ਪੰਜਾਬ ਚ ਸਕੂਲਾਂ ਨੂੰ ਖੋਲਣ ਦੇ ਬਾਰੇ ਚ ਆਈ ਹੁਣੇ ਹੁਣੇ ਇਹ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਕਰੋਨਾ ਦੇ ਕਾਰਨ ਵਿਦਿਅਕ ਅਦਾਰਿਆਂ ਦੇ ਬੰਦ ਕੀਤੇ ਜਾਣ ਨਾਲ ਬੱਚਿਆਂ ਦੀ ਪੜ੍ਹਾਈ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਪਰ ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਲਗਾਤਾਰ ਜਾਰੀ ਰੱਖਣ ਲਈ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਕਰੋਨਾ ਕੇਸਾਂ ਦੇ ਚੱਲਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ ਪਰ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ। ਉਥੇ ਹੀ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਹੀ ਸਾਰੇ ਕਾਰੋਬਾਰਾਂ ਨੂੰ ਖੋਲ੍ਹਿਆ ਜਾ ਰਿਹਾ ਹੈ ਤਾਂ ਜੋ ਲੋਕਾਂ ਦੀ ਜ਼ਿੰਦਗੀ ਮੁੜ ਪਟੜੀ ਤੇ ਆ ਸਕੇ।

ਹੁਣ ਪੰਜਾਬ ਵਿੱਚ ਸਕੂਲਾਂ ਨੂੰ ਖੋਲ੍ਹਣ ਬਾਰੇ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਕਰੋਨਾ ਕੇਸਾਂ ਵਿੱਚ ਕਮੀ ਨੂੰ ਵੇਖਦੇ ਹੋਏ 100 ਫ਼ੀਸਦੀ ਸਟਾਫ਼ ਨਾਲ ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਦੇ ਆਦੇਸ਼ ਦਿੱਤੇ ਗਏ ਹਨ, ਉਥੇ ਹੀ ਇਹ ਲਾਜ਼ਮੀ ਕੀਤਾ ਗਿਆ ਹੈ ਕਿ 18 ਸਾਲ ਤੋਂ ਉੱਪਰ ਉਮਰ ਵਰਗ ਦੇ ਵਿਦਿਆਰਥੀਆਂ ਦੀ ਵੈਕਸੀਨੇਸ਼ਨ 31 ਜੁਲਾਈ ਤੱਕ ਹੋਣੀ ਲਾਜ਼ਮੀ ਹੈ। ਇਸ ਬਾਰੇ ਜਿਲੇ ਦੇ ਡੀਸੀ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਸਿਹਤ ਵਿਭਾਗ ਨੇ ਵੀ ਨਿੱਜੀ ਅਤੇ ਸਰਕਾਰੀ ਸਕੂਲਾਂ ਤੋਂ ਸਟਾਫ ਦੀ ਵੈਕਸੀਨੇਸ਼ਨ ਸਬੰਧੀ ਰਿਪੋਰਟ ਮੰਗੀ ਹੈ। ਉਥੇ ਹੀ ਆਖਿਆ ਗਿਆ ਹੈ ਕਿ ਵੈਕਸੀਨੇਸ਼ਨ ਦੀ ਪ੍ਰਕਿਰਿਆ ਤੋਂ ਬਿਨਾਂ ਸਕੂਲਾਂ ਨੂੰ ਖੋਲਣ ਦਾ ਖਤਰਾ ਮੁੱਲ ਨਹੀਂ ਲੈਣਾ ਚਾਹੀਦਾ।

ਉਥੇ ਹੀ ਨਿੱਜੀ ਸਕੂਲ ਮੁਖੀਆਂ ਨੂੰ ਵੀ ਸਿਹਤ ਵਿਭਾਗ ਵੱਲੋਂ ਬਾਕੀ ਸਟਾਫ ਦਾ ਟੀਕਾਕਰਨ ਕਰਵਾਏ ਜਾਣ ਵਾਸਤੇ ਕੈਂਪ ਲਗਾਉਣ ਸਬੰਧੀ ਵੀ ਆਖ ਦਿੱਤਾ ਗਿਆ ਹੈ। ਸਾਰੇ ਸਕੂਲਾਂ-ਕਾਲਜਾਂ ਟੈਕਨੀਕਲ ਐਜੂਕੇਸ਼ਨ ਇੰਸਟੀਚਿਊਟ ਦੇ ਮੁਖੀਆਂ ਨੂੰ ਯੋਗ ਵਿਦਿਆਰਥੀਆਂ ਤੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਦਾ ਟੀਕਾਕਰਨ ਹੋਣ ਦਾ ਸਰਟੀਫਿਕੇਟ ਸਬੰਧਤ ਵਿਭਾਗ ਦੇ ਮੁਖੀ ਕੋਲ ਜਮਾਂ ਕਰਵਾਉਣਾ ਲਾਜ਼ਮੀ ਕੀਤਾ ਗਿਆ ਹੈ। ਅਗਰ ਸਕੂਲ ਅਤੇ ਕਾਲਜ ਵਿੱਚ ਕਿਸੇ ਵੀ ਵਿਦਿਆਰਥੀਆਂ ਦੇ ਕਰੋਨਾ ਤੋਂ ਪੀੜਤ ਹੋਣ ਦੀ ਖਬਰ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਜ਼ਿੰਮੇਵਾਰੀ ਉਸ ਸੰਸਥਾ ਦੀ ਹੋਵੇਗੀ।

ਜਿਸ ਬਾਰੇ ਤੁਰੰਤ ਜਾਣਕਾਰੀ ਜਿਲੇ ਦੇ ਡੀਸੀ ਨੂੰ ਦੇਣੀ ਹੋਵੇਗੀ। ਪੰਜਾਬ ਸਰਕਾਰ ਨੇ ਪਿਛਲੇ ਹਫਤੇ ਤੋਂ ਸਾਰੀਆਂ ਉੱਚ ਸਿੱਖਿਆ ਸੰਸਥਾਵਾਂ ਸਮੇਤ ਕੋਚਿੰਗ ਸੈਂਟਰਾਂ ਨੂੰ ਖੋਲਣ ਦੇ ਹੁਕਮ ਦਿੱਤੇ ਸਨ ਜਿਸ ਵਿੱਚ ਸਬੰਧਤ ਸੰਸਥਾ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਕਰੋਨਾ ਦੇ ਟੀਕੇ ਦੀ ਇੱਕ ਡੋਜ਼ ਲੱਗੇ ਹੋਣ ਦਾ ਸਰਟੀਫਿਕੇਟ ਡਿਪਟੀ ਕਮਿਸ਼ਨਰ ਕੋਲ ਜਮਾਂ ਕਰਵਾਉਣ ਦੀ ਸ਼ਰਤ ਰੱਖੀ ਗਈ ਸੀ। ਜਿਸ ਬਾਰੇ ਸਾਰੀਆਂ ਸੰਸਥਾਵਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।