ਪੰਜਾਬ ਚ ਇੱਥੇ ਵਾਪਰਿਆ ਕਹਿਰ ਹੋਈਆਂ ਮੌਤਾਂ , ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਹਰ ਰੋਜ਼ ਹੀ ਸੜਕ ਹਾਦਸਿਆਂ ਨਾਲ ਮਰਨ ਵਾਲਿਆਂ ਦੀ ਗਿਣਤੀ ਦਿਨੋ-ਦਿਨ ਵਧ ਰਹੀ ਹੈ, ਜਿਸ ਕਾਰਨ ਲੋਕ ਸੜਕ ਆਵਾਜਾਈ ਦੇ ਇਸਤੇਮਾਲ ਨੂੰ ਲੇ ਕੇ ਅਸੁਰੱਖਿਅਤ ਮਹਿਸੂਸ ਕਰਨ ਲੱਗੇ ਹਨ। ਪੰਜਾਬ ਦੇ ਸੜਕ ਅਤੇ ਸੁਰੱਖਿਆ ਵਿਭਾਗ ਵੱਲੋਂ ਲੋਕਾਂ ਨੂੰ ਇਨ੍ਹਾਂ ਦੁਰਘਟਨਾਵਾਂ ਤੋਂ ਬਚਾਉਣ ਲਈ ਕਾਫੀ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਰਹਿੰਦੇ ਹਨ ਅਤੇ ਵਾਹਨ ਚਾਲਕਾਂ ਨੂੰ ਲਾਇਸੇਂਸ ਦੇਣ ਤੋਂ ਪਹਿਲਾਂ ਇਨ੍ਹਾਂ ਨਿਯਮਾਂ ਪ੍ਰਤੀ ਚੰਗੀ ਤਰ੍ਹਾਂ ਜਾਣੂ ਵੀ ਕਰਵਾਇਆ ਜਾਂਦਾ ਹੈ। ਵਾਹਨ ਚਾਲਕ ਇਹਨਾਂ ਨਿਯਮਾਂ ਨੂੰ ਚੰਗੀ ਤਰਾਂ ਜਾਣਦੇ ਹੋਏ ਵੀ ਅਣਗਿਹਲੀ ਵਰਤਦੇ ਹਨ

ਅਤੇ ਕਿਸੇ ਮੰਦਭਾਗੀ ਘਟਨਾ ਦਾ ਸ਼ਿਕਾਰ ਹੋ ਜਾਂਦੇ ਹਨ ਜਿਸ ਨਾਲ ਉਨ੍ਹਾਂ ਦੀ ਆਪਣੀ ਅਤੇ ਆਸ ਪਾਸ ਦੇ ਲੋਕਾਂ ਦੀ ਜ਼ਿੰਦਗੀ ਵੀ ਖਤਰੇ ਵਿਚ ਪੈ ਜਾਂਦੀ ਹੈ। ਸੜਕ ਸੁਰੱਖਿਆ ਵਿਭਾਗ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਟਰੈਫਿਕ ਪੁਲਿਸ ਨੂੰ ਕਾਫੀ ਸਖਤ ਆਦੇਸ਼ ਦਿੱਤੇ ਗਏ ਹਨ ਜਿਸ ਕਾਰਨ ਟਰੈਫਿਕ ਨਿਯਮਾਂ ਦੀ ਪਾਲਣਾ ਨੂੰ ਲੈ ਕੇ ਲੋਕਾਂ ਦੁਆਰਾ ਹੁਣ ਥੋੜ੍ਹੀ ਸਾਵਧਾਨੀ ਵਰਤੀ ਜਾਂਦੀ ਹੈ। ਪੰਜਾਬ ਵਿਚ ਰੋਜ਼ਾਨਾ ਹੈ ਸੈਂਕੜੇ ਹਾਦਸੇ ਹੁੰਦੇ ਹਨ ਜਿਸ ਵਿਚ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਆਪਣੀ ਜਾਨ ਤੋਂ ਹੱਥ ਧੋ ਬੈਠਦੇ ਹਨ।

ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਇਕ ਅਜਿਹੀ ਹੀ ਇੱਕ ਘਟਨਾ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਹੀ ਪਰਿਵਾਰ ਦੇ ਮੈਂਬਰ ਫਿਰੋਜ਼ਪੁਰ ਦੇ ਕਸਬਾ ਜ਼ੀਰਾ ਤੋਂ ਨਕੋਦਰ ਆਪਣੇ ਕੁਝ ਰਿਸ਼ਤੇਦਾਰਾਂ ਨਾਲ ਜਾ ਰਹੇ ਸਨ। ਮੋਗੇ ਵਿੱਚ ਵਸਦੇ ਪਿੰਡ ਜਲਾਲਾਬਾਦ ਪਹੁੰਚਣ ਤੇ ਕਾਰ ਦਾ ਸੰਤੁਲਨ ਅਚਾਨਕ ਹੀ ਵਿਗੜ ਗਿਆ ਜਿਸ ਕਾਰਨ ਕਾਰ ਜਲੰਧਰ ਬਰਨਾਲਾ ਹਾਈਵੇ ਕਿਨਾਰੇ ਤੇ ਬਣੇ ਹੋਏ ਇਕ ਛੱਪੜ ਵਿਚ ਜਾ ਕੇ ਡਿੱਗ ਗਈ, ਇਸ ਹਾਦਸੇ ਕਾਰਨ ਦੋ ਔਰਤਾਂ ਅਤੇ

ਇਕ ਬੱਚੇ ਦੀ ਮੌਕੇ ਤੇ ਹੀ ਮੌਤ ਹੋ ਗਈ। ਕਾਰ ਵਿਚ ਮੌਜੂਦ ਹੋਰ ਚਾਰ ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਲੋਕਾਂ ਵੱਲੋਂ ਮਥੁਰਾ ਦਾਸ ਸਿਵਲ ਹਸਪਤਾਲ ਵਿਚ ਰੈਫਰ ਕੀਤਾ ਗਿਆ ਹੈ। ਮੋਗੇ ਜਿਲ੍ਹੇ ਵਿੱਚ ਵਾਪਰੀ ਇਸ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।