ਆਈ ਤਾਜਾ ਵੱਡੀ ਖਬਰ
ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਖੇਤਰਾਂ ਵਿਚੋਂ ਕੋਈ ਨਾ ਕੋਈ ਦੁੱਖਦਾਈ ਖਬਰ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ। ਜਿੱਥੇ ਦੇਸ਼ ਵਿੱਚ ਫੈਲੀ ਹੋਈ ਕਰੋਨਾ ਨੇ ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਲੋਕਾਂ ਨੂੰ ਆਪਣੀ ਲਪੇਟ ਵਿੱਚ ਲਿਆ ਹੈ। ਉਥੇ ਹੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਕਰੋਨਾ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਬਿਮਾਰੀਆਂ, ਸੜਕ ਹਾਦਸਿਆਂ ਅਤੇ ਹੋਰ ਕਈ ਤਰ੍ਹਾਂ ਦੇ ਵਾਪਰਨ ਵਾਲੇ ਹਾਦਸਿਆਂ ਦਾ ਸ਼ਿਕਾਰ ਹੋ ਗਈਆਂ ਹਨ। ਵੱਖ-ਵੱਖ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।
ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਸਾਬਕਾ ਮੁੱਖ ਮੰਤਰੀ ਦੀ ਹਾਲਤ ਹੋਈ ਨਾਜ਼ੁਕ , ਜਿਨ੍ਹਾਂ ਵਾਰੇ ਹੁਣ ਦੁਆਵਾਂ ਹੋ ਰਹੀਆਂ ਹਨ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਣ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਫਾਇਰ ਬ੍ਰਾਂਡ ਨੇਤਾ ਕਲਿਆਣ ਸਿੰਘ ਬਾਰੇ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਦੇ ਚਲਦੇ ਹੋਏ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ। ਉਨ੍ਹਾਂ ਦੀ ਸਥਿਤੀ ਇਸ ਸਮੇਂ ਕਾਫੀ ਨਾਜ਼ੁਕ ਬਣੀ ਹੋਈ ਹੈ।
ਜਿਸ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ਉੱਪਰ ਰੱਖਿਆ ਹੋਇਆ ਹੈ। ਉਨ੍ਹਾਂ ਦਾ ਆਕਸੀਜਨ ਦਾ ਲੈਵਲ ਘਟ ਜਾਣ ਕਾਰਨ ਉਨ੍ਹਾਂ ਨੂੰ ਸਾਹ ਲੈਣ ਚ ਬਹੁਤ ਮੁਸ਼ਕੱਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਦੇ ਕਲੀਨਿਕਲ ਮਾਪਦੰਡਾਂ ਤੇ ਮਾਹਰ ਸਲਾਹਕਾਰਾਂ ਦੁਆਰਾ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਮੌਜੂਦਾ ਹਾਲਤ ਬਾਰੇ ਜਾਣਕਾਰੀ ਦਿੰਦੇ ਹੋਏ ਡਾਕਟਰਾਂ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਸਿਹਤ ਪਹਿਲਾਂ ਹੀ ਖ਼ਰਾਬ ਹੋ ਚੁੱਕੀ ਹੈ। ਉਨ੍ਹਾਂ ਨੂੰ ਮੰਗਲਵਾਰ ਸ਼ਾਮ ਤੋਂ ਲਾਈਫ ਸੇਵਿੰਗ ਸਪੋਰਟ ਸਿਸਟਮ ਤੇ ਪਾ ਦਿੱਤਾ ਗਿਆ।
ਸੰਜੇ ਗਾਂਧੀ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਐਸਪੀਜੀਆਈ) ਦੇ ਡਾਇਰੈਕਟਰ ਆਰ.ਕੇ. ਧੀਮਾਨ ਆਪਣੇ ਇਲਾਜ ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਹਨਾਂ ਦੇ ਜਲਦ ਸਿਹਤਯਾਬ ਹੋਣ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ।
Previous Postਪੰਜਾਬ : ਲਵ ਮੈਰਿਜ ਕਰਾਉਣ ਵਾਲੀ ਕੁੜੀ ਨੇ ਫਿਰ ਕੀਤਾ ਅਜਿਹਾ ਕੰਮ ਕੇ ਗੁੱਸੇ ਚ ਮੁੰਡੇ ਨੇ ਦਿਤੀ ਏਦਾਂ ਮੌਤ
Next Postਆਖਰ ਖੇਤੀ ਕਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾ ਲਈ ਆਈ ਇਹ ਇੱਕ ਚੰਗੀ ਖਬਰ ਦਿੱਲੀ ਤੋਂ