ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਜਿਥੇ ਪਹਿਲਾਂ ਕੇਂਦਰ ਸਰਕਾਰ ਵੱਲੋਂ ਕਰੋਨਾ ਨੂੰ ਠੱਲ੍ਹ ਪਾਉਣ ਲਈ ਸਾਰੇ ਸੂਬਿਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ। ਜੋ ਲੋਕਾਂ ਨੂੰ ਮੁੜ ਪੈਰਾਂ-ਸਿਰ ਕੀਤਾ ਜਾ ਸਕੇ। ਕਿਉਂਕਿ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਜਾਣ ਕਾਰਨ ਲੋਕ ਭਾਰੀ ਆਰਥਿਕ ਤੰਗੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਕੇਂਦਰ ਸਰਕਾਰ ਵੱਲੋਂ ਸਮੇਂ-ਸਮੇਂ ਤੇ ਲੋਕਾਂ ਵਾਸਤੇ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ ਜਿਸ ਦਾ ਉਨ੍ਹਾਂ ਨੂੰ ਵੱਧ ਤੋਂ ਵੱਧ ਫਾਇਦਾ ਹੋ ਸਕੇ। ਉਥੇ ਹੀ ਕੁਝ ਸੂਬਿਆਂ ਵਿਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਵੀ ਕਈ ਤਰ੍ਹਾਂ ਦੀਆਂ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜਲਦੀ ਹੀ ਕਰਨ ਜਾ ਰਹੇ ਹਨ ਇਹ ਕੰਮ ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਘਰ ਅੱਜ ਸ਼ਾਮ ਨੂੰ ਇਕ ਬੈਠਕ ਹੋਣ ਜਾ ਰਹੀ ਹੈ। ਜਿਸ ਵਿੱਚ ਕਈ ਅਹਿਮ ਮੁੱਦਿਆਂ ਉਪਰ ਫੈਸਲੇ ਲਏ ਜਾਣਗੇ। ਇਸ ਤੋਂ ਪਹਿਲਾਂ 20 ਜੂਨ ਨੂੰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੇ ਸੀਨੀਅਰ ਮੰਤਰੀਆਂ ਨਾਲ ਗੱਲਬਾਤ ਕਰਕੇ ਪਿਛਲੇ ਦੋ ਸਾਲਾਂ ਵਿੱਚ ਹੋਏ ਕੰਮਾਂ ਦੀ ਸਮੀਖਿਆ ਕੀਤੀ ਗਈ। ਅੱਜ ਹੋਣ ਵਾਲੀ ਬੈਠਕ ਵਿੱਚ ਵੀ ਕਈ ਮੰਤਰੀ ਸ਼ਾਮਲ ਹੋ ਰਹੇ ਹਨ।
ਇਹ ਵੀ ਮੰਨਿਆ ਜਾ ਰਿਹਾ ਹੈ ਕਿ ਮੋਦੀ ਸਰਕਾਰ ਦੇ ਕਈ ਮੰਤਰੀਆਂ ਦੇ ਵਿਭਾਗ ਵੀ ਤਬਦੀਲ ਕੀਤੇ ਜਾ ਸਕਦੇ ਹਨ। ਇਹ ਸਭ ਆਉਣ ਵਾਲੇ ਸਾਲ ਪੰਜ ਸੂਬਿਆਂ ਵਿਚ ਹੋਣ ਵਾਲੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਕੀਤਾ ਜਾ ਰਿਹਾ ਹੈ। ਜਿਸ ਤਹਿਤ ਫੇਰਬਦਲ ਦੇ ਦੌਰਾਨ ਮੰਤਰੀ ਮੰਡਲ ਵਿੱਚ ਕਈ ਨਵੇਂ ਮੰਤਰੀਆਂ ਨੂੰ ਜਗਾਹ ਦਿਤੀ ਜਾ ਸਕਦੀ ਹੈ।
ਜਿਨ੍ਹਾਂ ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਜੋਤੀਰਾਦਿੱਤਿਆ ਸਿੰਧੀਆ, ਅਸਾਮ ਦੇ ਸਾਬਕਾ ਮੁਖ ਮੰਤਰੀ, ਵਰੁਣ ਗਾਂਧੀ, ਬਿਹਾਰ ਦੇ ਸਾਬਕਾ ਡਿਪਟੀ ਸੀਐੱਮ ਸੁਸ਼ੀਲ ਕੁਮਾਰ ਮੋਦੀ, ਰਾਜੀਵ ਰੰਜਨ ਸਿੰਘ, ਅਤੇ ਕੁਝ ਹੋਰ ਮੰਤਰੀਆਂ ਦੇ ਨਾਮ ਵੀ ਸ਼ਾਮਲ ਹੋ ਸਕਦੇ ਹਨ। ਮੋਦੀ ਮੰਤਰੀ ਮੰਡਲ ਦਾ ਵਿਸਥਾਰ 7 ਜਾਂ 8 ਜੁਲਾਈ ਨੂੰ ਹੋ ਸਕਦਾ ਹੈ। ਸੰਤੋਸ਼ਜਨਕ ਕੰਮ ਨਾ ਕਰਨ ਵਾਲੇ ਮੰਤਰੀਆਂ ਨੂੰ ਮੰਤਰੀ ਮੰਡਲ ਵਿਚੋਂ ਹਟਾਇਆ ਜਾ ਸਕਦਾ ਹੈ। ਹੋਣ ਵਾਲੀ ਇਸ ਮੀਟਿੰਗ ਵਿਚ ਕੇਂਦਰ ਸਰਕਾਰ ਵੱਲੋਂ ਵੱਡੇ ਬਦਲਾਅ ਦੀਆਂ ਸੰਭਾਵਨਾਵਾਂ ਜਤਾਇਆ ਜਾ ਰਹੀਆਂ ਹਨ।
Previous Postਅਚਾਨਕ ਹੁਣੇ ਹੁਣੇ ਇਹਨਾਂ 7 ਜਿਲ੍ਹਿਆਂ ਚ ਇਥੇ ਪੂਰਨ ਲਾਕਡਾਊਨ ਦਾ ਹੋ ਗਿਆ ਐਲਾਨ – ਤਾਜਾ ਵੱਡੀ ਖਬਰ
Next Postਪੰਜਾਬ ਚ ਇਥੇ ਪਾਣੀ ਨੇ ਮਚਾਈ ਭਾਰੀ ਤਬਾਹੀ ਮਚੀ ਹਾਹਾਕਾਰ – ਇਸ ਵੇਲੇ ਦੀ ਵੱਡੀ ਖਬਰ