ਆਈ ਤਾਜਾ ਵੱਡੀ ਖਬਰ
ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਕੁਦਰਤੀ ਮਾਰ ਕਾਰਨ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਪਿਛਲੇ ਦਿਨੀਂ ਦੋ ਵਾਰ ਅਜਿਹੇ ਹਾਦਸੇ ਸਾਹਮਣੇ ਆ ਚੁੱਕੇ ਹਨ ਜਦੋਂ ਬੱਦਲ ਫਟਣ ਕਾਰਨ ਹੜ੍ਹ ਵਾਲੀ ਸਥਿਤੀ ਪੈਦਾ ਹੋ ਗਈ ਸੀ। ਜਿਸ ਵਿੱਚ ਬਹੁਤ ਸਾਰੀਆਂ ਗੱਡੀਆਂ ਵੀ ਪਾਣੀ ਦੇ ਵਹਾਅ ਵਿਚ ਰੁੜ ਗਈਆਂ ਸਨ। ਹੁਣ ਸ਼ਨੀਵਾਰ ਤੋ ਬਰਸਾਤ ਹੋਣ ਅਤੇ ਢਿੱਗਾਂ ਡਿੱਗਣ ਕਾਰਨ ਸੈਲਾਨੀਆਂ ਦੇ ਮਾਰੇ ਜਾਣ ਦੀ ਖ਼ਬਰ ਵੀ ਸਾਹਮਣੇ ਆਈ ਸੀ। ਉਥੇ ਹੀ ਸੂਬਾ ਸਰਕਾਰ ਵਲੋ ਕਈ ਖੇਤਰਾਂ ਵਿੱਚ ਆਉਣ ਵਾਲੇ ਮੌਸਮ ਨੂੰ ਦੇਖਦੇ ਹੋਏ ਅਲਰਟ ਜਾਰੀ ਕਰ ਦਿੱਤਾ ਗਿਆ ਸੀ, ਤਾਂ ਜੋ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
ਹੁਣ ਫਿਰ ਬਦਲ ਫਟਣ ਕਾਰਨ ਕਹਿਰ ਵਾਪਰਿਆ ਹੈ ਜਿਥੇ ਕਈ ਲੋਕ ਲਾਪਤਾ ਹੋ ਗਏ ਹਨ ਅਤੇ ਹਾਹਾਕਾਰ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਵਿੱਚ ਵੱਖ ਵੱਖ ਸਥਾਨਾਂ ਤੇ ਬਰਸਾਤ ਹੋਈ ਹੈ ਉਥੇ ਹੀ ਲਾਹੌਲ ਦੇ ਉਦੇਪੁਰ ਵਿੱਚ ਅੱਜ ਬੱਦਲ ਫਟਣ ਦੀ ਘਟਨਾ ਸਾਹਮਣੇ ਆਈ ਹੈ। ਜਿੱਥੇ ਆਏ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ ਜਿਸ ਵਿਚ ਬਹੁਤ ਸਾਰੇ ਲੋਕ ਜ਼ਖਮੀ ਹੋਏ ਹਨ ਅਤੇ 10 ਲੋਕਾਂ ਦੇ ਲਾਪਤਾ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ।
ਇਸ ਤੋਂ ਪਹਿਲਾਂ ਐਤਵਾਰ ਨੂੰ ਹਿਮਾਚਲ ਦੇ ਕਿੰਨੌਰ ਜ਼ਿਲ੍ਹੇ ਵਿੱਚ ਭਾਰੀ ਪੱਥਰ ਡਿੱਗਣ ਕਾਰਨ ਸੈਲਾਨੀਆਂ ਦੇ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਸਨ ਜਿਸ ਕਾਰਨ 9 ਸੈਲਾਨੀਆਂ ਦੀ ਮੌਤ ਹੋ ਗਈ ਸੀ, ਅਤੇ ਇੱਕ ਪੁਲ ਵੀ ਟੁੱਟ ਗਿਆ ਸੀ। ਜਿੱਥੇ ਢਿੱਗਾਂ ਡਿੱਗਣ ਕਾਰਨ ਬਹੁਤ ਸਾਰੇ ਸੈਲਾਨੀ ਫਸ ਗਏ ਸਨ ਓਥੇ ਹੀ ਰਸਤੇ ਉੱਪਰ ਟਰੈਫਿਕ ਨੂੰ ਰੋਕ ਦਿੱਤਾ ਗਿਆ ਸੀ। ਰਸਤਿਆਂ ਨੂੰ ਖੋਲ੍ਹਣ ਤੋਂ ਬਾਅਦ ਸੈਲਾਨੀਆਂ ਨੂੰ ਉੱਥੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਸੀ।
ਅੱਜ ਸਾਹਮਣੇ ਆਈ ਬਦਲ ਫਟਣ ਦੀ ਘਟਨਾ ਵਿੱਚ ਜਿੱਥੇ ਮਜ਼ਦੂਰਾਂ ਦੇ 2 ਅਤੇ ਜੇ ਸੀ ਬੀ ਮਸ਼ੀਨ ਵੀ ਰੁੜ ਗਈ ਹੈ। ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਲਾਪਤਾ ਹੋਣ ਵਾਲੇ ਲੋਕਾਂ ਦੀ ਜੋਰ ਸ਼ੋਰ ਨਾਲ ਭਾਲ ਕੀਤੀ ਜਾ ਰਹੀ ਹੈ। 27,28 ਜੁਲਾਈ ਨੂੰ ਰੈਡ ਅਲਰਟ 29 ਨੂੰ ਓਰੇਂਜ ਅਲਰਟ ਅਤੇ 30 ਜੁਲਾਈ ਨੂੰ ਯੈਲੋ ਅਲਰਟ ਜਾਰੀ ਕੀਤਾ ਜਾ ਚੁੱਕਾ ਹੈ। ਹਿਮਾਚਲ ਪ੍ਰਦੇਸ਼ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ 30 ਜੁਲਾਈ ਤੱਕ ਭਾਰੀ ਬਾਰਸ਼ ਹੋਣ ਦੀ ਚਿਤਾਵਨੀ ਜਾਰੀ ਕੀਤੀ ਗਈ ਸੀ।
Previous Postਪੰਜਾਬ ਚ ਇਥੇ ਗੁਰਦਵਾਰੇ ਚ ਅਨੰਦ ਕਾਰਜ ਕਰਵਾ ਰਹੇ ਲਾੜੇ ਲਾੜੀ ਨੂੰ ਕੀਤਾ ਗਿਆ ਅਗਵਾਹ – ਹੁਣੇ ਹੁਣੇ ਆਈ ਤਾਜਾ ਵੱਡੀ ਖਬਰ
Next Postਸਾਵਧਾਨ ਪੰਜਾਬ ਚ ਇਥੇ ਸਵੇਰੇ 4 ਵਜੇ ਤੋਂ ਸਵੇਰੇ 7 ਵਜੇ ਤੱਕ ਅਤੇ ਸ਼ਾਮ 6 ਵਜੇ ਤੋਂ 7.30 ਵਜੇ ਤੱਕ ਲਈ ਲਗੀ ਇਹ ਪਾਬੰਦੀ