ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਕਾਰਨ ਬਹੁਤ ਸਾਰੀਆਂ ਹਵਾਈ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਜਿਸ ਨਾਲ ਕਰੋਨਾ ਕੇਸਾਂ ਦੇ ਵਾਧੇ ਨੂੰ ਰੋਕਿਆ ਜਾ ਸਕੇ। ਉਥੇ ਹੀ ਕੁਝ ਖਾਸ ਸਮਝੌਤਿਆਂ ਦੇ ਤਹਿਤ ਕੁਝ ਉਡਾਨਾਂ ਨੂੰ ਵੀ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਐਮਰਜੰਸੀ ਹਲਾਤਾਂ ਵਿੱਚ ਆਉਣ-ਜਾਣ ਵਾਲੇ ਯਾਤਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ। ਭਾਰਤ ਵਿੱਚ ਵੀ ਕਰੋਨਾ ਦੀ ਦੂਜੀ ਲਹਿਰ ਦੇ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉੱਪਰ ਬਹੁਤ ਸਾਰੇ ਦੇਸ਼ਾਂ ਵੱਲੋਂ ਅਣਮਿੱਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਸੀ। ਉੱਥੇ ਹੀ ਵਿਦੇਸ਼ਾਂ ਵਿਚ ਜਾਣ ਵਾਲੇ ਬਹੁਤ ਸਾਰੇ ਯਾਤਰੀਆਂ ਨੂੰ ਪਿਛਲੇ ਲੰਮੇ ਸਮੇਂ ਤੋਂ ਇੰਤਜ਼ਾਰ ਕਰਨਾ ਪੈ ਰਿਹਾ ਹੈ।
ਹੁਣ ਕੈਨੇਡਾ ਤੋਂ ਇੱਕ ਵੱਡੀ ਖੁਸ਼ੀ ਦੀ ਖਬਰ ਸਾਹਮਣੇ ਆਈ ਹੈ । ਕਰੋਨਾ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਆਪਣਿਆਂ ਨੂੰ ਮਿਲਣ ਲਈ ਲੰਮਾ ਇੰਤਜ਼ਾਰ ਕਰਨਾ ਪਿਆ। ਉੱਥੇ ਹੀ ਹੁਣ ਕੈਨੇਡਾ ਦੇ ਇਮੀਗ੍ਰੇਸ਼ਨ ਵਿਭਾਗ ਵੱਲੋਂ ਪਰਿਵਾਰਾਂ ਦੇ ਮੈਂਬਰਾਂ ਨੂੰ ਆਪਸ ਵਿੱਚ ਮਿਲਣ ਲਈ ਪਰਵਾਸੀਆਂ ਦੇ ਮਾਪਿਆਂ ਦਾਦਾ ਦਾਦੀ ਅਤੇ ਨਾਨਾ ਨਾਨੀ ਨੂੰ ਪਿਆਰ ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਪਿਛਲੇ ਸਾਲ 32,270 ਡਾਲਰ ਸਾਲਾਨਾ ਦੀ ਕਮਾਈ ਕਰਨ ਵਾਲੇ ਕੈਨੇਡੀਅਨ ਸਿਟੀਜਨ, ਪਰਮਾਨੈਂਟ ਰੈਜੀਡੈਂਟਸ ਆਪਣੇ ਮਾਪਿਆਂ ,ਦਾਦਾ ਦਾਦੀ ਨੂੰ ਕੈਨੇਡਾ ਸੱਦਣ ਲਈ ਅਰਜ਼ੀ ਦਾਖਲ ਕਰ ਸਕਣਗੇ। ਸੱਦਾ ਪੱਤਰ ਪ੍ਰਾਪਤ ਕਰਨ ਵਾਲਿਆਂ ਕੋਲ ਅਰਜ਼ੀਆਂ ਦਾਖ਼ਲ ਕਰਨ ਲਈ 60 ਦਿਨ ਦਾ ਸਮਾਂ ਹੋਣਾ ਚਾਹੀਦਾ ਹੈ। ਇਸ ਵਾਰ ਪਰਵਾਸੀਆਂ ਦੀ ਆਮਦਨ ਦੀ ਹੱਦ ਨੂੰ ਵੀ ਘਟਾ ਦਿੱਤਾ ਗਿਆ ਹੈ। ਇਮੀਗ੍ਰੇਸ਼ਨ ਮੰਤਰੀ ਮਾਰਕ ਮੈਂਡੀਸੀਨੋ ਨੇ ਸਰੀ ਦੇ ਵਿੱਚ ਇੱਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਹੋਇਆ ਆਖਿਆ ਹੈ ਕਿ ਪੇਰੈਂਟਸ ਤੇ ਗਰੈਂਡ ਪੇਰੈਂਟਸ ਪ੍ਰੋਗਰਾਮ ਅਧੀਨ ਦਿਲਚਸਪੀ ਦੇ ਪ੍ਰਗਟਾਵੇ ਮੰਗੇ ਗਏ ਹਨ।
ਜਿਨ੍ਹਾਂ ਵਿੱਚੋਂ ਲਾਟਰੀ ਰਾਹੀਂ 30 ਹਜ਼ਾਰ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਅਤੇ 20 ਸਤੰਬਰ ਤੋਂ ਮਾਪਿਆਂ ਦੀ ਸਪਾਂਸਰਸ਼ਿਪ ਦੀ ਪੱਕੀ ਅਰਜ਼ੀ ਦਾਖਲ ਕਰਨ ਲਈ ਸੱਦਾ ਪੱਤਰ ਭੇਜੇ ਜਾਣਗੇ। ਇਮੀਗ੍ਰੇਸ਼ਨ ਵਿਭਾਗ ਵੱਲੋਂ ਜਾਰੀ ਕੀਤੀ ਗਈ ਇਸ ਯੋਜਨਾ ਦੇ ਨਾਲ ਬਹੁਤ ਸਾਰੇ ਪਰਿਵਾਰ ਫਿਰ ਤੋਂ ਆਪਸ ਵਿੱਚ ਮਿਲ ਸਕਦੇ ਹਨ। ਇਸ ਖਬਰ ਨੂੰ ਸੁਣਦੇ ਹੀ ਬਹੁਤ ਸਾਰੇ ਪਰਿਵਾਰਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ।
Home ਤਾਜਾ ਖ਼ਬਰਾਂ ਹੁਣੇ ਹੁਣੇ ਕਨੇਡਾ ਤੋਂ ਆ ਗਈ ਇਹ ਵੱਡੀ ਖੁਸ਼ੀ ਦੀ ਖਬਰ – ਇਹ ਲੋਕ ਖਿੱਚਣ ਤਿਆਰੀਆਂ ਲਗਣਗੇ ਫਿਰ ਠਾ ਠਾ ਵੀਜੇ
Previous Postਪੰਜਾਬ ਚ ਇਥੇ ਅਸਮਾਨੋਂ ਵਾਪਰੇ ਕਹਿਰ ਨਾਲ ਹੋਈ ਬੱਚਿਆਂ ਦੀ ਮੌਤ , ਛਾਈ ਸੋਗ ਦੀ ਲਹਿਰ
Next Postਪੰਜਾਬ ਚ ਇਥੇ ਨਵ ਵਿਆਹੇ ਜੋੜੇ ਨੇ ਖੁਦ ਆਪਣੀ ਮਰਜੀ ਨਾਲ ਕੀਤਾ ਅਜਿਹਾ ਕਾਂਡ ਉਡੇ ਸਭ ਦੇ ਹੋਸ਼