ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਮਾਰਚ ਵਿਚ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਤਾਂ ਜੋ ਬੱਚਿਆਂ ਨੂੰ ਇਸ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਉੱਥੇ ਹੀ ਸਰਕਾਰ ਵੱਲੋਂ ਸਾਰੇ ਬੱਚਿਆਂ ਦੀ ਪੜਾਈ ਸਕੂਲਾਂ ਨੂੰ ਆਨ-ਲਾਈਨ ਜਾਰੀ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਸਨ ਤਾਂ ਜੋ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋ ਸਕੇ। ਉੱਥੇ ਹੀ ਸਰਕਾਰ ਵੱਲੋਂ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਬਦਲਾਅ ਵੀ ਕੀਤੇ ਗਏ, ਤਾਂ ਜੋ ਬੱਚੇ ਮਾਨਸਿਕ ਤਣਾਅ ਦੇ ਸ਼ਿ-ਕਾ-ਰ ਨਾ ਹੋ ਸਕਣ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ।
ਪੰਜਾਬ ਵਿੱਚ ਸਾਰੀਆਂ ਕਲਾਸਾਂ ਦੇ ਬੱਚਿਆਂ ਲਈ ਸਕੂਲਾਂ ਨੂੰ ਖੋਲਣ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਕੇਸਾਂ ਵਿੱਚ ਕਮੀ ਨੂੰ ਦੇਖਦੇ ਹੋਏ ਬੱਚਿਆਂ ਦੇ ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਦਾ ਐਲਾਨ ਕੀਤਾ ਸੀ ਜਿਸ ਵਿਚ ਦਸਵੀ ਕਲਾਸ ਤੋਂ ਲੈ ਕੇ ਉਪਰ ਦੀਆਂ ਕਲਾਸਾਂ ਵਾਲੇ ਵਿਦਿਆਰਥੀਆਂ ਦੇ ਆਉਣ ਦੀ ਮਨਜ਼ੂਰੀ ਦਿੱਤੀ ਗਈ ਸੀ।
ਉੱਥੇ ਹੀ ਸਕੂਲਾਂ ਵਿੱਚ ਆਉਣ ਵਾਲੇ ਅਧਿਆਪਕਾਂ ਅਤੇ ਹੋਰ ਸਟਾਫ ਅਤੇ 18 ਸਾਲ ਤੋਂ ਉੱਪਰ ਉਮਰ ਵਰਗ ਦੇ ਵਿਦਿਆਰਥੀਆਂ ਦਾ ਟੀਕਾਕਰਨ ਕੀਤਾ ਜਾਣਾ ਲਾਜ਼ਮੀ ਕੀਤਾ ਗਿਆ ਹੈ। ਟੀਕਾਕਰਨ ਤੋਂ ਬਿਨਾਂ ਕਿਸੇ ਨੂੰ ਵੀ ਸਕੂਲ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਗਰ ਸਥਿਤੀ ਕਾਬੂ ਹੇਠ ਰਹਿੰਦੀ ਹੈ ਤਾਂ ਇਸ ਤਰ੍ਹਾਂ ਹੀ ਦਸਵੀਂ ਕਲਾਸ ਤੋਂ ਹੇਠਾਂ ਵਾਲੀਆਂ ਬਾਕੀ ਕਲਾਸਾਂ ਨੂੰ ਵੀ 2 ਅਗਸਤ ਤੋਂ ਸਕੂਲ ਆਉਣ ਦੀ ਇਜਾਜ਼ਤ ਦੇ ਦਿੱਤੀ ਜਾਵੇਗੀ।
ਇਸ ਬਾਰੇ ਐਲਾਨ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਹੋਰ ਵੀ ਬਹੁਤ ਸਾਰੀਆਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਢਿੱਲ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਸਕੂਲਾਂ ਲਈ ਇਹ ਸ਼ਰਤ ਲਾਗੂ ਕਰ ਦਿੱਤੀ ਗਈ ਹੈ ਕਿ ਸਿਰਫ ਕਰੋਨਾ ਰੋਕੂ ਟੀਕੇ ਦੀਆਂ ਖ਼ੁਰਾਕਾਂ ਲਗਾਉਣ ਵਾਲੇ ਅਧਿਆਪਕ ਅਤੇ ਸਟਾਫ ਨੂੰ ਸਰੀਰਕ ਤੌਰ ਤੇ ਹਾਜ਼ਰ ਹੋਣ ਦੀ ਪ੍ਰਵਾਨਗੀ ਮਿਲੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਨੂੰ ਲਿਖਤੀ ਤੌਰ ਉੱਤੇ ਸੂਚਿਤ ਕਰਨਾ ਹੋਵੇਗਾ।
Previous Postਹੁਣੇ ਹੁਣੇ ਪੰਜਾਬ ਲਈ ਅਗਲੇ 24 ਘੰਟਿਆਂ ਬਾਰੇ ਆਇਆ ਮੌਸਮ ਦਾ ਇਹ ਤਾਜਾ ਵੱਡਾ ਅਲਰਟ
Next Postਹੁਣੇ ਹੁਣੇ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਮਲਕੀਤ ਸਿੰਘ ਲਈ ਆਈ ਮਾੜੀ ਖਬਰ