ਆਈ ਤਾਜਾ ਵੱਡੀ ਖਬਰ
ਪੰਜਾਬੀ ਗਾਇਕਾ ਅਤੇ ਅਦਾਕਾਰਾ ਵੱਲੋਂ ਪਹਿਲੇ ਦਿਨ ਤੋਂ ਹੀ ਜਿੱਥੇ ਕਿਸਾਨੀ ਸੰਘਰਸ਼ ਨੂੰ ਹਮਾਇਤ ਦਿੱਤੀ ਜਾ ਰਹੀ ਹੈ। ਉਥੇ ਹੀ ਦਿੱਲੀ ਕਿਸਾਨ ਧਰਨੇ ਤੇ ਜਾਕੇ ਵੀ ਆਪਣੇ ਵੱਲੋਂ ਬਣਦਾ ਹੋਇਆ ਯੋਗਦਾਨ ਪਾਇਆ ਜਾ ਰਿਹਾ ਹੈ। ਉਥੇ ਹੀ ਕਰੋਨਾ ਦੇ ਦੌਰ ਵਿੱਚ ਵੀ ਪੰਜਾਬ ਦੇ ਗਾਇਕ ਅਤੇ ਅਦਾਕਾਰ ਵੱਲੋਂ ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਮਦਦ ਅੱਗੇ ਆ ਕੇ ਕੀਤੀ ਗਈ ਸੀ। ਜਿੱਥੇ ਬਹੁਤ ਸਾਰੇ ਪਰਿਵਾਰ ਆਰਥਿਕ ਮੰਦੀ ਦੇ ਚਲਦਿਆਂ ਹੋਇਆਂ, ਬੁਰੇ ਦੌਰ ਵਿੱਚੋਂ ਗੁਜਰ ਰਹੇ ਸਨ। ਉੱਥੇ ਕੀ ਗਾਇਕਾ ਅਤੇ ਅਦਾਕਾਰਾ ਵੱਲੋ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਬਾਂਹ ਫੜੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਬਹੁਤ ਸਾਰੇ ਗਾਇਕ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਵਿੱਚ ਬਣੇ ਰਹਿੰਦੇ ਹਨ।
ਹੁਣ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਵੱਲੋਂ ਇਹ ਜ਼ਰੂਰੀ ਅਪੀਲ ਕੀਤੀ ਗਈ ਹੈ। ਕੁਝ ਦਿਨ ਪਹਿਲੇ ਹੀ ਜਿੱਥੇ ਅਮ੍ਰਿਤ ਮਾਨ ਵੱਲੋਂ ਆਸਟਰੇਲੀਆ ਵਿੱਚ ਜਨਗਣਨਾ ਵਿੱਚ ਪੰਜਾਬੀ ਭਾਸ਼ਾ ਨੂੰ ਚੁਣਨ ਦੀ ਅਪੀਲ ਕੀਤੀ ਗਈ ਸੀ। ਉੱਥੇ ਹੀ ਹੁਣ ਪੰਜਾਬੀਆਂ ਦੇ ਦੇਸ਼ ਵਿਦੇਸ਼ ਵਿੱਚ ਮਨਪਸੰਦ ਗਾਇਕ ਬੱਬੂ ਮਾਨ ਅਤੇ ਅਦਾਕਾਰ ਨਿਰਦੇਸ਼ਕ ਅਮਿਤੋਜ ਮਾਨ ਵੱਲੋਂ ਅਸਟਰੇਲੀਆ ਜਨਗਣਨਾ ਵਿੱਚ ਲੋਕਾਂ ਨੂੰ ਆਪਣੀ ਮਾਂ ਬੋਲੀ ਪੰਜਾਬੀ ਪਹਿਲੀ ਭਾਸ਼ਾ ਵਿੱਚ ਚੁਣਨ ਲਈ ਅਪੀਲ ਕੀਤੀ ਗਈ ਹੈ।
ਇਸ ਬਾਰੇ ਜਿੱਥੇ ਸੋਸ਼ਲ ਮੀਡੀਆ ਉਪਰ ਅਮਿਤੋਜ ਮਾਨ ਵੱਲੋਂ ਇਕ ਵੀਡੀਓ ਵੀ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਆਖਿਆ ਹੈ ਕੀ ਪੰਜਾਬੀ ਸਾਡੀ ਮਾਂ-ਬੋਲੀ ਹੈ ਜਿਸ ਦੇ ਸਮਰਥਨ ਨਾਲ ਅਤੇ ਅਸਟ੍ਰੇਲੀਆ ਦੀ ਮਰਦਮਸ਼ੁਮਾਰੀ ਵਿੱਚ ਕਿਸਾਨਾਂ ਦੇ ਵਿਰੋਧ ਦਾ ਸਮਰਥਨ ਵੀ ਕਰ ਸਕਦੇ ਹਾਂ।
ਕਿਉਂਕਿ ਇਹ ਸਾਡੀ ਤਰਜੀਹ ਵੀ ਹੈ। ਉਨ੍ਹਾਂ ਨੇ ਆਪਣੀ ਵੀਡੀਓ ਵਿਚ ਗੱਲ ਕਰਦੇ ਹੋਏ ਅੰਤਿਮ ਸਮੇਂ ਕਿਸਾਨ ਅੰਦੋਲਨ ਬਾਰੇ ਵੀ ਗੱਲ ਕੀਤੀ ਹੈ। ਬੱਬੂ ਮਾਨ ਨੇ ਵੀ 10 ਅਗਸਤ ਨੂੰ ਹੋਣ ਵਾਲੀ ਆਸਟ੍ਰੇਲੀਆ ਵਿੱਚ ਪੰਜਾਬੀ ਮਾਂ-ਬੋਲੀ ਨੂੰ ਪਹਿਲੀ ਭਾਸ਼ਾ ਵਜੋਂ ਚੁਣਨ ਦੀ ਅਪੀਲ ਕੀਤੀ ਹੈ। ਬੱਬੂ ਮਾਨ ਜਿੱਥੇ ਇੱਕ ਪੰਜਾਬੀ ਗਾਇਕ ਐਕਟਰ ਅਤੇ ਗੀਤਕਾਰ ਹਨ ਉਥੇ ਹੀ ਸਭ ਤੋਂ ਮਸ਼ਹੂਰ ਕਲਾਕਾਰਾਂ ਵਿੱਚੋਂ ਇੱਕ ਹਨ। ਉਨ੍ਹਾਂ ਦੇ ਫੈਨ ਫੌਲੋਇੰਗ ਵੀ ਬਹੁਤ ਵੱਡੀ ਗਿਣਤੀ ਵਿੱਚ ਹਨ।
Previous Postਪੰਜਾਬੀਆਂ ਲਈ ਆਈ ਇਹ ਵੱਡੀ ਖਬਰ ਅੰਮ੍ਰਿਤਸਰ ਏਅਰਪੋਰਟ ਤੋਂ – ਇਹਨਾਂ ਲੋਕਾਂ ਚ ਛਾਈ ਖੁਸ਼ੀ ਦੀ ਲਹਿਰ
Next Postਮਸ਼ਹੂਰ ਬੋਲੀਵੁਡ ਐਕਟਰ ਅਤੇ ਸਾਂਸਦ ਸੰਨੀ ਦਿਓਲ ਵਲੋਂ ਏਨੀ ਲੰਮੀ ਚੁਪੀ ਤੋਂ ਬਾਅਦ ਹੁਣ ਆਈ ਇਹ ਖਬਰ