ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਮੌਸਮ ਦੀ ਤਬਦੀਲੀ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ ਉੱਥੇ ਹੀ ਬਹੁਤ ਸਾਰੇ ਲੋਕਾਂ ਨੂੰ ਕੁਦਰਤੀ ਕਰੋਪੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਕੁੱਝ ਅਜੇਹੇ ਹਾਦਸੇ ਵੀ ਹੁੰਦੇ ਹਨ ਜਿਥੇ ਲੋਕਾਂ ਨੂੰ ਚੁਕੰਨੇ ਵੀ ਕੀਤਾ ਜਾਂਦਾ ਹੈ ਲੇਕਿਨ ਫਿਰ ਉਨ੍ਹਾਂ ਵੱਲੋਂ ਵਰਤੀ ਅਣਗਹਿਲੀ ਦੇ ਕਾਰਨ ਵਾਪਰਨ ਵਾਲੇ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ। ਕੁਝ ਲੋਕਾਂ ਦੀ ਗਲਤੀ ਕਾਰਨ ਬਹੁਤ ਸਾਰੇ ਪ੍ਰਵਾਰਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ। ਅਚਾਨਕ ਵਾਪਰਨ ਵਾਲੇ ਕੁਝ ਹਾਦਸਿਆਂ ਵਿੱਚ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ।
ਹੁਣ ਪੰਜਾਬ ਵਿੱਚ ਇਥੇ ਵਾਪਰਿਆ ਭਿਆਨਕ ਹਾਦਸਾ ਬਚਾਅ ਕਾਰਜ ਜੋਰਾਂ ਤੇ ਜਾਰੀ ਹਨ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਵਿੱਚ ਇੱਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਕਈ ਲੋਕਾਂ ਦੇ ਇਸ ਹਾਦਸੇ ਦੀ ਚਪੇਟ ਵਿੱਚ ਆਉਣ ਦਾ ਆਖਿਆ ਜਾ ਰਿਹਾ ਹੈ। ਜਿੱਥੇ ਫਸੇ ਹੋਏ ਲੋਕਾਂ ਨੂੰ ਬਚਾਉਣ ਲਈ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਲੁਧਿਆਣਾ ਦੇ ਵਿਚ ਇਕ ਇਮਾਰਤ ਨੂੰ ਅਣਸੇਫ ਘੋਸ਼ਿਤ ਕੀਤਾ ਗਿਆ ਸੀ ਲੇਕਿਨ ਇਸਦੇ ਬਾਵਜੂਦ ਵੀ ਲੋਕ ਇਸ ਇਮਾਰਤ ਵਿਚ ਰਹਿ ਰਹੇ ਸਨ।
ਹੁਣ ਲੁਧਿਆਣਾ ਵਿਚ ਡਿੱਗੀ ਇਸ ਇਮਾਰਤ ਕਾਰਨ ਭਾਰੀ ਨੁਕਸਾਨ ਹੋਣ ਦਾ ਖਦਸ਼ਾ ਜਾਹਿਰ ਕੀਤਾ ਜਾ ਰਿਹਾ ਹੈ, ਕਿਉਂਕਿ ਇਸ ਇਮਾਰਤ ਦੇ ਅੰਦਰ ਲੋਕਾਂ ਦੇ ਫਸੇ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਨਗਰ ਨਿਗਮ ਵੱਲੋਂ ਵੀ ਇਸ ਇਮਾਰਤ ਦੀ ਖਸਤਾ ਹਾਲਤ ਨੂੰ ਦੇਖਦੇ ਹੋਏ ਇਸ ਨੂੰ ਸੀਲ ਕਰ ਦਿੱਤਾ ਗਿਆ ਸੀ। ਪਰ ਲੋਕਾਂ ਵੱਲੋਂ ਸੀਲ ਨੂੰ ਤੋੜ ਕੇ ਉਸ ਜਗ੍ਹਾ ਉਪਰ ਮੁੜ ਰਹਿਣਾ ਸ਼ੁਰੂ ਕਰ ਦਿੱਤਾ ਗਿਆ ਸੀ, ਤੇ ਅੱਜ ਲੁਧਿਆਣਾ ਦੇ ਆਰ.ਕੇ. ਰੋਡ ਨਜ਼ਦੀਕ ਇਸ ਤਿੰਨ ਮੰਜ਼ਿਲ ਦੀ ਇਮਾਰਤ ਡਿੱਗਣ ਨਾਲ ਇਹ ਹਾਦਸਾ ਵਾਪਰ ਗਿਆ ਹੈ।
ਇਸ ਇਮਾਰਤਾਂ ਦੇ ਡਿਗਣ ਨਾਲ ਨਾਲ ਦੀਆਂ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਣ ਦੀ ਪੁਸ਼ਟੀ ਕੀਤੀ ਗਈ ਹੈ। ਜਿੱਥੇ ਇਸ ਮਲਬੇ ਹੇਠ ਦੱਬੇ ਹੋਣ ਵਾਲੇ ਲੋਕਾਂ ਨੂੰ ਬਚਾਉਣ ਲਈ ਰਾਹਤ ਕਾਰਜ ਆਰੰਭ ਕਰ ਦਿੱਤੇ ਗਏ ਹਨ। ਉੱਥੇ ਹੀ ਇਸ ਹਾਦਸੇ ਵਿਚ ਕਿੰਨੇ ਲੋਕ ਫਸੇ ਹੋਏ ਹਨ, ਇਸ ਦੀ ਖਬਰ ਅਜੇ ਪ੍ਰਾਪਤ ਨਹੀਂ ਹੋਈ ਹੈ।
Previous Postਵਾਪਰਿਆ ਕਹਿਰ ਭਿਆਨਕ ਹਾਦਸੇ ਚ 5 ਲੋਕਾਂ ਦੀ ਹੋਈ ਮੌਤ , ਇਲਾਕੇ ਚ ਛਾਈ ਸੋਗ ਦੀ ਲਹਿਰ
Next Postਪੰਜਾਬ : ਹਜੇ ਵਿਆਹ ਦੇ ਚਾਅ ਵੀ ਪੂਰੇ ਨਹੀਂ ਸੀ ਹੋਏ ਵਾਪਰਿਆ ਇਹ ਕਾਂਡ , ਇਲਾਕੇ ਚ ਛਾਈ ਸੋਗ ਦੀ ਲਹਿਰ