ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਲੋਕਾਂ ਨੂੰ ਕਰੋਨਾ ਤੋਂ ਬਚਾਉਣ ਲਈ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ। ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬੱਚਿਆਂ ਨੂੰ ਬਚਾਉਂਦੇ ਹੋਏ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਕੀਤਾ ਗਿਆ ਸੀ, ਤਾਂ ਜੋ ਬੱਚੇ ਇਸ ਦੇ ਪ੍ਰਭਾਵ ਹੇਠ ਨਾ ਆ ਸਕਣ। ਉੱਥੇ ਹੀ ਸਰਕਾਰ ਵੱਲੋਂ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਸੀ ਤਾਂ ਜੋ ਕਰੋਨਾ ਕੇਸਾਂ ਉਪਰ ਕਾਬੂ ਪਾਇਆ ਜਾ ਸਕੇ। ਸਰਕਾਰ ਵੱਲੋਂ ਜਿਥੇ ਤਾਲਾਬੰਦੀ ਕੀਤੀ ਗਈ ਉਥੇ ਹੀ ਸਖ਼ਤ ਹਦਾਇਤਾਂ ਵੀ ਲਾਗੂ ਕੀਤੀਆਂ ਗਈਆਂ ਅਤੇ ਕਰੋਨਾ ਕੇਸਾਂ ਵਿਚ ਕਮੀ ਆਉਣ ਕਾਰਨ ਸਭ ਕੁਝ ਮੁੜ ਤੋਂ ਖੋਲ੍ਹਿਆ ਜਾ ਰਿਹਾ ਹੈ।
ਹੁਣ ਕੈਪਟਨ ਨੇ ਪੰਜਾਬ ਵਿਚ 10 ਜੁਲਾਈ ਤੱਕ ਲਈ ਕਰਤਾ ਇਹ ਐਲਾਨ । ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਸੂਬਾ ਸਰਕਾਰ ਵੱਲੋਂ ਜਿਥੇ ਕਰੋਨਾ ਸੰਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਨੂੰ 30 ਜੂਨ ਤੱਕ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ ਉਥੇ ਹੀ ਹੁਣ ਇਨ੍ਹਾਂ ਪਾਬੰਦੀਆਂ ਨੂੰ 10 ਜੁਲਾਈ ਤੱਕ ਵਧਾ ਦਿੱਤੇ ਜਾਣ ਦਾ ਐਲਾਨ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤਾ ਗਿਆ ਹੈ। ਸੂਬੇ ਵਿੱਚ ਕੋਰੋਨਾ ਦੇ ਚੱਲਦਿਆਂ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।
ਯੂਨੀਵਰਸਿਟੀਆਂ ਅਤੇ ਹੁਨਰ ਵਿਕਾਸ ਕੇਂਦਰਾਂ ਨੂੰ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਸੰਸਥਾਵਾਂ ਵਿਚ ਆਉਣ ਵਾਲੇ ਸਟਾਫ ਅਤੇ ਵਿਦਿਆਰਥੀਆਂ ਨੂੰ ਘੱਟ-ਘੱਟ ਵੈਕਸੀਨ ਦੀ ਇਕ ਡੋਜ਼ ਲਗਾਉਣੀ ਲਾਜ਼ਮੀ ਕੀਤੀ ਗਈ ਹੈ। ਉਥੇ ਹੀ ਆਈਲੈੱਟਸ ਸੈਂਟਰਾਂ ਨੂੰ ਪਹਿਲਾਂ ਤੋਂ ਹੀ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਕੋਰੋਨਾ ਕਾਰਨ ਲੱਗੀਆਂ ਪਾਬੰਦੀਆਂ ‘ਚ ਕੁੱਝ ਰਾਹਤ ਦਿੰਦੇ ਹੋਏ ਬਾਰ, ਪੱਬਾਂ ਅਤੇ ਸ਼ਰਾਬ ਦੇ ਠੇਕਿਆਂ ਨੂੰ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ।
ਪੰਜਾਬ ਵਿੱਚ ਜਿੱਥੇ ਕਰੋਨਾ ਕੇਸਾਂ ਵਿਚ ਕਮੀ ਆਈ ਸੀ,ਉੱਥੇ ਹੀ ਡੈਲਟਾ ਵੈਰੀਐਂਟ ਦੇ ਕੇਸ ਵੀ ਸਾਹਮਣੇ ਆ ਚੁੱਕੇ ਹਨ। ਇਸ ਲਈ ਸਰਕਾਰ ਵੱਲੋਂ ਖਾਸ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਨਿਰਦੇਸ਼ਾਂ ਤਹਿਤ ਡੈਲਟਾ ਪਲੱਸ ਵੈਰੀਐਂਟ ਦੇ ਕੇਸਾਂ ਨੂੰ ਧਿਆਨ ਵਿੱਚ ਰੱਖਦਿਆਂ ਕੋਰੋਨਾ ਸਬੰਧੀ ਲਾਈਆਂ ਗਈਆਂ ਪਾਬੰਦੀਆਂ ਨੂੰ 10 ਜੁਲਾਈ ਤੱਕ ਵਧਾ ਦਿੱਤਾ ਗਿਆ ਹੈ। ਉਥੇ ਹੀ ਲੋਕਾਂ ਨੂੰ ਜਾਰੀ ਕੀਤੀਆਂ ਗਈਆਂ ਹਦਾਇਤਾਂ ਪ੍ਰਤੀ ਸਾਵਧਾਨੀ ਵਰਤਣ ਲਈ ਵੀ ਕਿਹਾ ਗਿਆ ਹੈ।
Previous Postਪੰਜਾਬ ਚ ਇਥੇ ਕਿਸਾਨਾਂ ਦੇ ਟਰੈਕਟਰ ਮਾਰਚ ਬਾਰੇ ਆਈ ਇਹ ਵੱਡੀ ਤਾਜਾ ਖਬਰ
Next Postਪੰਜਾਬ ਦੇ ਵਿਦਿਆਰਥੀਆਂ ਦੀ ਪੜ੍ਹਾਈ ਸ਼ੁਰੂ ਕਰਨ ਬਾਰੇ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ