ਆਈ ਤਾਜਾ ਵੱਡੀ ਖਬਰ
ਲੋਕਾਂ ਨੂੰ ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਲੋਕਾਂ ਵੱਲੋਂ ਬੇਸਬਰੀ ਦੇ ਨਾਲ ਮਾਨਸੂਨ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਉਥੇ ਹੀ ਬਰਸਾਤ ਹੋਣ ਦੇ ਨਾਲ ਲੋਕਾਂ ਨੂੰ ਕਾਫੀ ਹੱਦ ਤੱਕ ਗਰਮੀ ਤੋਂ ਰਾਹਤ ਮਿਲੀ ਸੀ। ਇਸ ਤੋਂ ਇਲਾਵਾ ਹੋਣ ਵਾਲੀ ਇਸ ਬਰਸਾਤ ਅਤੇ ਹਨੇਰੀ ਅਤੇ ਅਸਮਾਨੀ ਬਿਜਲੀ ਦੇ ਕਾਰਨ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰਨ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਉਥੇ ਹੀ ਮੌਸਮ ਦੀ ਤਬਦੀਲੀ ਦਾ ਸਭ ਤੋਂ ਵਧੇਰੇ ਨੁਕਸਾਨ ਹਿਮਾਚਲ ਪ੍ਰਦੇਸ਼ ਵਿਚ ਹੋਇਆ ਹੈ। ਜਿੱਥੇ ਬੱਦਲ ਫਟਣ ਅਤੇ ਮੀਂਹ ਪੈਣ ਕਾਰਨ ਭਿਆਨਕ ਸਥਿਤੀ ਪੈਦਾ ਹੋ ਗਈ ਸੀ।
ਪੰਜਾਬ ਦੇ ਮੌਸਮ ਸਬੰਧੀ ਵੀ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਜਾਣਕਾਰੀ ਮੁਹਇਆ ਕਰਵਾਈ ਜਾਂਦੀ ਹੈ। ਹੁਣ ਪੰਜਾਬ ਦੇ ਮੌਸਮ ਬਾਰੇ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਆਉਣ ਵਾਲੇ ਦਿਨਾਂ ਦੇ ਮੌਸਮ ਬਾਰੇ ਜਾਣਕਾਰੀ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਜਿਥੇ ਲੋਕਾਂ ਨੂੰ ਬਰਸਾਤ ਹੋਣ ਕਾਰਨ ਗਰਮੀ ਤੋਂ ਰਾਹਤ ਮਿਲੀ ਸੀ ਉਥੇ ਹੀ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਭਾਰੀ ਕਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਜਿੱਥੇ ਪੰਜਾਬ ਵਿੱਚ ਹੋਈ ਬਰਸਾਤ ਫਸਲਾਂ ਲਈ ਲਾਹੇਵੰਦ ਸਾਬਤ ਹੋਈ ਹੈ ਜਿਸ ਨਾਲ ਫਸਲਾਂ ਦਾ ਝਾੜ ਵਧੇਰੇ ਹੋ ਜਾਵੇਗਾ। ਉਥੇ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਾਣੀ ਦਾ ਪੱਧਰ ਵੀ ਕਾਫੀ ਹੇਠਾਂ ਚਲਾ ਗਿਆ ਸੀ ਜੋ ਬਰਸਾਤ ਕਾਰਨ ਸਹੀ ਹੋ ਗਿਆ ਹੈ। ਜੂਨ-ਜੁਲਾਈ ਵਿਚ ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਆਮ ਨਾਲੋਂ ਵਧੇਰੇ ਬਰਸਾਤ ਹੋਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਸੀ। ਪਰ ਹੁਣ ਅਗਸਤ ਅਤੇ ਸਤੰਬਰ ਵਿਚ ਵੀ ਬਰਸਾਤ ਆਮ ਨਾਲੋਂ ਵਧੇਰੇ ਹੋਣ ਦੀ ਸੰਭਾਵਨਾ ਜਤਾਈ ਗਈ ਹੈ।
ਪਰ ਅਜੇ ਕੁਝ ਦਿਨ ਲੋਕਾਂ ਨੂੰ ਵਧੇਰੇ ਤਾਪਮਾਨ ਦੇ ਵਾਧੇ ਦਾ ਸਾਹਮਣਾ ਕਰਨਾ ਪਵੇਗਾ। ਕਿਉਂਕਿ ਉਸਨੂੰ ਮੁੜ ਐਕਟਿਵ ਹੋਣ ਲਈ ਕੁਝ ਸਮਾਂ ਲੱਗ ਜਾਵੇਗਾ। ਹੁਣ ਮੌਸਮ ਦੇ ਗਰਮੀ ਦੇ ਮਜਾਜ਼ ਦੇ ਚੱਲਦੇ ਹੋਏ ਬੱਦਲਵਾਈ ਨਹੀਂ ਹੋਵੇਗੀ ਜਿਸ ਕਾਰਨ ਲੋਕਾਂ ਨੂੰ ਤੇਜ਼ ਧੁਪ ਅਤੇ ਬਹੁਤ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਆਉਣ ਵਾਲੇ ਦਿਨਾਂ ਬਾਰੇ ਸਮੇਂ ਸਮੇਂ ਤੇ ਜਾਣਕਾਰੀ ਦਿੱਤੀ ਜਾਂਦੀ ਹੈ।
Previous Postਪੰਜਾਬ ਹੁਣ ਇਥੇ ਵੀ ਸਕੂਲ ਚ ਮਿਲਿਆ ਪੌਜੇਟਿਵ ਬੱਚਾ , ਪ੍ਰਸ਼ਾਸਨ ਨੂੰ ਪਈ ਚਿੰਤਾ
Next Postਪੰਜਾਬ ਚ ਸਕੂਲਾਂ ਲਈ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸਰਕਾਰ ਨੇ ਕੀਤਾ ਇਹ ਐਲਾਨ