ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਬੱਚਿਆਂ ਦੇ ਵਿਦਿਅਕ ਅਦਾਰਿਆਂ ਨੂੰ ਸਰਕਾਰ ਵੱਲੋਂ ਪਿਛਲੇ ਸਾਲ ਮਾਰਚ ਤੋਂ ਬੰਦ ਕੀਤਾ ਗਿਆ ਸੀ ਤਾਂ ਜੋ ਬੱਚਿਆਂ ਦੀ ਪੜ੍ਹਾਈ ਨੂੰ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖੀ ਗਈ ਸੀ। ਉਥੇ ਹੀ ਸਰਕਾਰ ਵੱਲੋਂ ਬੱਚਿਆਂ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਵੀ ਕੀਤੇ ਗਏ। ਜਿਸ ਨਾਲ ਬੱਚਿਆਂ ਨੂੰ ਸਾਰੀਆਂ ਸਹੂਲਤਾਂ ਮਿਲ ਸਕਣ ਅਤੇ ਉਨ੍ਹਾਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋ ਸਕੇ ਸਕੇ। ਸਰਕਾਰ ਵੱਲੋਂ ਸਮਾਰਟ ਸਕੂਲਾਂ ਦਾ ਅਭਿਆਨ ਵਿੱਚ ਸ਼ੁਰੂ ਕੀਤਾ ਗਿਆ ਸੀ ਅਤੇ ਉਸ ਤੋਂ ਬਾਅਦ ਸਕੂਲ ਬਣਾਉਣ ਤੋਂ ਬਾਅਦ ਸਮਾਰਟ ਕਲਾਸ ਰੂਮ ਬਣਾਏ ਗਏ ਅਤੇ ਅਧਿਆਪਕਾਂ ਲਈ ਵੀ ਕਈ ਤਰ੍ਹਾਂ ਦੀਆਂ ਯੋਜਨਾਵਾਂ ਉਲੀਕੀਆਂ ਗਈਆਂ।
ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਮੁੜ ਤੋਂ ਸਕੂਲ ਖੋਲ੍ਹ ਦਿੱਤਾ ਗਿਆ ਹੈ। ਹੁਣ ਪੰਜਾਬ ਦੇ ਸਕੂਲਾਂ ਲਈ ਕੈਪਟਨ ਸਰਕਾਰ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਸਰਕਾਰੀ ਸਕੂਲਾਂ ਨੂੰ ਮਿਆਰੀ ਸਿੱਖਿਆ ਹੋਰ ਵਾਧਾ ਕਰਨ ਲਈ ਕੁਝ ਹੋਰ ਐਲਾਨ ਕੀਤੇ ਗਏ। ਜਿਥੇ ਕਾਂਗਰਸ ਸਰਕਾਰ ਵੱਲੋਂ ਸਕੂਲਾਂ ਵਿੱਚ ਢੁੱਕਵਾਂ ਮਾਹੌਲ ਸਿਰਜਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਜਿਸ ਸਦਕਾ ਅਧਿਆਪਕਾਂ ਅਤੇ ਵਿਦਿਆਰਥੀਆਂ ਵਿੱਚ ਸਿੱਖਿਆ ਅਤੇ ਸਿੱਖਣ ਨੂੰ ਬਿਹਤਰ ਬਣਾਇਆ ਜਾ ਸਕੇ।
ਇਸ ਲਈ ਸਿੱਖਿਆ ਮੰਤਰੀ ਵੱਲੋਂ ਦੱਸਿਆ ਗਿਆ ਹੈ ਕਿ ਸਿੱਖਿਆ ਵਿਭਾਗ ਵੱਲੋਂ 2200 ਪ੍ਰਾਇਮਰੀ ਅਤੇ 2538 ਸਕੈਂਡਰੀ ਸਕੂਲਾਂ ਵਿੱਚ ਲੈਂਗੁਏਜ਼ ਲੈਬ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਸ ਯੋਜਨਾ ਵਾਸਤੇ ਸਰਕਾਰ ਵੱਲੋਂ 4.74 ਕਰੋੜ ਰੁਪਏ ਦੀ ਗ੍ਰਾਂਟ ਵੀ ਜਾਰੀ ਕੀਤੀ ਗਈ ਹੈ।
online ਸਿੱਖਿਆ ਦੇ ਖੇਤਰ ਵਿੱਚ ਵੀ ਪੰਜਾਬ ਮੋਹਰੀ ਸੂਬਾ ਬਣ ਕੇ ਉਭਰਿਆ ਹੈ ਅਤੇ ਇਸ ਸਥਾਨ ਨੂੰ ਬਰਕਰਾਰ ਰੱਖਣ ਲਈ ਸਰਕਾਰ ਵੱਲੋਂ ਕਈ ਤਰਾਂ ਦੇ ਐਲਾਨ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਾਰਗੁਜ਼ਾਰੀ ਗਰੇਡਿੰਗ ਇੰਡੈਕਸ ਅਨੁਸਾਰ ਸਕੂਲ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਮੋਹਰੀ ਸੂਬਾ ਬਣ ਕੇ ਉਭਰਿਆ ਹੈ। ਇਸ ਲਈ ਬੱਚਿਆਂ ਦੀ ਪੜ੍ਹਾਈ ਨੂੰ ਹੋਰ ਬਿਹਤਰ ਬਣਾਉਣ ਲਈ ਇਹ ਉਪਰਾਲੇ ਕੀਤੇ ਜਾ ਰਹੇ ਹਨ।
Previous Postਪੰਜਾਬ ਦੇ ਮੌਸਮ ਬਾਰੇ ਵਿਭਾਗ ਵਲੋਂ ਜਾਰੀ ਹੋਈ ਇਹ ਵੱਡੀ ਭਵਿੱਖਬਾਣੀ – ਏਦਾਂ ਦਾ ਰਹੇਗਾ ਮੌਸਮ
Next Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਈਆਂ ਮੌਤਾਂ ਛਾਈ ਸੋਗ ਦੀ ਲਹਿਰ