ਆਈ ਤਾਜਾ ਵੱਡੀ ਖਬਰ
ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ ਜਿਨ੍ਹਾਂ ਵਿਚ ਕਈ ਲੋਕਾਂ ਦੀ ਜਾਨ ਜਾਣ ਦੀਆਂ ਖ਼ਬਰਾਂ ਆਮ ਹੀ ਅਖਬਾਰਾਂ ਦੀਆਂ ਸੁਰਖੀਆਂ ਬਣ ਜਾਂਦੀਆਂ ਹਨ। ਜਿੱਥੇ ਬਹੁਤ ਸਾਰੇ ਲੋਕ ਕੰਮ ਕਾਜ ਦੇ ਸਿਲਸਿਲੇ ਵਿਚ ਆਪਣੇ ਘਰ ਤੋਂ ਬਾਹਰ ਜਾਂਦੇ ਹਨ ਅਤੇ ਕਈ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਉਨ੍ਹਾਂ ਪਰਿਵਾਰਾਂ ਉਪਰ ਇੰਨਾ ਜ਼ਿਆਦਾ ਅਸਰ ਪੈਂਦਾ ਹੈ ਕਿ ਉਨ੍ਹਾਂ ਦੇ ਘਰ ਦੀ ਮਾਲੀ ਹਾਲਤ ਵੀ ਕਮਜ਼ੋਰ ਹੋ ਜਾਂਦੀ ਹੈ। ਕਿਉਂਕਿ ਜਦੋਂ ਘਰ ਵਿੱਚ ਘਰ ਨੂੰ ਚਲਾਉਣ ਵਾਲਾ ਕਮਾਈ ਕਰਨ ਵਾਲਾ ਇਨਸਾਨ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋ ਜਾਂਦਾ ਹੈ।
ਫਿਰ ਉਸ ਸਮੇਂ ਉਸ ਪਰਵਾਰ ਉੱਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਹੁਣ ਪੰਜਾਬ ਵਿੱਚ ਇੱਥੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਰਹਿੰਦ ਤੋਂ ਸਾਹਮਣੇ ਆਈ ਹੈ ਜਿੱਥੇ ਇਕ 19 ਸਾਲਾਂ ਦੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ 19 ਸਾਲਾਂ ਦਾ ਇਹ ਨੌਜਵਾਨ ਸੁਖਵਿੰਦਰ ਸਿੰਘ ਵਾਸੀ ਕੋਟਲਾ ਡਡਹੇੜੀ ਆਪਣੇ ਡਰਾਇਵਰੀ ਦੇ ਕੰਮ ਦੌਰਾਨ ਕੈਂਟਰ ਟੈਂਪੂ ਲੈ ਕੇ ਸਰਹਿੰਦ ਦੇ ਨੇੜੇ ਜਾ ਰਿਹਾ ਸੀ।
ਉਸ ਸਮੇਂ ਹੀ ਉਸਦੇ ਕੈਂਟਰ ਦੀ ਟੱਕਰ ਜੀ ਟੀ ਰੋਡ ਉੱਪਰ ਹੋਰ ਕੈਂਟਰ ਨਾਲ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਵਿੱਚ ਇਸ ਨੌਜਵਾਨ ਸੁਖਵਿੰਦਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਸ ਵੱਲੋਂ ਮੌਕੇ ਉਪਰ ਪਹੁੰਚ ਕੀਤੀ ਗਈ। ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ।
ਥਾਣਾ ਸਰਹਿੰਦ ਦੇ ਏਐਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਸੁਖਵਿੰਦਰ ਸਿੰਘ ਲੋਹੇ ਦੇ ਐਂਗਲ ਲੋਡ ਕਰਕੇ ਗੋਬਿੰਦਗੜ੍ਹ ਤੋਂ ਡੇਰਾ ਬੱਸੀ ਜਾ ਰਿਹਾ ਸੀ। ਮ੍ਰਿਤਕ ਨੌਜਵਾਨ ਦੇ ਪਿਤਾ ਜੀ ਕੁਝ ਸਮਾਂ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਘਰ ਦਾ ਗੁਜ਼ਾਰਾ ਇਸ ਨੌਜਵਾਨ ਵੱਲੋਂ ਵੀ ਚਲਾਇਆ ਜਾ ਰਿਹਾ ਸੀ। ਮ੍ਰਿਤਕ ਨੌਜਵਾਨ ਆਪਣੇ ਪਰਵਾਰ ਵਿੱਚ ਇੱਕ ਛੋਟਾ ਭਰਾ, ਇੱਕ ਭੈਣ ਅਤੇ ਮਾਂ ਨੂੰ ਛੱਡ ਗਿਆ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Previous PostLPG ਸਲੰਡਰ ਵਰਤਣ ਵਾਲਿਆਂ ਲਈ ਆਈ ਹੁਣ ਇਹ ਵੱਡੀ ਖਬਰ – ਇਹਨਾਂ ਨੂੰ ਲੱਗਾ ਵੱਡਾ ਝਟੱਕਾ
Next Postਹੁਣੇ ਹੁਣੇ ਇਸ ਮਸ਼ਹੂਰ ਪੰਜਾਬੀ ਗਾਇਕ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ, 3 ਅਗਸਤ ਨੂੰ ਹੋਵੇਗਾ ਸਸਕਾਰ