ਆਈ ਤਾਜਾ ਵੱਡੀ ਖਬਰ
ਬਹੁਤ ਸਾਰੇ ਲੋਕਾਂ ਵੱਲੋਂ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣ ਦੇ ਕਾਰਨ ਕਈ ਤਰ੍ਹਾਂ ਦੇ ਹਾਦਸਿਆਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਜਿਸ ਦਾ ਖਮਿਆਜਾ ਕਈ ਉਨ੍ਹਾਂ ਗਰੀਬ ਪਰਿਵਾਰਾਂ ਨੂੰ ਭੁਗਤਣਾ ਪੈਂਦਾ ਹੈ ਜੋ ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ। ਪੰਜਾਬ ਵਿੱਚ ਆਏ ਦਿਨ ਹੀ ਲਗਾਤਾਰ ਅਜਿਹੇ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ ਜਿੱਥੇ ਦੂਸਰੇ ਦੀ ਗਲਤੀ ਕਾਰਨ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਜਿੱਥੇ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਵਾਹਨ ਚਾਲਕ ਨੂੰ ਕਈ ਤਰ੍ਹਾਂ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਉਥੇ ਹੀ ਲੋਕਾਂ ਦੀ ਕਾਹਲ ਨਾਲ ਕਈ ਤਰ੍ਹਾਂ ਦੇ ਹਾਦਸੇ ਵਾਪਰ ਰਹੇ ਹਨ।
ਹੁਣ ਪੰਜਾਬ ਵਿੱਚ ਇੱਥੇ ਕਹਿਰ ਵਾਪਰਿਆ ਹੈ ਜਿੱਥੇ ਪਰਵਾਰਕ ਮੈਂਬਰਾਂ ਦੀਆਂ ਮੌਤਾਂ ਹੋ ਗਈਆਂ ਹਨ। ਜਿਸ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪੱਟੀ ਦੇ ਨਜ਼ਦੀਕ ਪਿੰਡ ਚੂਸੜੇਵੜ੍ਹ ਤੋਂ ਸਾਹਮਣੇ ਆਈ ਹੈ। ਜਿੱਥੇ ਵਾਪਰੇ ਇੱਕ ਭਿਆਨਕ ਹਾਦਸੇ ਵਿਚ ਇਕ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਤੇਜ਼ ਰਫ਼ਤਾਰ ਕਾਰ ਵੱਲੋਂ ਇੱਕ ਰਿਕਸ਼ੇ ਨੂੰ ਟੱਕਰ ਮਾਰ ਦਿੱਤੀ ਗਈ।
ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਵਕਤ ਚੂਸੜੇਵੜ੍ਹ ਤੋਂ ਇਕ ਮਜ਼ਦੂਰ ਪਰਿਵਾਰ ਨਾਲ ਸਬੰਧਤ ਰੇਸ਼ਮ ਸਿੰਘ ਉਸ ਦੀ ਪਤਨੀ ਦਰਸ਼ਨ ਕੌਰ ਅਤੇ ਪੁੱਤਰ ਪ੍ਰਿੰਸ ਰਿਕਸ਼ੇ ਤੇ ਸਵਾਰ ਹੋ ਕੇ ਸਰਕਾਰੀ ਹਸਪਤਾਲ ਦਵਾਈ ਲੈਣ ਲਈ ਜਾ ਰਹੇ ਸਨ। ਇਹ ਰਿਕਸ਼ਾ ਰੇਸ਼ਮ ਸਿੰਘ ਚਲਾ ਰਿਹਾ ਸੀ। ਜਦ ਕਿ ਉਸ ਦੀ ਪਤਨੀ ਅਤੇ ਪੋਤਰਾ ਰਿਕਸ਼ੇ ਦੇ ਪਿੱਛੇ ਬੈਠੇ ਹੋਏ ਸਨ। ਏਨੇ ਨੂੰ ਇਕ ਤੇਜ਼ ਰਫ਼ਤਾਰ ਕਾਰ ਵੱਲੋਂ ਰਿਕਸ਼ੇ ਨੂੰ ਸਿੱਧੀ ਟੱਕਰ ਮਾਰ ਦਿੱਤੀ ਗਈ, ਅਤੇ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਹਾਦਸੇ ਵਿਚ ਰੇਸ਼ਮ ਸਿੰਘ 60 ਸਾਲ ਅਤੇ ਉਸ ਦੇ ਪੋਤਰੇ ਪ੍ਰਿੰਸ 10 ਸਾਲ ਦੀ ਮੌਕੇ ਤੇ ਮੌਤ ਹੋ ਗਈ। ਉਸ ਦੀ ਪਤਨੀ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਜਾ ਰਿਹਾ ਸੀ, ਜਿੱਥੇ ਉਸ ਦੀ ਵੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ।
ਉਥੇ ਹੀ ਪਿੰਡ ਦੇ ਲੋਕਾਂ ਵੱਲੋਂ ਉਸ ਕਾਰ ਚਾਲਕ ਨੂੰ ਭਿੱਖੀਵਿੰਡ ਤੋਂ ਕਾਬੂ ਕਰ ਲਿਆ ਗਿਆ ਅਤੇ ਪੁਲਿਸ ਦੇ ਹਵਾਲੇ ਕੀਤਾ ਗਿਆ ਹੈ। ਇਸ ਕਾਰ ਚਾਲਕ ਦੀ ਪਹਿਚਾਣ ਤੇਜਿੰਦਰ ਸਿੰਘ ਬਾਸੀ ਸੈਦੋ ਵਜੋਂ ਹੋਈ ਹੈ। ਜਿਸਦੇ ਖਿਲਾਫ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਥੇ ਹੀ ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਘਟਨਾ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Home ਤਾਜਾ ਖ਼ਬਰਾਂ ਪੰਜਾਬ ਚ ਇਥੇ ਵਾਪਰਿਆ ਕਹਿਰ ਇਕੋ ਪ੍ਰੀਵਾਰ ਦੇ ਏਨੇ ਜੀਆਂ ਦੀ ਹੋਈ ਮੌਤ , ਇਲਾਕੇ ਚ ਛਾਈ ਸੋਗ ਦੀ ਲਹਿਰ
Previous Postਹੋ ਜਾਵੋ ਸਾਵਧਾਨ ਪੰਜਾਬ ਚ ਇਥੇ ਲੱਗੀ ਇਹ ਪਾਬੰਦੀ ,ਫੜੇ ਜਾਣ ਤੇ ਹੋਵੇਗੀ ਸਖਤ ਕਾਰਵਾਈ, ਕਈ ਪੈ ਗਏ ਮੁਸ਼ਕਲ ਚ
Next Postਮੀਟਰ ਨਾਲ ਦੁੱਧ ਮਿਣ ਦੇ ਨੌਜਵਾਨ ਨੂੰ ਇਸ ਤਰਾਂ ਮਿਲੀ ਮੌਤ ਦੇਖ ਸਭ ਦੇ ਉਡੇ ਹੋਸ਼ , ਛਾਈ ਸੋਗ ਦੀ ਲਹਿਰ