੇ ਦੇ ਕੇਸ ਦੀ ਸੁਣਵਾਈ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਐਚ ਡੀ ਦੇਵਗੌੜਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਹੈ ਜਦੋਂ ਅਦਾਲਤ ਵੱਲੋਂ 2 ਕਰੋੜ ਰੁਪਏ ਦਾ ਜੁਰਮਾਨਾ ਲਗਾ ਦਿੱਤਾ ਗਿਆ ਹੈ। ਸਾਬਕਾ ਪ੍ਰਧਾਨ ਮੰਤਰੀ ਵੱਲੋਂ ਸਾਲ 2011 ਵਿੱਚ ਨੰਦੀ ਬੁਨਿਆਦੀ ਢਾਂਚੇ ਦੇ ਕਾਰੀਡੋਰ ਐਂਟਰਪ੍ਰਾਈਜ਼ਿਜ਼ ਬਾਰੇ ਇੰਟਰਵਿਊ ਵਿਚ ਅਪਮਾਨਜਨਸ਼ ਬਿਆਨ ਦਿੱਤਾ ਗਿਆ ਸੀ। ਜਿਸ ਦਾ ਫੈਸਲਾ ਹੁਣ 10 ਸਾਲ ਬਾਅਦ ਕੀਤਾ ਗਿਆ ਹੈ।
Previous Postਹੁਣ ਹਵਾਈ ਯਾਤਰਾ ਕਰਨ ਵਾਲਿਆਂ ਲਈ ਹੋਇਆ ਇਹ ਐਲਾਨ – ਲੋਕਾਂ ਚ ਖੁਸ਼ੀ
Next Postਮਸ਼ਹੂਰ ਖਿਡਾਰੀ ਮਿਲਖਾ ਸਿੰਘ ਦੀ ਮੌਤ ਦੇ 6 ਦਿਨਾਂ ਬਾਅਦ ਆਈ ਇਹ ਵੱਡੀ ਖਬਰ