ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਲੋਕਾਂ ਨੇ ਰਾਹਤ ਦੀ ਸਾਹ ਲਈ ਹੈ। ਕਿਉਂਕਿ ਪਿਛਲੇ ਲੰਮੇ ਸਮੇਂ ਤੋਂ ਵੱਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ। ਜਿਸ ਦੇ ਕਾਰਨ ਵਪਾਰੀਆਂ ਤੇ ਦੁਕਾਨਦਾਰਾਂ ਨੂੰ ਭਾਰੀ ਨੁ-ਕ-ਸਾ-ਨ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀ ਆਰਥਿਕ ਸਥਿਤੀ ਬਹੁਤ ਜ਼ਿਆਦਾ ਕਮਜ਼ੋਰ ਹੋ ਗਈ। ਪਰ ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਕੀਤੀਆਂ ਗਈਆਂ ਹਦਾਇਤਾਂ ਵਿੱਚ ਹੌਲੀ-ਹੌਲੀ ਛੋਟ ਦਿੱਤੀ ਜਾ ਰਹੀ ਹੈ,ਤਾਂ ਜੋ ਸਾਰੇ ਮੁੜ ਪੈਰਾਂ ਸਿਰ ਹੋ ਸਕਣ।
ਕਿਉਂਕਿ ਲੋਕ ਪਿਛਲੇ ਕਾਫੀ ਲੰਮੇ ਸਮੇਂ ਤੋਂ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਹੁਣ ਪੰਜਾਬ ਚ ਇਥੇ ਦੁਕਾਨਾਂ ਦੇ ਬਾਰੇ ਜਾਰੀ ਹੋਇਆ ਇਹ ਸਰਕਾਰੀ ਹੁਕਮ ,ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਕੱਲ ਪੰਜਾਬ ਅੰਦਰ ਕਰੋਨਾ ਸਥਿਤੀ ਨੂੰ ਦੇਖਦੇ ਹੋਏ ਲਾਗੂ ਕੀਤੀਆਂ ਗਈਆਂ ਹਦਾਇਤਾਂ ਨੂੰ 25 ਜੂਨ ਤੋਂ ਵਧਾ ਕੇ 30 ਜੂਨ ਤੱਕ ਲਾਗੂ ਰੱਖੇ ਜਾਣ ਦੇ ਆਦੇਸ਼ ਲਾਗੂ ਕਰ ਦਿੱਤੇ ਗਏ ਹਨ। ਉੱਥੇ ਹੀ ਪੰਜਾਬ ਵਿੱਚ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਪ੍ਰਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਜਿਸ ਦੇ ਤਹਿਤ ਅੱਜ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਐਤਵਾਰ ਦਾ ਕਰਫ਼ਿਊ ਹਟਾ ਦਿੱਤਾ ਹੈ। ਇਹਨਾਂ ਹੁਕਮਾ ਨੂੰ ਸੁਣਦੇ ਹੀ ਮਹਾਂਨਗਰ ਲੁਧਿਆਣਾ ਦੀ ਹੱਦ ਅੰਦਰ ਸਾਰੇ ਲੋਕ ਬਹੁਤ ਖੁਸ਼ ਹਨ।
ਲੁਧਿਆਣਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਹੈ ਕਿ ਹੁਣ ਜ਼ਿਲ੍ਹਾ ਲੁਧਿਆਣਾ ਵਿਚ ਦੁਕਾਨਾਂ ਸਵੇਰੇ 5 ਵਜੇ ਤੋਂ ਰਾਤ 7:30 ਵਜੇ ਤੱਕ ਖੁੱਲ੍ਹ ਸਕਣਗੀਆਂ, ਇਹ ਹੁਕਮ 30 ਜੂਨ ਤੱਕ ਲਾਗੂ ਰਹਿਣਗੇ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਕੋਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਇਮਾਨਦਾਰੀ ਨਾਲ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਹੋਰ ਵੀ ਬਹੁਤ ਸਾਰੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਐਤਵਾਰ ਦੀ ਤਾਲਾਬੰਦੀ ਬੰਦ ਕੀਤੀ ਗਈ ਹੈ।
Previous Postਪੰਜਾਬ : ਵਿਦੇਸ਼ ਚ ਪੜਣ ਜਾਣ ਵਾਲੇ ਵਿਦਿਆਰਥੀਆਂ ਲਈ ਆਈ ਵੱਡੀ ਖੁਸ਼ਖਬਰੀ ਕੈਪਟਨ ਸਰਕਾਰ ਵਲੋਂ
Next Postਹੁਣੇ ਹੁਣੇ ਕਿਸਾਨ ਅੰਦੋਲਨ ਦਾ ਕਰਕੇ ਮੋਦੀ ਲਈ ਆਈ ਵੱਡੀ ਮਾੜੀ ਖਬਰ