ਹੁਣੇ ਹੁਣੇ ਕਨੇਡਾ ਤੋਂ ਜਸਟਿਨ ਟਰੂਡੋ ਨੇ ਕਰਤਾ ਇਹ ਵੱਡਾ ਐਲਾਨ- ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਚਲਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ ਤਾਂ ਜੋ ਦੇਸ਼ ਵਿਚ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਭਾਰਤ ਵਿੱਚ ਵੀ ਕਰੋਨਾ ਦੀ ਦੂਜੀ ਲਹਿਰ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਹੀ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਤੇ ਅਣਮਿਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਸੀ। ਪਰ ਹੁਣ ਭਾਰਤ ਵਿੱਚ ਵੀ ਕਰੋਨਾ ਕੇਸਾਂ ਦੀ ਸਥਿਤੀ ਕਾਬੂ ਹੇਠ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਦੇਸ਼ਾਂ ਵੱਲੋਂ ਲਾਈਆਂ ਪਾਬੰਦੀਆਂ ਵਿੱਚ ਛੋਟ ਦਿੱਤੀ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਨੇ ਆਪਣੀਆਂ ਸਰਹੱਦਾਂ ਨੂੰ ਬੰਦ ਕਰ ਦਿੱਤਾ ਸੀ। ਹੁਣ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਗਏ ਹਨ।

ਹੁਣ ਕੈਨੇਡਾ ਤੋਂ ਜਸਟਿਨ ਟਰੂਡੋ ਨੇ ਵੱਡਾ ਐਲਾਨ ਕਰ ਦਿੱਤਾ ਹੈ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਆਪਣੇ ਦੇਸ਼ ਦੀਆਂ ਸੀਮਾਵਾਂ ਨੂੰ 7 ਸਤੰਬਰ ਤੋਂ ਖੋਲੇ ਜਾਣ ਦਾ ਐਲਾਨ ਕਰ ਦਿੱਤਾ ਹੈ। ਜਿਸ ਦੇ ਤਹਿਤ ਹੁਣ ਪੂਰੀ ਤਰ੍ਹਾਂ ਟੀਕਾਕਰਨ ਕਰਵਾ ਚੁੱਕੇ ਅੰਤਰਰਾਸ਼ਟਰੀ ਯਾਤਰੀ ਕੈਨੇਡਾ ਆ ਸਕਦੇ ਹਨ। ਕੈਨੇਡਾ ਵੱਲੋਂ ਪਹਿਲਾਂ ਕੁਆਰੰਟੀਨ ਕਰਨ ਦੀ ਯੋਜਨਾ ਲਾਗੂ ਕੀਤੀ ਗਈ ਸੀ ਜਿਸ ਨੂੰ ਹੁਣ ਵੈਕਸੀਨੇਸ਼ਨ ਹੋਣ ਤੋਂ ਬਾਅਦ ਬੰਦ ਕਰ ਦਿੱਤਾ ਗਿਆ ਹੈ।

ਪਹਿਲੇ ਪੜਾਅ ਦੌਰਾਨ ਕੈਨੇਡਾ ਸਰਕਾਰ ਨੇ 9 ਅਗਸਤ 2021 ਅਮਰੀਕੀ ਨਾਗਰਿਕਾਂ ਅਤੇ ਸਥਾਨਕ ਵਾਸੀਆਂ ਨੂੰ ਆਪਣੇ ਦੇਸ਼ ਵਿੱਚ ਐਂਟਰੀ ਦੇਣ ਦਾ ਐਲਾਨ ਕੀਤਾ ਹੈ। ਉਹ ਲੋਕ ਹੀ ਕੈਨੇਡਾ ਆ ਸਕਦੇ ਹਨ ਜੋ ਪੂਰੀ ਤਰ੍ਹਾਂ ਟੀਕਾਕਰਨ ਕਰਵਾ ਚੁੱਕੇ ਹਨ। ਸਰਕਾਰ ਦਾ ਕਹਿਣਾ ਹੈ ਕਿ ਉਹਨਾਂ ਦੇ ਸਾਹਮਣੇ ਆ ਰਹੇ ਨਵੇਂ ਵੇਰੀਐਂਟ ਨੂੰ ਲੈ ਕੇ ਗੰਭੀਰਤਾ ਨਾਲ ਇਹ ਫੈਸਲਾ ਲਿਆ ਗਿਆ ਹੈ ਅਤੇ ਸੁਰੱਖਿਆ ਨੂੰ ਵੀ ਮੱਦੇ ਨਜ਼ਰ ਰੱਖਦੇ ਹੋਏ ਯਾਤਰੀਆਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ , ਜਿਨ੍ਹਾਂ ਦਾ ਟੀਕਾਕਰਨ ਹੋ ਚੁੱਕਾ ਹੈ।

ਉਥੇ ਹੀ ਬਿਆਨ ਵਿਚ ਇਹ ਵੀ ਆਖਿਆ ਗਿਆ ਹੈ ਕਿ ਕਰੋਨਾ ਵੈਕਸੀਨ ਦੀਆਂ ਦੋ ਖੁਰਾਕਾਂ ਲਈਆਂ ਹੋਣੀਆਂ ਲਾਜ਼ਮੀ ਕੀਤੀਆਂ ਗਈਆਂ ਹਨ। ਤੇ ਦੂਜੀ ਡੋਜ਼ ਕੈਨੇਡਾ ਆਉਣ ਤੋਂ ਕਰੀਬ 14 ਦਿਨ ਪਹਿਲਾਂ ਲਈ ਹੋਣੀ ਲਾਜ਼ਮੀ ਕੀਤੀ ਗਈ। ਜੋ ਵਿਅਕਤੀ ਕੈਨੇਡਾ ਆਉਣ ਦੀਆਂ ਸ਼ਰਤਾਂ ਪੂਰੀਆਂ ਕਰਦੇ ਹੋਣਗੇ ਅਤੇ ਵੈਕਸੀਨ ਦੀ ਡੋਜ਼ ਪੂਰੀ ਹੋ ਚੁੱਕੀ ਹੋਵੇਗੀ। ਉਨ੍ਹਾਂ ਨੂੰ ਕੈਨੇਡਾ ਵਿੱਚ ਆਉਣ ਤੇ ਇਕਾਂਤਵਾਸ ਕਰਨ ਦੀ ਜ਼ਰੂਰਤ ਨਹੀ ਹੋਵੇਗੀ। ਕੈਨੇਡਾ ਸਰਕਾਰ ਵੱਲੋਂ ਅਜੇ 21 ਅਗਸਤ 2021 ਤਕ ਭਾਰਤ ਤੋਂ ਆਉਣ ਵਾਲੇ ਜਹਾਜ਼ਾਂ ਉੱਪਰ ਰੋਕ ਲਗਾਈ ਗਈ ਹੈ।