ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਲਗਾਤਾਰ ਕੁਦਰਤੀ ਆਫ਼ਤਾਂ ਦਾ ਆਉਣਾ ਜਾਰੀ ਹੈ। ਜਿਥੇ ਪਿਛਲੇ ਸਾਲ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਭਾਰਤ ਵਿਚ ਭਾਰੀ ਤਬਾਹੀ ਮਚਾਈ ਹੈ। ਉੱਥੇ ਹੀ ਬਹੁਤ ਸਾਰੇ ਲੋਕ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਨਾਲ ਮੌਤ ਦਾ ਸ਼ਿਕਾਰ ਹੋ ਗਏ ਹਨ। ਉਥੇ ਹੀ ਬਹੁਤ ਸਾਰੇ ਤੂਫ਼ਾਨੀ ਚੱਕਰਵਾਤ, ਭੂਚਾਲ, ਬਰਡਫਲੂ, ਹੜ੍ਹ ਅਤੇ ਬਲੈਕ ਫੰਗਸ ਦੇ ਵਧ ਰਹੇ ਮਾਮਲਿਆਂ ਨੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਸੀ। ਇਹ ਬਿਮਾਰੀਆਂ ਦੇ ਡਰ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ।
ਜਿਸ ਕਾਰਨ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋਇਆ ਹੈ। ਦਿੱਲੀ ਇਸ ਹਸਪਤਾਲ ਤੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ । ਜਿੱਥੇ ਸਾਰੇ ਪਾਸੇ ਚਿੰਤਾ ਦੀ ਲਹਿਰ ਫੈਲ ਗਈ ਹੈ। ਦੇਸ਼ ਅੰਦਰ ਜਿਥੇ ਕਰੋਨਾ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਗਈ ਹੈ ਉਥੇ ਹੀ ਬਲੈਕ ਫੰਗਸ ਦੇ ਮਾਮਲੇ ਵੀ ਲਗਾਤਾਰ ਸਾਹਮਣੇ ਆਉਣ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਬਣ ਗਿਆ, ਉਸ ਤੋਂ ਬਾਅਦ ਹੁਣ ਦਿੱਲੀ ਵਿੱਚ ਬਰਡ ਫ਼ਲੂ ਨਾਲ 11 ਸਾਲਾ ਬੱਚੇ ਦੀ ਮੌਤ ਹੋਣ ਦਾ ਪਹਿਲਾ ਮਾਮਲਾ ਸਾਹਮਣੇ ਆਇਆ। ਜਿਸ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।
ਇਹ ਬੱਚਾ ਇਸ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ, ਜਿੱਥੇ ਇਸਦਾ ਦਿਹਾਂਤ ਹੋ ਗਿਆ। ਇਸ ਸਾਲ ਦੀ ਸ਼ੁਰੂਆਤ ਵਿੱਚ ਦੇਸ਼ ਦੇ ਕਈ ਸੂਬਿਆਂ ਅੰਦਰ ਬਰਡ ਫਲੂ ਕੇਸਾਂ ਦੀ ਪੁਸ਼ਟੀ ਹੋਈ ਸੀ ਜਿਸ ਤੋਂ ਬਾਅਦ ਇਸ ਵਾਇਰਸ ਨੂੰ ਰੋਕਣ ਲਈ ਮੁਰਗੀਆਂ ਨੂੰ ਮਾਰ ਦਿੱਤਾ ਗਿਆ ਸੀ। ਇਨ੍ਹਾਂ ਸੂਬਿਆਂ ਵਿੱਚ ਮੱਧ ਪ੍ਰਦੇਸ਼, ਮਹਾਰਾਸ਼ਟਰ, ਕੇਰਲਾ,ਹਰਿਆਣਾ ਛੱਤੀਸਗੜ੍ਹ , ਪੰਜਾਬ ਅਤੇ ਉੱਤਰ ਪ੍ਰਦੇਸ਼ ਅਤੇ ਗੁਜਰਾਤ ਵਰਗੇ ਸੂਬੇ ਸ਼ਾਮਲ ਸਨ। ਇਹਨਾ ਸੂਬਿਆਂ ਵਿਚ ਬਰਡ ਫਲੂ ਦੇ ਕੇਸਾਂ ਦੀ ਪੁਸ਼ਟੀ ਕੀਤੀ ਗਈ ਸੀ।
ਹੁਣ ਏਮਜ਼ ਵਿੱਚ ਬਰਡ ਫਲੂ ਨਾਲ ਹੋਈ ਬੱਚੇ ਦੀ ਮੌਤ ਤੋਂ ਬਾਅਦ ਬੱਚੇ ਦੇ ਸੰਪਰਕ ਵਿੱਚ ਆਉਣ ਵਾਲੇ ਹਸਪਤਾਲ ਦੇ ਸਟਾਫ਼ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ। ਗਿਆਰਾਂ ਸਾਲਾਂ ਦੇ ਬੱਚੇ ਦੇ ਬਰਡ ਫਲੂ ਨਾਲ ਪੀੜਤ ਹੋਣ ਦੀ ਖਬਰ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਕਿਉਂਕਿ 11 ਸਾਲਾ ਬੱਚੇ ਦੇ ਬਰਡ ਫਲੂ ਨਾਲ ਮੌਤ ਹੋਣ ਦਾ ਇਹ ਪਹਿਲਾ ਮਾਮਲਾ ਸਾਹਮਣੇ ਆਇਆ ਹੈ।
Previous Postਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਚ ਇਹ ਕੰਮ ਮੁਫ਼ਤ ਕਰਨ ਦੇ ਹੁਕਮ ਕੀਤੇ ਜਾਰੀ
Next Postਪੰਜਾਬ ਚ ਹੁਣ ਇਥੇ ਵੀ ਹਨੇਰੀ ਅਤੇ ਭਾਰੀ ਮੀਂਹ ਨੇ ਕੀਤਾ ਮੌਤ ਦਾ ਤਾਂਡਵ , ਛਾਈ ਇਲਾਕੇ ਚ ਸੋਗ ਦੀ ਲਹਿਰ