ਆਈ ਤਾਜਾ ਵੱਡੀ ਖਬਰ
ਸੂਬੇ ਵਿੱਚ ਕਰੋਨਾ ਦੀ ਸਥਿਤੀ ਨੂੰ ਠੱਲ੍ਹ ਪਾਉਣ ਲਈ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤਾ ਜਾ ਰਹੇ ਹਨ ਜਿਸ ਨਾਲ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਪਰ ਕਰੋਨਾ ਦੇ ਵਾਧੇ ਨੂੰ ਰੋਕਣ ਲਈ ਜਿੱਥੇ ਸਰਕਾਰ ਵੱਲੋਂ ਤਾਲਾਬੰਦੀ ਅਤੇ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ। ਉਥੇ ਹੀ ਵੱਧ ਤੋਂ ਵੱਧ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵੀ ਵਧਾ ਦਿੱਤਾ ਗਿਆ ਸੀ। ਜਿਸ ਸਦਕਾ ਲੋਕਾਂ ਦੀਆਂ ਸਿਹਤ ਸਬੰਧੀ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਸਕੇ। ਪੰਜਾਬ ਸਰਕਾਰ ਵੱਲੋਂ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ 18 ਸਾਲ ਤੋਂ ਉੱਪਰ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਣ ਕੀਤਾ ਜਾ ਰਿਹਾ ਹੈ।
ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਵੱਲੋਂ ਟੀਕਾਕਰਨ ਮੁਹਿੰਮ ਦੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਇਕ ਹਫਤੇ ਲਈ ਚਲਾਈ ਜਾ ਰਹੀ ਹੈ। ਜਿਸ ਬਾਰੇ ਉਨ੍ਹਾਂ ਵੱਲੋਂ ਅਜਿਹੇ ਲਾਭਪਾਤਰੀਆਂ ਲਈ ਕੰਟਰੋਲ ਰੂਮ ਨੰਬਰ 0181-2224417 ਜਾਰੀ ਕੀਤੇ ਗਏ ਹਨ। ਜੋ ਸਰੀਰਕ ਤੌਰ ਤੇ ਅਪਾਹਿਜ ਹਨ ਅਤੇ ਟੀਕਾਕਰਨ ਕੇਂਦਰ ਤੱਕ ਨਹੀਂ ਜਾ ਸਕਦੇ। ਡਿਪਟੀ ਕਮਿਸ਼ਨ ਨੇ ਕਿਹਾ ਹੈ ਕਿ ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਅਟੁੱਟ ਅੰਗ ਹਨ ਅਤੇ ਉਨ੍ਹਾਂ ਦੀ ਸਿਹਤ ਸਬੰਧੀ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਸੇਵਾ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਕਿਹਾ ਕੇ ਜਾਰੀ ਕੀਤੇ ਗਏ ਨੰਬਰ ਤੇ ਉਹ ਵਿਅਕਤੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ । ਜਿਸ ਤੋਂ ਬਾਅਦ ਘਰ ਦੇ ਨਜ਼ਦੀਕ ਆ ਕੇ ਉਹਨਾਂ ਨੂੰ ਕਰੋਨਾ ਦੀ ਖੁਰਾਕ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟੀਕਾਕਰਨ ਦੀਆਂ ਸਹੂਲਤਾਂ ਪ੍ਰਦਾਨ ਕਰਨ ਵਾਲੀ ਇਕ ਸਮਰਪਿਤ ਟੀਮ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਤੈਨਾਤ ਕੀਤਾ ਜਾਵੇਗਾ। ਜਿਨ੍ਹਾਂ ਵੱਲੋਂ ਅਜਿਹੇ ਦਿਵਿਆਂਗ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਸਕੇ।
ਜਾਰੀ ਕੀਤੇ ਗਏ ਫ਼ੋਨ ਨੰਬਰ ਦੇ ਜ਼ਰੀਏ ਘਰ ਦੇ ਨੇੜੇ ਟੀਕਾ ਕਰਨ ਦੀ ਸਹੂਲਤ ਬਹੁਤ ਸਾਰੇ ਲਾਭ ਪਾਤਰੀ ਪ੍ਰਾਪਤ ਕਰ ਸਕਣਗੇ ਅਤੇ ਟੀਕਾਕਰਨ ਮੁਹਿੰਮ ਨੂੰ ਵੀ ਸਫਲਤਾ ਪੂਰਵਕ ਨੇਪਰੇ ਚਾੜਿਆ ਜਾਵੇਗਾ। ਚੱਲਣ ਫਿਰਨ ਤੋਂ ਅਸਮਰਥ ਦਿਵਿਆਂਗ ਲਾਭਪਾਤਰੀਆਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੇ ਟੀਕਾਕਰਣ ਦੀ ਸੁਵਿਧਾ ਦਿੱਤੀ ਜਾਣ ਵਲੀ ਪਹਿਲ ਕਦਮੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਲੱਖਣ ਕੋਸ਼ਿਸ਼ ਕੀਤੀ ਜਾ ਰਹੀ ਹੈ।
Previous Postਜੇਲ ਚ ਬੰਦ ਰਾਮ ਰਹੀਮ ਲਈ ਆ ਗਈ ਹੁਣ ਇਹ ਮਾੜੀ ਖਬਰ – ਤਾਜਾ ਵੱਡੀ ਖਬਰ
Next Postਪੰਜਾਬ : ਇਸ ਮਜਾਕ ਮਜਾਕ ਚ ਮੁੰਡੇ ਕੁੜੀ ਦੀ ਇੰਝ ਹੋ ਗਈ ਮੌਤ – ਸਾਰੇ ਇਲਾਕੇ ਚ ਛਾਇਆ ਸੋਗ