ਪੰਜਾਬ ਚ ਇਥੇ ਪੇਪਰ ਦੇਣ ਜਾ ਰਹੇ ਮੁੰਡੇ ਨੂੰ ਇਸ ਤਰਾਂ ਮੌਤ ਲੈ ਗਈ ,ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਆਏ ਦਿਨ ਹੀ ਸੂਬੇ ਅੰਦਰ ਵਾਪਰਨ ਵਾਲੇ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ। ਪੁਲਸ ਵੱਲੋਂ ਜਿਥੇ ਸੜਕ ਹਾਦਸਿਆਂ ਨੂੰ ਰੋਕਣ ਲਈ ਕਈ ਵਾਹਨ ਚਾਲਕਾਂ ਨੂੰ ਕਈ ਤਰ੍ਹਾਂ ਦੇ ਨਿਯਮਾਂ ਦੀ ਪਾਲਣਾ ਕਰਨ ਵਾਸਤੇ ਅਪੀਲ ਕੀਤੀ ਜਾਂਦੀ ਹੈ। ਉਥੇ ਹੀ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਵੀ ਕਈ ਹਾਦਸੇ ਵਾਪਰ ਜਾਂਦੇ ਹਨ ਜਿਸ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਵਾਪਰਨ ਵਾਲੇ ਇਨ੍ਹਾਂ ਹਾਦਸਿਆਂ ਵਿੱਚ ਬਹੁਤ ਸਾਰੇ ਅਜਿਹੇ ਪਰਿਵਾਰਾਂ ਦੇ ਲੋਕ ਸ਼ਾਮਲ ਹੁੰਦੇ ਹਨ । ਜੋ ਪਰਿਵਾਰ ਵਿਚ ਕਮਾਈ ਦਾ ਇੱਕੋ ਇੱਕ ਸਾਧਨ ਹੁੰਦੇ ਹਨ ਅਤੇ ਉਨ੍ਹਾਂ ਦੀ ਮੌਤ ਨਾਲ ਪਰਿਵਾਰ ਵਿਚ ਆਰਥਿਕ ਮੰਦੀ ਦਾ ਦੌਰ ਸ਼ੁਰੂ ਹੋ ਜਾਂਦਾ ਹੈ।

ਹੁਣ ਪੰਜਾਬ ਵਿੱਚ ਇੱਥੇ ਪੇਪਰ ਦੇਣ ਜਾ ਰਹੇ ਮੁੰਡੇ ਦੀ ਹੋਈ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਬਾਘਾਪੁਰਾਣਾ ਦੇ ਨੇੜਲੇ ਪਿੰਡ ਰਾਜੇਆਣਾ ਦੇ ਕੋਲ ਵਾਪਰਿਆ ਹੈ। ਜਿੱਥੇ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੰਡ ਕੱਲਰ ਖੇੜਾ ਪਾਵਰਕਾਮ ਵਿੱਚ ਜੇ ਈ ਦੀ ਪੋਸਟ ਤੇ ਕੰਮ ਕਰਨ ਵਾਲੇ ਸੱਤਦੇਵ ਨਿਵਾਸੀ ਕਲਰਖੇੜਾ ਤਹਿਸੀਲ ਅਬੋਹਰ ਆਪਣੀ ਕਾਰ ਦੇ ਵਿਚ ਪਿੰਡ ਦੇ ਸੁਨੀਲ ਕੁਮਾਰ, ਸੁਰੇਸ਼ ਕੁਮਾਰ, ਜਸਪਾਲ ਸਿੰਘ ਅਤੇ ਧਰਮ ਪਾਲ ਨੂੰ ਜੇਈ ਦੀ ਪੋਸਟ ਦੇ ਪੇਪਰ ਦੇਣ ਵਾਸਤੇ ਜਲੰਧਰ ਲੈ ਕੇ ਜਾ ਰਿਹਾ ਸੀ।

ਜਿਸ ਸਮੇਂ ਇਹ ਸਾਰੇ ਕਾਰ ਵਿੱਚ ਸਵਾਰ ਹੋ ਕੇ ਬਾਘਾ ਪੁਰਾਣਾ ਕਸਬਾ ਦੇ ਨਜ਼ਦੀਕ ਪਿੰਡ ਰਾਜੇਆਣਾ ਕੋਲ ਗਏ ਤਾਂ ਇਨ੍ਹਾਂ ਦੀ ਕਾਰ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਵਿੱਚ ਬੈਠੇ ਹੋਏ ਸੂਨੀਲ ਕੁਮਾਰ ਦੀ ਮੌਕੇ ਤੇ ਮੌਤ ਹੋ ਗਈ ਅਤੇ ਬਾਕੀ ਕਾਰ ਸਵਾਰ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਬਾਘਾਪੁਰਾਣਾ ਦੇ ਏ ਐੱਸ ਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਵਿਚ ਜ਼ਖਮੀ ਹੋਏ ਕਾਰ ਵਿਚ ਸਵਾਰ ਲੋਕਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਜਿਨ੍ਹਾਂ ਨੂੰ ਜ਼ਖਮੀ ਹਾਲਤ ਵਿਚ ਸਮਾਜ ਸੇਵੀ ਸੁਸਾਇਟੀ ਦੇ ਮੈਂਬਰਾਂ ਵੱਲੋਂ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ। ਉੱਥੇ ਹੀ ਟਰੱਕ ਚਾਲਕ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਿਆ ਹੈ। ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਕਾਰ ਚਾਲਕ ਦੇ ਬਿਆਨਾਂ ਤੇ ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ।