ਆਈ ਤਾਜਾ ਵੱਡੀ ਖਬਰ
ਪੰਜਾਬ ਵਿਚ ਆਏ ਦਿਨ ਹੀ ਵਾਪਰਨ ਵਾਲੇ ਵੱਖ ਵੱਖ ਹਾਦਸਿਆਂ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀਆਂ ਜੋ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਉਥੇ ਹੀ ਲੋਕਾਂ ਵਿਚ ਡਰ ਅਤੇ ਦਹਿਸ਼ਤ ਦਾ ਮਾਹੌਲ ਵੀ ਵੇਖਿਆ ਜਾਂਦਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਕੁਦਰਤੀ ਆਫ਼ਤਾਂ ਦਾ ਆਉਣਾ ਜਾਰੀ ਹੈ। ਪੰਜਾਬ ਵਿੱਚ ਵਾਪਰਨ ਵਾਲੇ ਵੱਖ ਵੱਖ ਹਾਦਸਿਆਂ ਵਿੱਚ ਭਾਰੀ ਨੁਕਸਾਨ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ। ਜਿਸ ਨਾਲ ਲੋਕਾਂ ਦਾ ਭਾਰੀ ਨੁਕਸਾਨ ਹੋਣ ਦੀ ਜਾਣਕਾਰੀ ਪ੍ਰਾਪਤ ਹੁੰਦੀ ਹੈ। ਪੰਜਾਬ ਵਿੱਚ ਪਹਿਲਾਂ ਹੀ ਕਰੋਨਾ ਦੇ ਚਲਦੇ ਹੋਏ ਲੋਕਾਂ ਦੇ ਰੁਜ਼ਗਾਰ ਛੁੱਟ ਗਏ ਹਨ ਜਿਸ ਕਾਰਨ ਲੋਕ ਬੇਰੁਜ਼ਗਾਰ ਹੋ ਗਏ ਹਨ।
ਜਿਸ ਦੇ ਕਾਰਨ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਉਥੇ ਹੀ ਵਾਪਰਨ ਵਾਲੇ ਅਚਾਨਕ ਹਾਦਸਿਆਂ ਕਾਰਨ ਵੀ ਲੋਕ ਮਾਨਸਿਕ ਤਣਾਅ ਦੇ ਸ਼ਿਕਾਰ ਹੋ ਰਹੇ ਹਨ। ਹੁਣ ਇੱਥੇ ਪੰਜਾਬ ਵਿੱਚ ਅੱਗ ਨੇ ਤਬਾਹੀ ਮਚਾਈ ਹੈ ਜਿਥੇ ਭਾਜੜਾਂ ਪੈ ਗਈਆਂ ਹਨ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਰਹੱਦੀ ਕਸਬਾ ਵਲਟੋਹਾ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਕਰਿਆਨਾ ਸਟੋਰ ਦੇ ਮਾਲਕ ਪਰਦੀਪ ਕੁਮਾਰ ਨੇ ਦੱਸਿਆ ਕਿ ਇਸ ਘਟਨਾ ਬਾਰੇ ਜਾਣਕਾਰੀ ਸਵੇਰ ਦੇ ਸਮੇਂ ਤੜਕੇ ਕਿਸੇ ਵੱਲੋਂ ਉਨ੍ਹਾਂ ਨੂੰ ਫੋਨ ਕਰਕੇ ਦਿੱਤੀ ਗਈ। ਫੋਨ ਕਰਨ ਵਾਲੇ ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਵਿੱਚੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਹਨ। ਜਿਸ ਤੇ ਤੁਰੰਤ ਪੁਲਿਸ ਸਟੇਸ਼ਨ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਤਰਨਤਾਰਨ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੱਲੋਂ ਮੌਕੇ ਤੇ ਪਹੁੰਚ ਕੇ ਬੜੀ ਮਿਹਨਤ ਅਤੇ ਮੁਸ਼ੱਕਤ ਨਾਲ ਇਸ ਅੱਗ ਨੂੰ ਕਾਬੂ ਕੀਤਾ ਗਿਆ।
ਇਸ ਹਾਦਸੇ ਵਿੱਚ ਕਰਿਆਨੇ ਦੀ ਦੁਕਾਨ ਦਾ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੁਕਾਨ ਦੇ ਮਾਲਕ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਕਰੀਬ 35 ਤੋਂ 40 ਲੱਖ ਰੁਪਏ ਦਾ ਨੁਕਸਾਨ ਇਸ ਅੱਗ ਲੱਗਣ ਦੇ ਕਾਰਣ ਹੋ ਗਿਆ ਹੈ। ਅੱਗ ਨੂੰ ਬੁਝਾਉਣ ਵਿੱਚ ਸਥਾਨਕ ਲੋਕਾਂ ਵੱਲੋਂ ਵੀ ਕਾਫੀ ਸਹਿਯੋਗ ਦਿੱਤਾ ਗਿਆ। ਇਸ ਘਟਨਾ ਨਾਲ ਭਾਰੀ ਮਾਲੀ ਨੁਕਸਾਨ ਹੋ ਗਿਆ ਹੈ।
Previous Postਇੰਗਲੈਂਡ ਭੇਜੀ ਵਹੁਟੀ ਬਾਰੇ ਮੁੰਡੇ ਨੂੰ ਪਤਾ ਲਗੀ ਅਜਿਹੀ ਗਲ੍ਹ ਸੁਣ ਪੈਰਾਂ ਹੇਠੋਂ ਨਿਕਲ ਗਈ ਜਮੀਨ
Next Postਇਸ ਮਸ਼ਹੂਰ ਪੰਜਾਬੀ ਗਾਇਕ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ