ਆਈ ਤਾਜਾ ਵੱਡੀ ਖਬਰ
ਕਰੋਨਾ ਵਾਇਰਸ ਦੇ ਚੱਲਦਿਆਂ ਵਿਸ਼ਵ ਭਰ ਵਿੱਚ ਕਰੋੜਾਂ ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪਈ ਹੈ ਅਤੇ ਇਸ ਵਾਇਰਸ ਦਾ ਅਸਰ ਅਜੇ ਵੀ ਪੂਰੀ ਦੁਨੀਆਂ ਵਿੱਚ ਫੈਲਿਆ ਹੋਇਆ ਹੈ। ਜਿਥੇ ਵਿਸ਼ਵ ਭਰ ਵਿੱਚ ਇਸ ਵਾਇਰਸ ਨੇ ਲੋਕਾਂ ਨੂੰ ਮੌਤ ਦੀ ਨੀਂਦ ਸੁਲਾ ਦਿੱਤਾ ਹੈ ਉਥੇ ਹੀ ਕੁਦਰਤੀ ਤਰੀਕੇ ਨਾਲ ਘਟੀਆਂ ਮੰ-ਦ-ਭਾ-ਗੀ-ਆਂ ਘਟਨਾਵਾਂ ਵੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਆਏ ਦਿਨ ਬਹੁਤ ਸਾਰੇ ਲੋਕ ਕਿਸੇ ਨਾ ਕਿਸੇ ਵਜ੍ਹਾ ਕਾਰਨ ਇਸ ਦੁਨੀਆਂ ਨੂੰ ਅਲਵਿਦਾ ਆਖ ਜਾਂਦੇ ਹਨ ਜਿਸ ਕਾਰਨ ਉਨ੍ਹਾਂ ਦੇ ਪਰਿਵਾਰਾਂ ਵਿੱਚ ਇਕ ਅਜਿਹਾ ਘਾਟਾ ਪੈ ਜਾਂਦਾ ਹੈ ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ।
ਪੰਜਾਬ ਦੇ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਲਈ ਜਾਂਦੇ ਹਨ ਤਾਂ ਜੋ ਉਹ ਆਪਣੇ ਵਧੀਆ ਭਵਿੱਖ ਦੀ ਰਚਨਾ ਕਰ ਸਕਣ ਪਰ ਇਸ ਦੌਰਾਨ ਹੀ ਕੁਝ ਅਜਿਹਾ ਵਾਪਰ ਜਾਂਦਾ ਹੈ ਜੋ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੰਦਾ ਹੈ। ਜਿੱਥੇ ਉਨ੍ਹਾਂ ਦੇ ਬਿਹਤਰ ਭਵਿੱਖ ਦੇ ਸੁਪਨੇ ਮਿੱਟੀ ਵਿੱਚ ਮਿਲ ਜਾਂਦੇ ਹਨ ਉਥੇ ਹੀ ਪੰਜਾਬ ਦੇ ਬਹੁਤ ਸਾਰੇ ਮਾਂ-ਬਾਪ ਆਪਣੇ ਬੱਚਿਆਂ ਨੂੰ ਵਿਦੇਸ਼ਾਂ ਵਿੱਚ ਪੜ੍ਹਨ ਜਾਣ ਲਈ ਭੇਜਣ ਵਾਸਤੇ ਘਬਰਾਉਂਦੇ ਹਨ। ਪੰਜਾਬ ਤੋਂ ਕੈਨੇਡਾ ਪੜ੍ਹਨ ਗਏ ਬਹੁਤ ਸਾਰੇ ਵਿਦਿਆਰਥੀ ਮੁੜ ਸਹੀ ਸਲਾਮਤ ਵਾਪਿਸ ਨਹੀ ਆ ਪਾਉਂਦੇ, ਜਿਸ ਕਾਰਨ ਕੈਨੇਡਾ ਵਿੱਚ ਪੰਜਾਬੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਬਹੁਤ ਸਾਰੇ ਸਵਾਲ ਖੜੇ ਹੁੰਦੇ ਰਹਿੰਦੇ ਹਨ।
ਇਕ ਇਹੋ ਜਿਹੀ ਹੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿਚ ਕੈਨੇਡਾ ਪੜ੍ਹਨ ਗਏ ਪੰਜਾਬੀ ਮੁੰਡੇ ਦੀ ਅਚਾਨਕ ਹੋਈ ਮੌਤ ਕਾਰਨ ਪੰਜਾਬ ਭਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਹਿਲ ਹਾਂਡਾ ਜੋ ਕਿ 25 ਸਾਲ ਦੇ ਸਨ ਉਹ ਗੁਰੂ ਹਰ ਸਹਾਏ ਹਲਕੇ ਵਿੱਚ ਪੈਂਦੇ ਪਿੰਡ ਅਮੀਰ ਖਾਸ ਦੇ ਰਹਿਣ ਵਾਲੇ ਫਿਰੋਜ਼ਪੁਰ ਜਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਦੇਵ ਰਾਜ ਕੰਬੋਜ ਦੇ ਪੁੱਤਰ ਸਨ ਦੀ ਕਨੇਡਾ ਵਿਚ ਹੋਈ ਮੌਤ ਦੀ ਮੰ-ਦ-ਭਾ-ਗੀ ਖਬਰ ਸਾਹਮਣੇ ਆਈ ਹੈ।
ਦੱਸਿਆ ਜਾ ਰਿਹਾ ਹੈ ਕਿ ਆਪਣੀ ਪੜ੍ਹਾਈ ਪੂਰੀ ਕਰਨ ਲਈ ਸਾਹਿਲ ਹਾਂਡਾ ਕੈਨੇਡਾ ਗਏ ਹੋਏ ਸਨ ਜਿਥੇ ਅਚਾਨਕ ਪਾਣੀ ਵਿਚ ਡੁੱਬ ਜਾਣ ਕਾਰਨ ਇਸ ਦੁਨੀਆਂ ਨੂੰ ਸਦੀਵੀ ਵਿਛੋੜਾ ਦੇ ਗਏ, ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਗੁਰੂਹਰਸਹਾਏ ਹਲਕੇ ਦੇ ਇੰਚਾਰਜ ਵਰਦੇਵ ਸਿੰਘ ਮਾਨ, ਵੱਖ ਵੱਖ ਧਾਰਮਿਕ ਅਤੇ ਰਾਜਨੀਤਕ ਸ਼ਖਸੀਅਤਾਂ ਨੇ ਆਪਣਾ ਦੁੱਖ ਸਾਂਝਾ ਕੀਤਾ।
Previous Postਅਖਬਾਰ ਚ ਕੁੜੀ ਨੇ ਲਾੜਾ ਲੱਭਣ ਦੇ ਲਈ ਛਪਵਾਇਆ ਅਜਿਹਾ ਇਸਤਿਹਾਰ ਛਪਦੇ ਸਾਰ ਹੀ ਸਾਰੇ ਪਾਸੇ ਹੋ ਗਿਆ ਵਾਇਰਲ
Next Postਪੰਜਾਬ ਦੇ ਵਿਦਿਆਰਥੀਆਂ ਲਈ ਆਈ ਵੱਡੀ ਖਬਰ – ਹੁਣ ਹੋ ਗਿਆ ਇਹ ਹੁਕਮ