ਆਈ ਤਾਜਾ ਵੱਡੀ ਖਬਰ
ਵੱਖ-ਵੱਖ ਖੇਤਰਾਂ ਵਿੱਚ ਕਿਸੇ ਨੇ ਕਿਸੇ ਸਖਸ਼ੀਅਤ ਨਾਲ ਵਾਪਰਨ ਵਾਲੇ ਹਾਦਸਿਆਂ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਜਿੱਥੇ ਨੇ ਵੱਖ-ਵੱਖ ਸ਼ਖਸੀਅਤਾਂ ਵੱਲੋਂ ਆਪਣੀ ਹਿੰਮਤ ਅਤੇ ਮਿਹਨਤ ਤੇ ਸਿਰ ਤੇ ਵੱਖ-ਵੱਖ ਖੇਤਰਾਂ ਵਿੱਚ ਵੱਖਰਾ ਇਕ ਮੁਕਾਮ ਹਾਸਲ ਕੀਤਾ ਜਾਂਦਾ ਹੈ। ਅਜਿਹੇ ਲੋਕ ਹੋਰ ਲੋਕਾਂ ਲਈ ਵੀ ਇੱਕ ਪ੍ਰੇਰਣਾ-ਸਰੋਤ ਬਣ ਜਾਂਦੇ ਹਨ। ਉਥੇ ਹੀ ਉਨ੍ਹਾਂ ਨਾਲ ਵਾਪਰਨ ਵਾਲੇ ਹਾਦਸੇ ਉਨ੍ਹਾਂ ਖੇਤਰਾਂ ਵਿਚ ਉਹਨਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਕਰ ਸਕਦੇ। ਵਾਪਰਨ ਵਾਲੇ ਬਹੁਤ ਸਾਰੇ ਸੜਕ ਹਾਦਸਿਆ ਬਿਮਾਰੀਆਂ ਅਤੇ ਕਈ ਹੋਰ ਹਾਦਸਿਆਂ ਦੇ ਵਿੱਚ ਅਜਿਹੀਆਂ ਸਖਸ਼ੀਅਤਾਂ ਅਚਾਨਕ ਹੋਈ ਮੌਤ ਉਨ੍ਹਾਂ ਦੇ ਪ੍ਰਸੰਸਕਾਂ ਨੇ ਬਹੁਤ ਹੀ ਜ਼ਿਆਦਾ ਦੁਖਦਾਈ ਹੈ।
ਹੁਣ ਚੋਟੀ ਦੇ ਮਸ਼ਹੂਰ ਖਿਡਾਰੀ ਦੀ ਹੋਈ ਅਚਾਨਕ ਮੌਤ ਨਾਲ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਕਬੱਡੀ ਦੇ ਮਹਾਨ ਖਿਡਾਰੀ ਸੋਹਣ ਸਿੰਘ ਜੰਮੂ ਦੇ ਦਿਹਾਂਤ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਵੱਲੋਂ ਅਚਾਨਕ ਹੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿਣ ਨਾਲ ਕਬੱਡੀ ਖੇਡ ਵਿੱਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਵੱਲੋਂ ਪੰਜਾਬ ਅਤੇ ਇੰਗਲੈਂਡ ਦੀ ਕਬੱਡੀ ਨੂੰ ਬਹੁਤ ਵੱਡੀ ਦੇਣ ਹੈ।
ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਗੁਰਾਇਆ ਦੇ ਨਜ਼ਦੀਕ ਉਨ੍ਹਾਂ ਦੇ ਪਿੰਡ ਰੁੜਕਾ ਕਲਾਂ ਵਿੱਚ ਲੋਕਾਂ ਵਿੱਚ ਸੋਗ ਦੀ ਲਹਿਰ ਹੈ। ਇਸ ਮਹਾਨ ਖਿਡਾਰੀ ਨੇ ਆਪਣੇ ਪਿੰਡ ਰੁੜਕਾ ਕਲਾਂ ਦਾ ਨਾਮ ਆਲੇ-ਦੁਆਲੇ ਖੇਤਰਾਂ ਵਿੱਚ ਰੌਸ਼ਨ ਕੀਤਾ ਸੀ। ਉੱਥੇ ਹੀ ਕਬੱਡੀ ਦੇ ਜ਼ਰੀਏ ਪਿੰਡ ਰੁੜਕਾ ਕਲਾਂ ਨੂੰ ਕਬੱਡੀ ਜਗਤ ਵਿੱਚ ਮਸ਼ਹੂਰ ਕਰਨ ਦੇ ਨਾਲ-ਨਾਲ ਉਨ੍ਹਾਂ ਨੇ ਆਪਣੇ ਪਿੰਡ ਦੇ ਵਿਕਾਸ ਲਈ ਵਡਮੁੱਲਾ ਯੋਗਦਾਨ ਪਾਇਆ। ਉਨ੍ਹਾਂ ਦੇ ਦਿਹਾਂਤ ਤੇ ਅੰਤਰ-ਰਾਸ਼ਟਰੀ ਕਬੱਡੀ ਕੁਮੈਂਟੇਟਰ ਅਮਨ ਲੋਪ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਬੱਡੀ ਜਗਤ ਇਸ ਹੀਰੇ ਨੂੰ ਹਮੇਸ਼ਾ ਯਾਦ ਰੱਖੇਗਾ।
ਸੋਹਣ ਸਿੰਘ ਦਾ ਬਾਬਾ ਭਾਈ ਸਾਧੂ ਜੀ ਚੈਰੀਟੇਬਲ ਹਸਪਤਾਲ ਅਤੇ ਸੀਨੀਅਰ ਸਕੈਂਡਰੀ ਸਕੂਲ ਦੇ ਨਿਰਮਾਣ ਵਿੱਚ ਵੀ ਮੋਹਰੀ ਯੋਗਦਾਨ ਰਿਹਾ ਹੈ। ਉਥੇ ਹੀ ਪਿੰਡ ਦੀ ਸਰਪੰਚ ਬੀਬੀ ਕੁਲਵਿੰਦਰ ਕੌਰ ਅਤੇ ਹੋਰ ਪੰਚਾਇਤ ਮੈਂਬਰਾਂ , ਵਾਈ ਐੱਫ ਸੀ ਰੁੜਕਾ ਕਲਾਂ , ਅਤੇ ਵੱਖ-ਵੱਖ ਸੰਸਥਾਵਾਂ ਵੱਲੋਂ ਇਸ ਮਹਾਨ ਕਬੱਡੀ ਖਿਡਾਰੀ ਦੀ ਮੌਤ ਤੇ ਸ਼ਰਧਾਂਜਲੀ ਭੇਟ ਕੀਤੀ ਗਈ ਹੈ।
Previous Postਆਈ ਮਾੜੀ ਖਬਰ ਅੰਤਰਾਸ਼ਟਰੀ ਯਾਤਰਾ ਕਰਨ ਵਾਲਿਆਂ ਲਈ – ਹੁਣ ਇਸ ਦੇਸ਼ ਨੇ ਲਗਾਤੀ ਇਹ ਪਾਬੰਦੀ
Next Postਇੰਡੀਆ ਦਾ ਪਾਸਪੋਰਟ ਰੱਖਣ ਵਾਲਿਆਂ ਲਈ ਆਈ ਇਹ ਵੱਡੀ ਖਬਰ