ਆਈ ਤਾਜਾ ਵੱਡੀ ਖਬਰ
ਪੰਜਾਬ ਅੰਦਰ ਮੌਸਮ ਵਿਚ ਆਏ ਦਿਨ ਹੀ ਭਾਰੀ ਤਬਦੀਲੀ ਦੇਖੀ ਜਾ ਰਹੀ ਹੈ। ਜਿੱਥੇ ਕਦੇ ਇਹ ਮੌਸਮ ਲੋਕਾਂ ਨੂੰ ਗਰਮੀ ਦਾ ਅਹਿਸਾਸ ਕਰਵਾਉਂਦਾ ਹੈ। ਉਥੇ ਹੀ ਹੋਣ ਵਾਲੀ ਬਰਸਾਤ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਹੈ। ਗਰਮੀ ਅਤੇ ਠੰਡਕ ਦਾ ਇਹ ਬਦਲਾਅ ਲਗਾਤਾਰ ਪਿਛਲੇ ਕੁਝ ਦਿਨਾਂ ਤੋਂ ਜਾਰੀ ਹੈ। ਉਥੇ ਹੀ ਹੋਣ ਵਾਲੀ ਬਰਸਾਤ ਨਾਲ ਕਈ ਜਗਾ ਤੇ ਭਾਰੀ ਨੁਕਸਾਨ ਹੋਣ ਦੀਆਂ ਖ਼ਬਰਾਂ ਵੀ ਪ੍ਰਾਪਤ ਹੁੰਦੀਆਂ ਹਨ। ਜਿੱਥੇ ਪੰਜਾਬ ਅੰਦਰ ਪਿਛਲੇ ਕੁਝ ਦਿਨਾਂ ਤੋਂ ਹੋਣ ਵਾਲੀ ਇਸ ਬਰਸਾਤ ਨਾਲ ਬਿਜਲੀ ਵਿੱਚ ਲੱਗਣ ਵਾਲੇ ਕੱਟਾਂ ਤੋਂ ਰਾਹਤ ਮਿਲਦੀ ਹੈ। ਉੱਥੇ ਹੀ ਇਹ ਬਰਸਾਤ ਝੋਨੇ ਦੀ ਫਸਲ ਲਈ ਬਹੁਤ ਜ਼ਿਆਦਾ ਲਾਹੇਵੰਦ ਸਾਬਤ ਹੋ ਰਹੀ ਹੈ ਜਿਸ ਨੂੰ ਵਧੇਰੇ ਮਾਤਰਾ ਵਿੱਚ ਪਾਣੀ ਦੀ ਜ਼ਰੂਰਤ ਹੁੰਦੀ ਹੈ।
ਹੁਣ ਪੰਜਾਬ ਦੇ ਮੌਸਮ ਬਾਰੇ ਭਾਰੀ ਮੀਂਹ ਸੰਬੰਧੀ ਵੱਡਾ ਅਲਰਟ ਜਾਰੀ ਹੋਇਆ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿੱਥੇ ਬਰਸਾਤ ਨਾ ਹੋਣ ਕਾਰਨ ਲੋਕਾਂ ਵੱਲੋਂ ਇਸ ਹੋਣ ਵਾਲੀ ਬਰਸਾਤ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਚੰਡੀਗੜ੍ਹ ਵਿਚ ਪਿਛਲੇ ਦੋ ਦਿਨਾਂ ਤੋਂ ਗਰਮੀ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਆ ਰਹੀ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਬਰਸਾਤ ਦਾ ਇੰਤਜ਼ਾਰ ਹੋ ਰਿਹਾ ਹੈ, ਜੋ ਇਸ ਗਰਮੀ ਤੋਂ ਰਾਹਤ ਦੇਵੇਗੀ।
ਮੌਸਮ ਵਿਭਾਗ ਵੱਲੋਂ ਆਉਣ ਵਾਲੇ 24 ਘੰਟਿਆਂ ਲਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਿੱਥੇ ਆਉਣ ਵਾਲੇ ਕੁਝ ਦਿਨਾਂ ਦੌਰਾਨ ਚੰਡੀਗੜ੍ਹ ਵਿੱਚ ਭਾਰੀ ਬਰਸਾਤ ਹੋਵੇਗੀ। ਉਥੇ ਹੀ ਅੱਜ ਬੱਦਲਵਾਈ ਅਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਦਿਨ ਦਾ ਵੱਧ ਤੋਂ ਵੱਧ ਤਾਪਮਾਨ 31 ਅਤੇ ਘਟ ਤੋਂ ਘਟ 26 ਡਿਗਰੀ ਦਰਜ ਕੀਤਾ ਗਿਆ ਹੈ। ਪੰਜਾਬ ਅਤੇ ਹਰਿਆਣਾ ਵਿੱਚ ਵੀ ਬਰਸਾਤ ਹੋਵੇਗੀ ਜਿਸ ਦਾ ਅਸਰ ਚੰਡੀਗੜ੍ਹ ਵਿੱਚ ਹੋ ਰਿਹਾ ਹੈ।
ਮੌਸਮ ਵਿਭਾਗ ਨੇ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਨੇ ਵੀ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ 36 ਘੰਟਿਆਂ ਵਿੱਚ ਇਨ੍ਹਾਂ ਦੋਹਾਂ ਰਾਜਾਂ ਦੇ ਖੇਤਰਾਂ ਵਿਚ ਭਾਰੀ ਬਰਸਾਤ ਹੋਵੇਗੀ ਅਤੇ ਹਵਾਵਾਂ ਦੀ ਰਫ਼ਤਾਰ ਵੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੱਸੀ ਗਈ ਹੈ। ਮੌਸਮ ਵਿਭਾਗ ਅਨੁਸਾਰ ਮੌਨਸੂਨ ਹੁਣ ਸਰਗਰਮ ਹੈ ਅਤੇ ਬਾਰਸ਼ ਹੋਣ ਦੀ ਸੰਭਾਵਨਾ ਹੈ ਅਤੇ ਮੰਗਲਵਾਰ ਨੂੰ ਭਾਰੀ ਬਰਸਾਤ ਦੇ ਕਾਰਨ ਰਾਤ ਦੇ ਤਾਪਮਾਨ ਵਿਚ ਵੀ ਗਿਰਾਵਟ ਆਵੇਗੀ।
Previous PostCBSE ਸਕੂਲਾਂ ਦੇ ਵਿਦਿਆਰਥੀਆਂ ਲਈ ਆਈ ਵੱਡੀ ਖਬਰ – ਹੋਇਆ ਇਹ ਐਲਾਨ
Next Postਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਬਾਰੇ ਆਈ ਇਹ ਵੱਡੀ ਖਬਰ ਸਾਰੇ ਪਾਸੇ ਹੋ ਰਹੀ ਚਰਚਾ