ਆਈ ਤਾਜਾ ਵੱਡੀ ਖਬਰ
ਦੇਸ਼ ਵਿੱਚ ਜਿੱਥੇ ਬਰਸਾਤ ਨਾ ਹੋਣ ਕਾਰਨ ਲੋਕਾਂ ਵਿੱਚ ਗਰਮੀ ਨੂੰ ਲੈ ਕੇ ਹਾਹਾਕਾਰ ਮੱਚੀ ਹੋਈ ਹੈ। ਉਥੇ ਹੀ ਲੋਕਾਂ ਵੱਲੋਂ ਇਸ ਗਰਮੀ ਤੋਂ ਰਾਹਤ ਪਾਉਣ ਲਈ ਬਰਸਾਤ ਦਾ ਵੀ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਸੀ। ਜਿੱਥੇ ਲੋਕਾਂ ਨੂੰ ਭਾਰੀ ਗਰਮੀ ਕਾਰਨ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਉੱਥੇ ਹੀ ਬਰਸਾਤ ਦੇ ਆ ਜਾਣ ਨਾਲ ਵੀ ਲੋਕਾਂ ਲਈ ਇੱਕੋ ਡਰ ਵਰਗਾ ਮਾਹੌਲ ਪੈਦਾ ਹੋ ਜਾਂਦਾ ਹੈ। ਕਿਉਂਕਿ ਵਧੇਰੇ ਬਰਸਾਤ ਹੋਣ ਦੇ ਕਾਰਨ ਪਾਣੀ ਦੇ ਵਧਦੇ ਪੱਧਰ ਨੂੰ ਲੈ ਕੇ ਵੀ ਲੋਕਾਂ ਵਿਚ ਅਸੁਰੱਖਿਆ ਮਹਿਸੂਸ ਕੀਤੀ ਜਾਂਦੀ ਹੈ। ਜਿਸ ਕਾਰਨ ਬਹੁਤ ਸਾਰੇ ਹਾਦਸੇ ਵਾਪਰਣ ਦਾ ਖ-ਤ-ਰਾ ਵੀ ਹਰ ਸਮੇਂ ਬਣਿਆ ਰਹਿੰਦਾ ਹੈ।
ਅੱਜ ਰਾਤ ਪੰਜਾਬ ਦੇ ਇਸ ਦਰਿਆ ਵਿੱਚ ਆ ਸਕਦਾ ਹੈ। ਜਿਸ ਕਾਰਨ ਪ੍ਰਸ਼ਾਸਨ ਵੱਲੋਂ ਵੱਡਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪਹਾੜੀ ਖੇਤਰਾਂ ਵਿੱਚ ਹੋਈ ਬਰਸਾਤ ਦੇ ਕਾਰਨ ਪਾਣੀ ਦਾ ਪੱਧਰ ਵਧ ਗਿਆ ਹੈ ਜਿਸ ਨਾਲ ਖ਼ਤਰਾ ਵੀ ਵਧ ਰਿਹਾ ਹੈ। ਜਿਸ ਕਾਰਨ ਹੜ ਵਰਗੀ ਸਥਿਤੀ ਬਣ ਗਈ ਹੈ। ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਕਿਨਾਰੇ ਵਸੇ ਪਿੰਡਾਂ ਦੇ ਲੋਕਾਂ ਨੂੰ ਇਸ ਸੰਬੰਧੀ ਅਲਰਟ ਜਾਰੀ ਕੀਤਾ ਗਿਆ ਹੈ ਤਾਂ ਜੋ ਉਹ ਰਾਤ ਦੇ ਸਮੇਂ ਤੋਂ ਪਹਿਲਾਂ ਹੀ ਆਪਣਾ ਕੰਮ ਕਰ ਸਕਣ ਅਤੇ ਸੁਰੱਖਿਅਤ ਸਥਾਨਾਂ ਤੇ ਚਲੇ ਜਾਣ।
ਅਜਨਾਲਾ ਵਿੱਚ ਫਲੱਡ ਕੰਟਰੋਲ ਰੂਮ ਦਾ ਨੰਬਰ ਵੀ ਸਥਾਪਤ ਕਰ ਦਿੱਤਾ ਗਿਆ ਹੈ। ਜਿਸ ਉਪਰ 24 ਘੰਟੇ ਕੰਮ ਜਾਰੀ ਰਹੇਗਾ ਅਤੇ ਲੋਕ ਇਸ ਨੰਬਰ ਉਪਰ ਸੰਪਰਕ ਕਰ ਸਕਦੇ ਹਨ ਇਸ ਵਾਸਤੇ 01858221102 ਫੋਨ ਨੰਬਰ ਜਾਰੀ ਕੀਤਾ ਗਿਆ ਹੈ। ਦਰਿਆ ਦੇ ਕਿਨਾਰੇ ਤੇ ਵਸੀ ਹੋਈ ਲੋਕਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਕਿ ਕਿਸੇ ਵੀ ਸਮੇਂ ਹੜ ਵਰਗੀ ਸਥਿਤੀ ਬਣ ਸਕਦੀ ਹੈ ਇਸ ਲਈ ਪ੍ਰਸ਼ਾਸਨ ਵੱਲੋਂ ਉਨ੍ਹਾਂ ਇਲਾਕਿਆਂ ਵਿੱਚ ਐਮਰਜੈਂਸੀ ਦਾ ਐਲਾਨ ਵੀ ਕਰ ਦਿਤਾ ਗਿਆ ਹੈ।
ਅਜਨਾਲਾ ਖੇਤਰ ਦੇ ਵਿੱਚ ਐਸ. ਡੀ.ਐਮ ਡਾ. ਦੀਪਕ ਭਾਟੀਆਂ ਵੱਲੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਸਰਹੱਦੀ ਖੇਤਰਾਂ ਵਿਚ ਰਾਵੀ ਦਰਿਆ ਵਿੱਚ ਵਧਦੇ ਪਾਣੀ ਦੇ ਪੱਧਰ ਕਾਰਨ 2.50 ਕਿਊਬਕ ਪਾਣੀ ਆਉਣ ਦੀ ਸੰਭਾਵਨਾ ਜਤਾਈ ਗਈ ਹੈ। ਜਿਸ ਲਈ ਸਾਰੇ ਲੋਕਾਂ ਨੂੰ ਉਨ੍ਹਾਂ ਦੀ ਸੁਰੱਖਿਆ ਪ੍ਰਤੀ ਸੁਚੇਤ ਕਰ ਦਿੱਤਾ ਗਿਆ ਹੈ।
Home ਤਾਜਾ ਖ਼ਬਰਾਂ ਸਾਵਧਾਨ : ਅੱਜ ਰਾਤ ਪੰਜਾਬ ਦੇ ਇਸ ਦਰਿਆ ਵਿਚ ਆ ਸਕਦਾ ਹੜ – ਪ੍ਰਸਾਸ਼ਨ ਵਲੋਂ ਜਾਰੀ ਹੋ ਗਿਆ ਇਹ ਵੱਡਾ ਅਲਰਟ
Previous Postਪੰਜਾਬ ਵਾਲਿਆਂ ਲਈ ਆਈ ਮਾੜੀ ਖਬਰ – 14 ਜੁਲਾਈ ਤੱਕ ਲਈ ਹੋ ਗਿਆ ਇਹਨਾਂ ਵਲੋਂ ਇਹ ਐਲਾਨ , ਸਰਕਾਰ ਪਈ ਚਿੰਤਾ ਚ
Next Postਪੰਜਾਬ ਚ ਇਥੇ ਵਾਪਰਿਆ ਇਹ ਕਾਂਡ ਟਿੱਪਰ ਨੂੰ ਲਗਾਈ ਅੱਗ ਪੁਲਸ ਤੇ ਵੀ ਚਲੇ ਪੱਥਰ ਹਾਲਤ ਹੋਏ ਖਰਾਬ – ਇਸ ਵੇਲੇ ਦੀ ਵੱਡੀ ਖਬਰ