ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਫੈਲਣ ਵਾਲੀ ਕਰੋਨਾ ਮਹਾਮਾਰੀ ਨੇ ਜਿੱਥੇ ਬਹੁਤ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ, ਉਥੇ ਹੀ ਇਸਦਾ ਸਭ ਤੋਂ ਜ਼ਿਆਦਾ ਅਸਰ ਹਵਾਈ ਆਵਾਜਾਈ ਉੱਪਰ ਵੇਖਣ ਨੂੰ ਮਿਲਿਆ ਹੈ। ਜਿਸ ਕਾਰਨ ਬਹੁਤ ਸਾਰੇ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਸਾਰੇ ਦੇਸ਼ਾਂ ਵੱਲੋਂ ਹਵਾਈ ਉਡਾਨਾਂ ਉੱਪਰ ਰੋਕ ਲਗਾ ਦਿੱਤੀ ਗਈ ਸੀ ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉੱਤਰੀ ਭਾਰਤ ਵਿੱਚ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਵੀ ਬਹੁਤ ਸਾਰੇ ਦੇਸ਼ਾਂ ਵੱਲੋਂ ਹਵਾਈ ਉਡਾਨਾਂ ਉੱਪਰ ਪਾਬੰਦੀ ਲਗਾ ਦਿੱਤੀ ਗਈ ਸੀ। ਭਾਰਤ ਵੱਲੋਂ ਪਿਛਲੇ ਸਾਲ ਮਾਰਚ ਤੋਂ ਹੀ ਅੰਤਰਰਾਸ਼ਟਰੀ ਉਡਾਨਾਂ ਉਪਰ ਪਾਬੰਦੀ ਲਗਾਈ ਗਈ ਹੈ ਅਤੇ ਕੁਝ ਸਮਝੌਤਿਆਂ ਤਹਿਤ ਕੁਝ ਹਵਾਈ ਉਡਾਣਾਂ ਨੂੰ ਸ਼ੁਰੂ ਕੀਤਾ ਗਿਆ ਸੀ।
ਹੁਣ ਸ੍ਰੀ ਹਜ਼ੂਰ ਸਾਹਿਬ ਨੂੰ ਲੈ ਕੇ ਇਕ ਵੱਡੀ ਤਾਜ਼ਾ ਖਬਰ ਸਾਹਮਣੇ ਆਈ ਹੈ। ਦੇਸ਼ ਅੰਦਰ ਜਿਥੇ ਘਰੇਲੂ ਉਡਾਣਾਂ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ ਉਥੇ ਹੀ ਧਾਰਮਿਕ ਅਸਥਾਨਾਂ ਲਈ ਜਾਣ ਵਾਲੇ ਯਾਤਰੀਆਂ ਨੂੰ ਕਈ ਤਰਾਂ ਦੀਆਂ ਸੁਵਿਧਾਵਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਜਿਸਦੇ ਤਹਿਤ ਹੁਣ ਬੰਦ ਕੀਤੀਆਂ ਗਈਆਂ ਸ਼ਰਧਾਲੂਆਂ ਲਈ ਉਡਾਨਾਂ ਨੂੰ ਮੁੜ ਚਾਲੂ ਕੀਤਾ ਜਾ ਰਿਹਾ ਹੈ। ਇਸ ਲਈ ਨੰਦੇੜ ਸਾਹਿਬ ਤੋਂ ਅੰਮ੍ਰਿਤਸਰ-ਦਿੱਲੀ ਉਡਾਣ ਸੇਵਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਹ ਸੇਵਾ ਹਫ਼ਤੇ ਵਿੱਚ ਤਿੰਨ ਦਿਨ ਮੰਗਲਵਾਰ ,ਵੀਰਵਾਰ ਅਤੇ ਸ਼ਨੀਵਾਰ ਨੂੰ ਦਿੱਤੀ ਜਾ ਰਹੀ ਸੀ। ਏਅਰ ਇੰਡੀਆ ਦੇ ਤਾਜ਼ਾ ਫੈਸਲੇ ਨਾਲ ਸੱਚਖੰਡ ਗੁਰਦੁਆਰਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਰਾਹਤ ਪ੍ਰਾਪਤ ਹੋ ਗਈ ਹੈ। ਕਰੋਨਾ ਦੇ ਕਾਰਨ ਯਾਤਰਾ ਕਰਨ ਵਾਲੇ ਯਾਤਰੀਆਂ ਵਿੱਚ ਵੀ ਭਾਰੀ ਕਮੀ ਆਈ ਸੀ ਜਿਸ ਕਾਰਨ ਮਈ ਮਹੀਨੇ ਤੋਂ ਨੰਦੇੜ ਸਾਹਿਬ ਅੰਮ੍ਰਿਤਸਰ ਤੇ ਦਿੱਲੀ ਜਾਣ ਵਾਲੀਆਂ ਉਡਾਣਾਂ ਉਪਰ ਰੋਕ ਲਗਾ ਦਿਤੀ ਗਈ ਸੀ।
ਏਅਰ ਇੰਡੀਆ ਵੱਲੋਂ ਕੀਤੇ ਗਏ ਇਸ ਫੈਸਲੇ ਨਾਲ ਨੰਦੇੜ ਸਾਹਿਬ ਜਾਣ ਵਾਲੇ ਯਾਤਰੀਆਂ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਸੱਚਖੰਡ ਸ੍ਰੀ ਨਾਦੇੜ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਜਾਣ ਵਾਲੇ ਸ਼ਰਧਾਲੂ ਹੁਣ 1 ਅਗਸਤ ਤੋਂ ਏਅਰ ਇੰਡੀਆ ਦੀ ਉਡਾਣ ਦੀਆਂ ਟਿਕਟਾਂ ਬੁੱਕ ਕਰਵਾ ਸਕਦੇ ਹਨ। ਇਹ ਉਡਾਣ ਹਫ਼ਤੇ ਵਿੱਚ ਤਿੰਨ ਦਿਨ ਹੀ ਚਲੇਗੀ। ਜਿਸ ਵਿੱਚ ਪਹਿਲੇ ਦਿਨ ਮੰਗਲਵਾਰ ,ਵੀਰਵਾਰ ਅਤੇ ਸ਼ਨੀਵਾਰ ਨੂੰ ਹੀ ਜਾਰੀ ਰੱਖਿਆ ਗਿਆ ਹੈ।
Previous Postਹੁਣੇ ਹੁਣੇ ਮਿਲਖਾ ਸਿੰਘ ਦੇ ਬਾਅਦ ਇਸ ਮਸ਼ਹੂਰ ਖਿਡਾਰੀ ਦੀ ਐਕਸੀਡੈਂਟ ਚ ਹੋਈ ਮੌਤ , ਛਾਈ ਦੇਸ਼ ਵਿਦੇਸ਼ ਚ ਸੋਗ ਦੀ ਲਹਿਰ
Next Postਪੰਜਾਬ ਚ ਇਥੇ ਹੋਇਆ ਭਿਆਨਕ ਹਾਦਸਾ ਹੋਈਆਂ ਮੌਤਾਂ ਅਤੇ ਕਈ ਹੋਏ ਜਖਮੀ, ਛਾਇਆ ਇਲਾਕੇ ਚ ਸੋਗ