ਆਈ ਤਾਜਾ ਵੱਡੀ ਖਬਰ
ਪੰਜਾਬੀ ਦੀ ਸਿਆਸਤ ਗਰਮਾਉਣ ਪਿੱਛੇ ਲਗਾਤਾਰ ਪਾਰਟੀਆਂ ਨੂੰ ਵੀ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕਰਨ ਦਾ ਮੌਕਾ ਮਿਲ ਗਿਆ ਹੈ। ਦੇਸ਼ ਅੰਦਰ ਕਰੋਨਾ ਦੇ ਕਾਰਨ ਜਿੱਥੇ ਹੋਣ ਵਾਲੇ ਸਮਾਜਿਕ ਅਤੇ ਧਾਰਮਿਕ ਇਕੱਠ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ। ਜਿਸ ਸਦਕਾ ਕਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਥੇ ਹੀ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਆਪਣਾ ਫ਼ੈਸਲਾ ਬਦਲੇ ਜਾਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਪਾਰਟੀਆਂ ਦੇ ਵਰਕਰਾਂ ਵੱਲੋਂ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਬਹੁਤ ਸਾਰੀਆਂ ਪਾਰਟੀਆਂ ਨੂੰ ਭਾਰੀ ਘਾਟਾ ਪੈ ਰਿਹਾ ਹੈ।
ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਬਾਦਲ ਬਾਰੇ ਇਕ ਮਾੜੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਰਾਜਨੀਤੀ ਦੇ ਮੁੱਢ ਸਮਝੇ ਜਾਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ ਉਨ੍ਹਾਂ ਦੀ ਪਾਰਟੀ ਦੇ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਹੁਣ ਸਾਹਮਣੇ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਸੀਨੀਅਰ ਅਕਾਲੀ ਆਗੂ ਮਦਨ ਲਾਲ ਬੱਗਾ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ।। ਜਿਨ੍ਹਾਂ ਵੱਲੋਂ ਲੰਮਾ ਸਮਾਂ ਪਾਰਟੀ ਦੀ ਸੇਵਾ ਕੀਤੀ ਗਈ। ਇਸ ਬਾਬਤ ਗੱਲਬਾਤ ਕਰਦਿਆਂ ਹੋਇਆਂ ਚੌਧਰੀ ਮਦਨ ਲਾਲ ਬੱਗਾ ਨੇ ਦੱਸਿਆ ਕਿ ਐਤਵਾਰ ਸਵੇਰੇ ਪਾਰਟੀ ਦੇ ਉੱਚ ਆਗੂਆਂ ਪਹੁੰਚ ਰਹੇ ਹਨ ਅਤੇ ਉਨ੍ਹਾਂ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਜਾਵੇਗਾ ।
ਬਹੁਤ ਸਾਰੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਆਗੂ ਅਤੇ ਵਰਕਰ ਆਪਣੀਆ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਵੱਲੋਂ ਪਾਰਟੀ ਨੂੰ ਸਹਿਯੋਗ ਦਿਤੇ ਜਾਣ ਦਾ ਭਰੋਸਾ ਵੀ ਦਵਾਇਆ ਗਿਆ ਹੈ। ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਬਹੁਤ ਸਾਰੇ ਆਗੂ ਪਾਰਟੀ ਨਾਲੋਂ ਤੋੜ ਵਿਛੋੜਾ ਕਰਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨਾਲ ਜੁੜ ਚੁੱਕੇ ਹਨ।
Previous Postਅਚਾਨਕ ਹੁਣੇ ਹੁਣੇ ਇਥੇ 10 ਦਿਨਾਂ ਦੇ ਪੂਰਨ ਲਾਕ ਡਾਊਨ ਦਾ ਹੋ ਗਿਆ ਐਲਾਨ – ਤਾਜਾ ਵੱਡੀ ਖਬਰ
Next Postਇਸ ਮਸ਼ਹੂਰ ਪੰਜਾਬੀ ਗਾਇਕ ਦੀ ਹੋਈ ਅਚਾਨਕ ਮੌਤ , ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ