ਆਈ ਤਾਜਾ ਵੱਡੀ ਖਬਰ
ਜਿੱਥੇ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆਈਆਂ ਹਨ। ਬਰਸਾਤ ਨਾ ਹੋਣ ਕਾਰਨ ਅਤੇ ਗਰਮੀ ਦੇ ਚੱਲਦੇ ਹੋਏ ਬਿਜਲੀ ਦੀ ਸਪਲਾਈ ਵਿੱਚ ਕਟੌਤੀ ਹੋਣ ਕਾਰਨ ਬਹੁਤ ਸਾਰੇ ਕਾਰੋਬਾਰ ਵੀ ਪ੍ਰਭਾਵਤ ਹੋਏ ਹਨ। ਸਰਕਾਰ ਵੱਲੋਂ ਜਿੱਥੇ ਗਰਮੀ ਦੇ ਵਾਧੇ ਨੂੰ ਦੇਖਦੇ ਹੋਏ ਬਿਜਲੀ ਦੀ ਕਿੱਲਤ ਹੋਣ ਤੇ ਉਦਯੋਗ ਜਗਤ ਨੂੰ ਦਿੱਤੀ ਜਾਣ ਵਾਲੀ ਬਿਜਲੀ ਸਪਲਾਈ ਬੰਦ ਕਰ ਦਿੱਤੀ ਸੀ। ਜਿਸ ਨਾਲ ਬਹੁਤ ਸਾਰੇ ਉਦਯੋਗਾਂ ਨੂੰ ਭਾਰੀ ਨੁਕਸਾਨ ਹੋਇਆ। ਉਥੇ ਹੀ ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿੱਚ ਆਈ ਤਬਦੀਲੀ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਦਾ ਖਾਤਮਾ ਹੋ ਗਿਆ ਹੈ।
ਹੁਣ ਪੰਜਾਬ ਦੇ ਲੋਕਾਂ ਲਈ ਇੱਕ ਵੱਡੀ ਚੰਗੀ ਖਬਰ ਸਾਹਮਣੇ ਆਈ ਹੈ ਜਿੱਥੇ ਲੋਕਾਂ ਵੱਲੋਂ ਸ਼ੁਕਰ ਕੀਤਾ ਗਿਆ ਹੈ। ਪੰਜਾਬ ਵਿੱਚ ਬਿਜਲੀ ਦੀ ਸਮੱਸਿਆ ਕਾਫੀ ਹੱਦ ਤਕ ਹੱਲ ਹੋ ਚੁੱਕੀ ਹੈ। ਜਿਸ ਕਾਰਨ ਲੋਕਾਂ ਨੂੰ ਭਾਰੀ ਬਿਜਲੀ ਦੇ ਕੱਟਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਮੌਨਸੂਨ ਦੀ ਆਮਦ ਨਾਲ ਝੋਨੇ ਦੇ ਸੀਜ਼ਨ ਦੀ ਸ਼ੁਰੁਆਤ ਤੋਂ ਉਲਝੇ ਕਿਸਾਨਾਂ ਨੇ ਸੁੱਖ ਦਾ ਸਾਹ ਲਿਆ ਹੈ। ਐਤਕੀ ਝੋਨੇ ਦੇ 10 ਜੂਨ ਨੂੰ ਸ਼ੁਰੂ ਹੋਏ ਸੀਜ਼ਨ ਤੋਂ ਲੈ ਕੇ ਹੁਣ ਤੱਕ ਕਿਸਾਨਾਂ ਨੂੰ ਵਾਦੇ ਦੇ ਅਨੁਸਾਰ ਅੱਠ ਘੰਟੇ ਬਿਜਲੀ ਦੀ ਸਪਲਾਈ ਨਹੀਂ ਦਿੱਤੀ ਗਈ ਅਤੇ ਬਰਸਾਤ ਹੋਣ ਨਾਲ ਝੋਨੇ ਦੀ ਫਸਲ ਸੰਭਾਲੀ ਜਾ ਸਕਦੀ ਹੈ।
ਬਰਸਾਤ ਹੋਣ ਕਾਰਨ ਹੀ ਰਾਜਪੁਰਾ ਦੇ ਦੋਵੇਂ ਯੂਨਿਟ 332 ਅਤੇ 337 ਮੈਗਾਵਾਟ, ਗੋਇੰਦਵਾਲ ਦੇ 148 ਅਤੇ 153 ਮੈਗਾਵਾਟ, ਤਲਵੰਡੀ ਸਾਬੋ ਦਾ 333 ਮੈਗਾਵਾਟ ਬਿਜਲੀ ਪੈਦਾ ਕਰ ਰਿਹਾ ਹੈ। ਪ੍ਰਾਈਵੇਟ ਦੇ ਨਾਲ-ਨਾਲ ਸਰਕਾਰੀ ਥਰਮਲ ਦੀ ਸਮਰੱਥਾ ਵੀ ਅੱਧੀ ਕਰ ਦਿੱਤੀ ਗਈ ਹੈ। ਲਹਿਰਾ ਮੁਹੱਬਤ ਤੇ ਰੋਪੜ ਦੇ ਚੱਲ ਰਹੇ ਯੁਨਿਟ ਅੱਧੀ ਸਮਰੱਥਾ ਤੇ ਕਰ ਦਿੱਤੇ ਗਏ ਹਨ। ਬੀਤੀ ਦੇਰ ਸ਼ਾਮ ਰਾਜਪੁਰਾ ਤੋਂ ਗੋਬਿੰਦਵਾਲ ਪਲਾਂਟ ਦੇ ਨਾਲ-ਨਾਲ ਤਲਵੰਡੀ ਸਾਬੋ ਦਾ ਇੱਕ ਯੂਨਿਟ ਅੱਧੀ ਸਮਰੱਥਾ ਦੀ ਬਿਜਲੀ ਪੈਦਾ ਕਰ ਰਿਹਾ ਹੈ।
ਬਿਜਲੀ ਜੋ ਤਕਰੀਬਨ 12500 ਮੈਗਵਾਟ ਚੱਲ ਰਹੀ ਸੀ, ਉਹ ਡਿੱਗ ਕੇ ਸਿਰਫ਼ 8 ਹਜ਼ਾਰ ਮੈਗਾਵਾਟ ਦੇ ਕਰੀਬ ਰਹਿ ਗਈ ਹੈ। ਮੰਗ ਵਿਚ ਆਈ ਗਿਰਾਵਟ ਨੂੰ ਵੇਖਦਿਆਂ ਪਾਵਰਕਾਮ ਨੇ ਨਿਜੀ ਥਰਮਲ ਦੀ ਉਤਪਾਦਨ ਸਮਰੱਥਾ ਵੀ ਅੱਧੀ ਕਰ ਦਿੱਤੀ ਹੈ। ਪੰਜਾਬ ਵਿੱਚ ਹੋਈ ਬਰਸਾਤ ਕਾਰਨ ਪੰਜਾਬ ਰਾਜ ਬਿਜਲੀ ਨਿਗਮ ਲਿਮਟਡ ਵੱਲੋਂ ਸੁਖ ਦਾ ਸਾਹ ਲਿਆ ਗਿਆ ਹੈ। ਬਿਜਲੀ ਦੀ ਮੰਗ ਵਿੱਚ ,4500 ਮੈਗਾਵਾਟ ਦੀ ਗਿਰਾਵਟ ਦਰਜ ਕੀਤੀ ਗਈ ਹੈ।
Previous Postਪੰਜਾਬ ਚ ਇਥੇ ਵਾਪਰਿਆ ਕਹਿਰ ਹੋਈਆਂ ਕਈ ਮੌਤਾਂ, ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ
Next Postਪੰਜਾਬ ਦੇ ਇਹਨਾਂ ਵਿਦਿਆਰਥੀਆਂ ਲਈ ਹੁਣ ਹੋ ਗਿਆ ਇਹ ਐਲਾਨ – ਆਈ ਤਾਜਾ ਵੱਡੀ ਖਬਰ