ਹੁਣੇ ਹੁਣੇ ਪੰਜਾਬ ਚ ਇਥੇ ਵਾਪਰਿਆ ਕਹਿਰ – ਸਾਰੇ ਪਾਸੇ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਭਾਰਤ ਇਕ ਧਰਮ ਨਿਰਪੱਖ ਦੇਸ਼ ਹੈ ਅਤੇ ਇਥੇ ਹਰ ਇਕ ਤਰ੍ਹਾਂ ਦੇ ਧਰਮ ਨੂੰ ਮੰਨਣ ਵਾਲੇ ਲੋਕ ਪਾਏ ਜਾਂਦੇ ਹਨ ਇਹੀ ਕਾਰਨ ਹੈ ਜੋ ਭਾਰਤ ਨੂੰ ਬਾਕੀ ਦੁਨੀਆਂ ਤੋਂ ਅਲੱਗ ਕਰਦਾ ਹੈ। ਭਾਰਤ ਦੇ ਲੋਕ ਆਪਣੇ ਧਰਮ ਨੂੰ ਲੈ ਕੇ ਕਾਫੀ ਭਾਵਨਾਤਮਕ ਹੁੰਦੇ ਹਨ ਅਤੇ ਆਪਣੇ ਧਰਮ ਨਾਲ ਕਿਸੇ ਵੀ ਕਿਸਮ ਦਾ ਖਿਲਵਾੜ ਬਰਦਾਸ਼ਤ ਨਹੀਂ ਕਰ ਸਕਦੇ। ਭਾਰਤ ਦੇ ਸੂਬੇ ਪੰਜਾਬ ਵਿੱਚ ਗੁਰਦੁਆਰਿਆਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਸਾੜਨ ਦੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਅਤੇ ਇਸ ਦੌਰਾਨ ਕਈ ਸ਼ਰਾਰਤੀ ਅਨਸਰਾਂ ਨੂੰ ਕਾਨੂੰਨੀ ਤੌਰ ਤੇ ਸਜ਼ਾਵਾਂ ਵੀ ਦਿੱਤੀਆਂ ਗਈਆਂ ਹਨ।

ਪਰ ਉਥੇ ਹੀ ਕੁਝ ਕੁਦਰਤੀ ਕਾਰਨਾਂ ਕਰਕੇ ਵੀ ਇਹੋ ਜਹੇ ਹਾਦਸੇ ਵਾਪਰ ਜਾਂਦੇ ਹਨ, ਸ੍ਰੀ ਮਾਛੀਵਾੜਾ ਸਾਹਿਬ ਤੋਂ ਇਕ ਅਜਿਹੀ ਘਟਨਾ ਦੀ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਬਾਬਾ ਲਾਲ ਸਿੰਘ ਬੇਦੀ ਵਿਚ ਜਦੋਂ ਗ੍ਰੰਥੀ ਸਿੰਘ ਰੋਜ਼ ਦੀ ਤਰ੍ਹਾਂ ਹੀ ਨਿੱਤ ਨੇਮ ਕਰਕੇ ਆਪਣੇ ਘਰ ਚਲੇ ਗਏ ਉਸ ਤੋਂ ਬਾਅਦ ਅਚਾਨਕ ਬਿਜਲੀ ਦੀਆਂ ਤਾਰਾਂ ਸ਼ਾਰਟ ਸਰਕਟ ਹੋ ਗਈਆਂ ਜਿਸ ਕਾਰਨ ਗੁਰਦੁਆਰੇ ਵਿੱਚ ਅੱਗ ਲੱਗ ਗਈ।

ਇਸ ਅੱਗ ਕਾਰਨ ਜਦੋਂ ਖਿੜਕੀਆਂ ਚੋਂ ਧੂੰਆਂ ਬਾਹਰ ਨਿਕਲਣ ਲੱਗਾ ਤਾਂ ਸਾਢੇ ਅੱਠ ਵਜੇ ਦੇ ਕਰੀਬ ਪਿੰਡ ਦੇ ਕੁਝ ਨੌਜਵਾਨਾਂ ਵੱਲੋਂ ਡੇਰੇ ਦੇ ਪਿਛਲੇ ਦਰਵਾਜ਼ੇ ਨੂੰ ਤੋੜ ਕੇ ਕਾਫੀ ਮਿਹਨਤ ਤੋਂ ਬਾਅਦ ਅੱਗ ਬੁਝਾਈ ਗਈ, ਪਰ ਇਸ ਦੌਰਾਨ 9 ਸੁਖਮਨੀ ਸਾਹਿਬ, ਤਿੰਨ ਨਿਤ ਨੇਮ ਬਾਣੀਆਂ ਦੇ ਗੁਟਕਾ ਸਾਹਿਬ ਅਤੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਸਰੂਪ ਅੱਗ ਦੀ ਭੇਟ ਚੜ੍ਹ ਚੁੱਕਾ ਸੀ। ਪਿੰਡ ਦੇ ਮੋਹਤਵਾਰਾਂ ਵੱਲੋਂ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਮਾਛੀਵਾੜਾ ਵਿੱਚ ਇਸ ਦੀ ਜਾਣਕਾਰੀ ਦਿੱਤੀ ਗਈ ਤਾਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਸਰਵਦਿਆਲ ਸਿੰਘ ਬਾਕੀ ਸੇਵਾਦਾਰਾਂ ਨਾਲ, ਪਰਮਜੀਤ ਸਿੰਘ ਢਿੱਲੋਂ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਪਵਾਤ ਦੇ ਪਤੀ ਹਰਜਤਿੰਦਰ ਸਿੰਘ ਬਾਜਵਾ ਤੁਰੰਤ ਹੀ ਡੇਰੇ ਤੇ ਪੁੱਜੇ।

ਸ਼੍ਰੋਮਣੀ ਕਮੇਟੀ ਮੈਂਬਰ ਰਣਜੀਤ ਸਿੰਘ ਮੰਗਲੀ ਦੁਆਰਾ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਚ ਅਗਨੀ ਭੇਟ ਹੋਏ ਸਰੂਪਾਂ ਨੂੰ ਅਰਦਾਸ ਕਰਨ ਤੋਂ ਬਾਅਦ ਸ੍ਰੀ ਗੋਇੰਦਵਾਲ ਸਾਹਿਬ ਸਸਕਾਰ ਵਾਸਤੇ ਭੇਜ ਦਿੱਤਾ ਗਿਆ। ਪਿੰਡ ਦੇ ਲੋਕਾਂ ਵੱਲੋਂ ਸ਼ੁਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਪਛਚਾਤਾਪ ਲਈ ਅਰੰਭ ਕਰਵਾਏ ਜਾਣਗੇ ਅਤੇ ਇਸ ਦਾ ਭੋਗ ਐਤਵਾਰ ਨੂੰ ਪਾਇਆ ਜਾਵੇਗਾ।