ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਵਿੱਚ ਵੀਹ ਸੌ ਬਾਈ ਦੀਆਂ ਚੋਣਾਂ ਬਹੁਤ ਨਜ਼ਦੀਕ ਆ ਰਹੀਆਂ ਹੈ । ਜਿਸਨੂੰ ਲੈ ਕੇ ਹਰ ਸਿਆਸੀ ਪਾਰਟੀ ਦੇ ਵਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹੈ ਕਿ ਉਹਨਾਂ ਦੀ ਪਾਰਟੀ 2022 ਦੇ ਵਿੱਚ ਸੱਤਾ ਚ ਆ ਸਕੇ। ਖੇਤੀ ਕਾਨੂੰਨਾਂ ਨੂੰ ਲੈ ਕੇ ਵੀ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਬੈਠ ਕੇ ਸੰਘਰਸ਼ ਕਰ ਰਹੇ ਹਨ। ਕਿਸਾਨਾਂ ਦੇ ਇਸ ਅੰਦੋਲਨ ਦੇ ਕਾਰਨ ਪੰਜਾਬ ਦੀਆਂ ਚੋਣਾਂ ਦੇ ਵਿੱਚ ਕਾਫ਼ੀ ਅਸਰ ਪੈਂਦਾ ਹੋਇਆ ਨਜ਼ਰ ਆ ਰਿਹਾ ਹੈ ਕਿਉਂਕਿ ਕਿਸਾਨਾਂ ਦੇ ਵਲੋਂ ਲਗਾਤਾਰ ਹੀ ਹਰ ਇੱਕ ਸਿਆਸੀ ਪਾਰਟੀ ਦੇ ਲੀਡਰ ਦਾ ਵਿਰੋਧ ਕੀਤਾ ਜਾ ਰਿਹਾ ਹੈ ।
ਇਸ ਵਿਚਕਾਰ ਬੀਤੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਦਿੱਲੀ ਦਾ ਦੌਰਾ ਕੀਤਾ ਗਿਆ ਸੀ । ਜਿਸਦੇ ਚੱਲਦੇ ਕੈਪਟਨ ਅਮਰਿੰਦਰ ਦੇ ਵਲੋਂ ਕੇਂਦਰ ਸਰਕਾਰ ਦੇ ਕੋਲ ਇੱਕ ਅਪੀਲ ਕੀਤੀ ਗਈ ਸੀ । ਜਿਸਨੂੰ ਕਿ ਹੁਣ ਕੇਂਦਰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ।ਦਰਅਸਲ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਕਰਨ ਤੋਂ ਬਾਅਦ ਕੇਂਦਰੀ ਸਿਹਤ ਮੰਤਰੀ ਨੇ ਸੂਬੇ ‘ਚ ਤੁਰੰਤ ਇੱਕ ਵੱਡਾ ਐਕਸ਼ਨ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਅੱਗੇ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ , ਪੰਜਾਬ ਦੇ ਲੋਕਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਉਣ ਦੇ ਲਈ ਵੈਕਸੀਨ ਦੀ ਵੱਧ ਸਪਲਾਈ ਦੀ ਮੰਗ ਕੀਤੀ ਸੀ ।
ਜਿਸਦੇ ਕਾਰਨ ਹੁਣ ਕੇਂਦਰ ਸਰਕਾਰ ਨੇ ਉਹਨਾਂ ਦੀ ਇਸ ਅਪੀਲ ਨੂੰ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰ ਸਰਕਾਰ ਨੇ ਪੰਜਾਬ ਚ ਹੁਣ 25 ਪ੍ਰਤੀਸ਼ਤ ਕੋਰੋਨਾ ਵੈਕਸੀਨ ਸਪਲਾਈ ਵਧਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ ਪਾਵੇ ਹੀ ਦੁਨੀਆ ਦੇ ਵਿੱਚ ਕੋਰੋਨਾ ਮਹਾਮਾਰੀ ਦਾ ਪ੍ਰਭਾਵ ਘਟਦਾ ਜਾ ਰਿਹਾ ਹੈ ।
ਪਰ ਫਿਰ ਵੀ ਸਰਕਾਰਾਂ ਦੇ ਵਲੋਂ ਇਸ ਮਹਾਮਾਰੀ ਨੂੰ ਜੜ ਤੋਂ ਖਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹੈ । ਇਸੇ ਵਿਚਕਾਰ ਕੈਪਟਨ ਸਰਕਾਰ ਨੇ ਵੀ ਅੱਗੇ ਆਉਂਦੇ ਤਿਉਹਾਰਾਂ ਦੇ ਸੀਜ਼ਨ ਨੂੰ ਵੇਖਦੇ ਕੇਂਦਰ ਸਰਕਾਰ ਦੇ ਕੋਲੋ ਕੋਰੋਨਾ ਵੈਕਸੀਨ ਦੇ ਡੋਜ਼ ਵਧਾਉਣ ਦੀ ਗੱਲ ਆਖੀ ਗਈ ਸੀ ਜਿਸ ਨੂੰ ਕੇ ਹੁਣ ਕੇਂਦਰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ । 25 ਪ੍ਰਤੀਸ਼ਤ ਕੋਰੋਨਾ ਵੈਕਸੀਨ ਸਪਲਾਈ ਵਧਾਉਣ ਦੇ ਹੁਕਮ ਕੇਂਦਰ ਸਰਕਾਰ ਨੇ ਜਾਰੀ ਕਰ ਦਿੱਤੇ ਹਨ।
Previous Postਸਾਵਧਾਨ : ਪੰਜਾਬ ਚ ਇਥੇ 63 ਪਸ਼ੂਆਂ ਦੀ ਹੋਈ ਇਸ ਕਾਰਨ ਮੌਤ ਲੋਕਾਂ ਚ ਪਿਆ ਸਹਿਮ
Next Postਰਾਮ ਰਹੀਮ ਬਾਰੇ ਆਈ ਇਹ ਵੱਡੀ ਖਬਰ ਲੱਗ ਗਈਆਂ ਲੰਬੀਆਂ ਲੰਬੀਆਂ ਲਾਈਨਾਂ ਇਸ ਕੰਮ ਲਈ