ਆਈ ਤਾਜਾ ਵੱਡੀ ਖਬਰ
ਕਰੋਨਾ ਤੋਂ ਵਿਦਿਆਰਥੀਆਂ ਨੂੰ ਬਚਾਉਣ ਲਈ ਸਰਕਾਰ ਵੱਲੋਂ ਪਿਛਲੇ ਸਾਲ ਮਾਰਚ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਇਸ ਲਈ ਸਾਰੇ ਵਿਦਿਆਰਥੀਆਂ ਦੀ ਪੜ੍ਹਾਈ ਆਨਲਾਈਨ ਹੀ ਜਾਰੀ ਰਹੀ। ਸਮੇਂ ਸਮੇਂ ਤੇ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੇ ਆਦੇਸ਼ ਵੀ ਜਾਰੀ ਕੀਤੇ ਜਾਂਦੇ ਰਹੇ ਅਤੇ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੇ ਸਿਲੇਬਸ ਵਿੱਚ ਕਟੌਤੀ ਕੀਤੀ ਗਈ। ਤਾਂ ਜੋ ਬੱਚਿਆਂ ਉਪਰ ਪੜ੍ਹਾਈ ਦਾ ਬੋਝ ਨਾ ਵਧ ਸਕੇ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਸੀ। ਹੁਣ ਕਰੋਨਾ ਕੇਸਾਂ ਦੀ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਵਿਦਿਅਕ ਅਦਾਰਿਆਂ ਨੂੰ ਖੋਲ੍ਹਿਆ ਜਾ ਰਿਹਾ ਹੈ।
ਹੁਣ ਸੀ ਬੀ ਐਸ ਈ ਸਕੂਲਾਂ ਦੇ ਵਿਦਿਆਰਥੀਆਂ ਲਈ ਇੱਕ ਵੱਡੀ ਖਬਰ ਦਾ ਐਲਾਨ ਹੋਇਆ ਹੈ। ਸੀ ਬੀ ਐਸ ਈ ਬੋਰਡ ਵੱਲੋਂ ਜਿੱਥੇ ਦਸਵੀਂ ਅਤੇ ਬਾਰਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਰੱਦ ਕੀਤਾ ਗਿਆ ਸੀ। ਉਥੇ ਹੀ ਹੁਣ ਸੀ ਬੀ ਐਸ ਈ ਬੋਰਡ ਵੱਲੋਂ ਦਸਵੀਂ ਅਤੇ ਬਾਰਵੀਂ ਕਲਾਸ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਲਈ 2022 ਵਾਸਤੇ ਸਲੇਬਸ ਜਾਰੀ ਕੀਤਾ ਗਿਆ ਹੈ। ਇਹ ਸਲੇਬਸ ਸੀ ਬੀ ਐਸ ਈ ਬੋਰਡ ਦੀਆਂ ਪ੍ਰੀਖਿਆਵਾਂ 2022 ਲਈ ਲਾਗੂ ਕੀਤਾ ਗਿਆ ਹੈ।
ਇਸ ਬਾਰੇ ਬੋਰਡ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਲਈ ਅਧਿਆਪਕਾਂ ਤੋਂ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉੱਥੇ ਹੀ ਵਿਦਿਆਰਥੀਆਂ ਨੂੰ ਵੀ ਧਿਆਨ ਦੇਣ ਲਈ ਆਖਿਆ ਗਿਆ ਹੈ ਕਿ ਟਰਮ 1 ਐਮ ਸੀ ਕਿਊ ਅਧਾਰਤ ਹੋਵੇਗਾ। ਜਦ ਕੇ ਟਰਮ 11 ਸਬਜੈਕਟਿਵ ਅਤੇ ਐਮ ਸੀ ਕਿਊ ਅਧਾਰਿਤ ਹੋ ਸਕਦਾ ਹੈ। ਪਰ ਅਜੇ ਇਹ ਸਥਿਤੀ ਤੇ ਨਿਰਭਰ ਕਰਦਾ ਹੈ।
ਪੂਰਾ ਸਲੈਬਸ ਵੀ ਘੱਟ ਕਰ ਦਿੱਤਾ ਗਿਆ ਹੈ ਜਿਸ ਅਨੁਸਾਰ 50 ਫੀਸਦੀ ਪਾਠਕ੍ਰਮ ਟਰਮ 1 ਵਿੱਚ ਹੋਵੇਗਾ ਤੇ 50 ਟਰਮ 11 ਵਿੱਚ ਪੂਰਾ ਕੀਤਾ ਜਾਵੇਗਾ। ਸੀ ਬੀ ਐਸ ਈ ਬੋਰਡ ਨੇ ਇਸ ਸਾਲ ਜਾਰੀ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਕਲਾਸ ਨੌਵੀਂ ਤੋਂ ਬਾਰ੍ਹਵੀਂ ਪਾਠਕ੍ਰਮ ਨੂੰ 2 ਟਰਮ ਵਿੱਚ ਵੰਡਣ ਦਾ ਫੈਸਲਾ ਲਿਆ ਹੈ। ਬੋਰਡ ਨੇ ਆਪਣੀ ਨਿਊ ਅਸੈਸਮੈਂਟ ਪਾਲਸੀ ਨੂੰ ਜਾਰੀ ਰੱਖਦੇ ਹੋਏ ਸੋਧ ਕੀਤੀ ਹੈ। ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ ਤੇ ਵੀ ਵੇਖਿਆ ਜਾ ਸਕਦਾ ਹੈ।
Previous Postਹੁਣੇ ਹੁਣੇ ਪੰਜਾਬ ਚ ਇਥੋਂ ਕੁੜੀ ਮੁੰਡੇ ਬਾਰੇ ਆਈ ਇਹ ਵੱਡੀ ਖਬਰ ਦੋਹਾਂ ਦਾ ਪ੍ਰੀਵਾਰ ਮੌਕੇ ਤੇ ਪਹੁੰਚਿਆ
Next Postਹੋ ਜਾਵੋ ਸਾਵਧਾਨ ਪੰਜਾਬ ਵਾਲਿਓ ਆ ਸਕਦਾ ਭਾਰੀ ਮੀਂਹ – ਹੁਣੇ ਹੁਣੇ ਜਾਰੀ ਹੋ ਗਿਆ ਇਹ ਵੱਡਾ ਅਲਰਟ