ਹੁਣੇ ਹੁਣੇ ਕੈਪਟਨ ਸਰਕਾਰ ਨੇ ਪੰਜਾਬ ਚ ਦੇ ਦਿੱਤੀ ਇਹ ਇਜਾਜਤ – ਲੋਕਾਂ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਪਿਛਲੇ ਸਾਲ ਤੋਂ ਲਗਾਤਾਰ ਤਬਾਹੀ ਮਚਾਉਣ ਵਾਲੀ ਕਰੋਨਾ ਨੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਪ੍ਰਭਾਵ ਹੇਠ ਲਿਆ ਹੈ। ਭਾਰਤ ਵਿੱਚ ਜਿੱਥੇ ਬਹੁਤ ਸਾਰੇ ਸੂਬੇ ਕਰੋਨਾ ਦੇ ਪ੍ਰਭਾਵ ਹੇਠ ਵਧੇਰੇ ਆਏ ਹਨ ਉਥੇ ਹੀ ਮਹਾਰਾਸ਼ਟਰ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਣ ਵਾਲਾ ਸੂਬਾ ਹੈ। ਮਹਾਰਾਸ਼ਟਰ ਅਤੇ ਮੁੰਬਈ ਵਿਚ ਹੁਣ ਤੱਕ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੀ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਨਾਲ ਇਸ ਦੁਨੀਆਂ ਨੂੰ ਅਲਵਿਦਾ ਆਖ ਰਹੀਆਂ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਰੇ ਸੂਬੇ ਦੇ ਮੁੱਖ ਮੰਤਰੀਆਂ ਨਾਲ ਸਮੇਂ-ਸਮੇਂ ਤੇ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਕੇ ਕਰੋਨਾ ਸਥਿਤੀ ਬਾਰੇ ਜਾਣਕਾਰੀ ਲਈ ਜਾ ਰਹੀ ਹੈ।

ਉੱਥੇ ਹੀ ਉਨ੍ਹਾਂ ਵੱਲੋਂ ਸਾਰੇ ਸੂਬਿਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਪਾਬੰਦੀਆਂ ਲਾਗੂ ਕਰਨ, ਤਾਲਾਬੰਦੀ ਕਰਨ ਦੇ ਅਧਿਕਾਰ ਦਿੱਤੇ ਹੋਏ ਹਨ। ਜਿਸ ਜ਼ਰੀਏ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਹੁਣ ਕੈਪਟਨ ਸਰਕਾਰ ਨੇ ਪੰਜਾਬ ਵਿੱਚ ਇਹ ਇਜਾਜ਼ਤ ਦੇ ਦਿੱਤੀ ਹੈ ਜਿਸ ਨਾਲ ਇਨ੍ਹਾਂ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਕਰੋਨਾ ਸਬੰਧੀ ਨਵੀਂ ਗਾਈਡਲਾਈਨ ਜਾਰੀ ਕੀਤੀਆਂ ਗਈਆਂ ਹਨ।

ਜਿੱਥੇ ਉਨ੍ਹਾਂ ਵੱਲੋਂ ਕਰੋਨਾ ਸੰਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਨੂੰ 30 ਜੂਨ ਤੱਕ ਵਧਾ ਦਿੱਤੇ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਉਥੇ ਹੀ ਉਨ੍ਹਾਂ ਵੱਲੋਂ ਲਾਗੂ ਕੀਤੀਆਂ ਗਈਆਂ ਗਾਈਡਲਾਈਨਜ ਦੇ ਜ਼ਰੀਏ ਬਹੁਤ ਸਾਰੇ ਲੋਕਾਂ ਨੂੰ ਰਾਹਤ ਮਹਿਸੂਸ ਹੋਈ ਹੈ। ਸੂਬੇ ਅੰਦਰ ਪਹਿਲਾਂ ਕਰੋਨਾ ਸਬੰਧੀ ਇਹ ਹਦਾਇਤਾਂ 25 ਜੂਨ ਤੱਕ ਲਾਗੂ ਕੀਤੀਆਂ ਗਈਆਂ ਸਨ। ਹੁਣ ਉਨ੍ਹਾਂ ਨੂੰ ਨਵੀਂਆ ਗਾਈਡਲਾਈਨ ਜਾਰੀ ਕਰਦੇ ਹੋਏ ਆਈਲੈਟਸ ਅਤੇ ਹੁਨਰ ਵਿਕਾਸ ਸੰਸਥਾ ਨੂੰ ਵੱਡੀ ਰਾਹਤ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਵਿੱਚ ਆਉਣ ਵਾਲੇ ਸਾਰੇ ਲੋਕਾਂ ਨੂੰ ਟੀਕਾਕਰਨ ਕਰਾਉਣ ਦੀ ਅਪੀਲ ਕੀਤੀ ਗਈ ਹੈ। ਜਿੱਥੇ ਸੂਬੇ ਅੰਦਰ ਕਰੋਨਾ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ,ਉਥੇ ਹੀ ਇਨ੍ਹਾਂ ਥਾਵਾਂ ਅੰਦਰ ਆਉਣ ਵਾਲੇ ਲੋਕਾਂ ਦਾ ਟੀਕਾਕਰਣ ਕੀਤਾ ਜਾਣਾ ਲਾਜ਼ਮੀ ਕੀਤਾ ਗਿਆ ਹੈ ਇਸ ਤੋਂ ਬਿਨਾਂ ਕੋਈ ਵੀ ਵਿਅਕਤੀ ਸੰਸਥਾ ਵਿੱਚ ਦਾਖਲ ਨਹੀਂ ਹੋ ਸਕਦਾ। ਕੈਪਟਨ ਵੱਲੋਂ ਲਾਗੂ ਕੀਤੀਆਂ ਗਈਆਂ ਅੱਜ ਨਵੀਆਂ ਹਦਾਇਤਾਂ ਦੇ ਅਨੁਸਾਰ ਇਨ੍ਹਾਂ ਸੰਸਥਾਵਾਂ ਵਿੱਚ ਬੱਚਿਆਂ ਅਤੇ ਅਧਿਆਪਕਾਂ ਨੂੰ ਮੁੜ ਤੋਂ ਆਉਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ, ਨਾਲ ਹੀ ਟੀਕਾਕਰਨ ਦਾ ਹੋਣਾ ਵੀ ਲਾਜ਼ਮੀ ਕੀਤਾ ਗਿਆ ਹੈ।