ਪੰਜਾਬ ਚ ਇਹਨਾਂ ਵਿਦਿਆਰਥੀਆਂ ਲਈ ਹੋ ਗਿਆ ਹੁਣ ਇਹ ਐਲਾਨ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਦੀ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰਾਂ ਦੇ ਐਲਾਨ ਕੀਤੇ ਜਾ ਰਹੇ ਹਨ ਜਿਸ ਨਾਲ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਕਿਉਂਕਿ ਕਰੋਨਾ ਦੇ ਕਾਰਨ ਪਿਛਲੇ ਸਾਲ ਮਾਰਚ ਤੋਂ ਹੀ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਵਿਦਿਆਰਥੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਸੀ। ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਿੱਥੇ ਉਨ੍ਹਾਂ ਦੀ ਆਨਲਾਈਨ ਪੜ੍ਹਾਈ ਜਾਰੀ ਰੱਖੀ ਗਈ ਉਥੇ ਹੀ ਬੱਚਿਆਂ ਦੀਆਂ ਪ੍ਰੀਖਿਆਵਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਸੀ। ਜਿੱਥੇ ਪਹਿਲਾਂ ਪ੍ਰੀਖਿਆਵਾਂ ਦੇ ਅਧਾਰ ਦੇ ਨਤੀਜੇ ਘੋਸ਼ਿਤ ਕੀਤੇ ਜਾ ਰਹੇ ਹਨ।

ਹੁਣ ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਲਈ ਐਲਾਨ ਹੋ ਗਿਆ ਹੈ, ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇੱਛੁਕ ਵਿਦਿਆਰਥੀਆਂ ਵੱਲੋਂ ਕੀਤੀ ਜਾ ਰਹੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਅਕਾਦਮਿਕ ਸ਼ੈਸ਼ਨ 2021-22 ਵਿੱਚ ਕਰਵਾਈ ਜਾਣ ਵਾਲੀ ਮੈਟ੍ਰਿਕ ਪੱਧਰ ਦੇ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਲਈ ਫਾਰਮ ਤੇ ਫੀਸ ਭਰਨ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ। ਸਿੱਖਿਆ ਬੋਰਡ ਨੇ ਕੰਟਰੋਲਰ ਪ੍ਰੀਖਿਆਵਾਂ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਪ੍ਰੀਖਿਆ ਦੀਆਂ ਨੀਤੀਆਂ ਸਬੰਧੀ ਫੈਸਲਾ ਬਾਅਦ ਵਿਚ ਲਿਆ ਜਾਵੇਗਾ ਉਨ੍ਹਾਂ ਨੂੰ ਪ੍ਰੀਖਿਆ ਤੋਂ ਘੱਟੋ-ਘੱਟ 15 ਦਿਨ ਪਹਿਲਾਂ ਵੱਖ-ਵੱਖ ਅਖ਼ਬਾਰਾਂ ਅਤੇ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਰਾਹੀਂ ਜਾਣਕਾਰੀ ਜਾਰੀ ਕਰ ਦਿੱਤੀ ਜਾਵੇਗੀ।

ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਉਨ੍ਹਾਂ ਦੀ ਮੰਗ ਨੂੰ ਦੇਖਦੇ ਹੋਏ ਸਿੱਖਿਆ ਬੋਰਡ ਵੱਲੋਂ ਪ੍ਰੀਖਿਆ ਫਾਰਮ ਭਰਨ ਦੀ ਮਿਤੀ ਵਿੱਚ 6 ਅਗਸਤ 2021 ਤੱਕ ਵਾਧਾ ਕਰ ਦਿੱਤਾ ਗਿਆ ਹੈ। ਉਥੇ ਹੀ ਫਾਰਮ ਅਤੇ ਫੀਸਾਂ ਭਰਨ ਦੇ ਨਿਯਮ ਅਤੇ ਸ਼ਰਤਾਂ ਪਹਿਲਾਂ ਵਾਲੀਆਂ ਹੀ ਲਾਗੂ ਕੀਤੀਆਂ ਗਈਆਂ ਹਨ। ਇਸ ਬਾਰੇ ਵਧੇਰੇ ਜਾਣਕਾਰੀ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ http://www.pseb.ac.in ਤੇ ਜਾਣਕਾਰੀ ਦੇਖੀ ਜਾ ਸਕਦੀ ਹੈ।

ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇਆਰ ਮਹਿਰੋਕ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਅਕਾਦਮਿਕ ਸੈਸ਼ਨ 2021-22 ਦੀ ਦੂਜੀ ਤਿਮਾਹੀ ਲਈ ਲਈਆਂ ਜਾਣ ਵਾਲੀਆਂ ਮੈਟ੍ਰਿਕ ਪੱਧਰ ਦੀਆਂ ਵਾਧੂ ਵਿਸ਼ਾ ਪੰਜਾਬੀ ਦੀ ਪ੍ਰੀਖਿਆ ਦੇਣ ਦੇ ਇਛੁੱਕ ਵਿਦਿਆਰਥੀ 6 ਅਗਸਤ ਤੱਕ ਫਾਰਮ ਤੇ ਫੀਸ ਭਰ ਸਕਦੇ ਹਨ। ਪਹਿਲਾਂ ਇਸ ਦੀ ਆਖਰੀ ਤਰੀਕ 20 ਜੂਨ ਅਤੇ ਉਸ ਤੋਂ ਬਾਅਦ 12 ਜੁਲਾਈ ਕੀਤੀ ਗਈ ਸੀ। ਜਿਸ ਨੂੰ ਵਧਾ ਕੇ ਹੁਣ 6 ਅਗਸਤ ਕਰ ਦਿੱਤਾ ਗਿਆ ਹੈ।