ਆਈ ਤਾਜਾ ਵੱਡੀ ਖਬਰ
ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਜਿੱਥੇ ਆਵਾਜਾਈ ਵਾਹਨ ਵਿਭਾਗ ਵੱਲੋਂ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਜਾਂਦੇ ਹਨ ਜਿਸ ਨਾਲ ਲੋਕਾਂ ਨੂੰ ਆਵਾਜਾਈ ਦੇ ਦੌਰਾਨ ਸੁਰੱਖਿਅਤ ਰੱਖਿਆ ਜਾ ਸਕੇ ਸਕੇ। ਜਿਸ ਨਾਲ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਸਰਕਾਰ ਵੱਲੋਂ ਸਮੇਂ-ਸਮੇਂ ਤੇ ਲੋਕਾਂ ਨੂੰ ਵੀ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਜੋ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦੀ ਸੁਰੱਖਿਆ ਨੂੰ ਲਾਜਮੀ ਕੀਤਾ ਜਾ ਸਕੇ। ਕਿਉਂਕਿ ਕੁਝ ਲੋਕਾਂ ਦੀ ਅਣਗਹਿਲੀ ਕਾਰਨ ਵਾਪਰਨ ਵਾਲੇ ਹਾਦਸਿਆਂ ਵਿੱਚ ਬਹੁਤ ਸਾਰੇ ਬੇਕਸੂਰ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਜੋ ਕਦੇ ਵੀ ਪੂਰੀ ਨਹੀਂ ਹੋ ਸਕਦੀ।
ਹੁਣ ਇੱਕ ਭਿਆਨਕ ਕਹਿਰ ਵਾਪਰਿਆ ਹੈ ਜਿਥੇ ਪੰਜ ਲੋਕਾਂ ਦੀ ਮੌਤ ਹੋਣ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਉੱਤਰ ਪ੍ਰਦੇਸ਼ ਦੇ ਬਸਤੀ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਕਾਰ ਅਤੇ ਕੰਟੇਨਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨੈਸ਼ਨਲ ਹਾਈਵੇ ਤੇ ਇਕ ਕਾਰ ਲਖਨਊ ਤੋਂ ਬਸਤੀ ਵੱਲ ਆ ਰਹੀ ਸੀ। ਜਿੱਥੇ ਇਹ ਕਾਰ ਕੰਟੇਨਰ ਦੇ ਨਾਲ ਟਕਰਾ ਗਈ ਅਤੇ ਕੰਟੇਨਰ ਦੇ ਹੇਠਾਂ ਜਾ ਵੜੀ।
ਇਹ ਹਾਦਸਾ ਇੰਨਾ ਭਿਆਨਕ ਸੀ ਕੇ ਕਾਰ ਨੂੰ ਗੈਸ ਕਟਰ ਨਾਲ ਕੱਟਿਆ ਗਿਆ ਜਿਸ ਤੋਂ ਬਾਅਦ ਕਾਰ ਵਿੱਚ ਸਵਾਰ ਮਿਰਤਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਇਸ ਹਾਦਸੇ ਦੀ ਖਬਰ ਮਿਲਦੇ ਹੀ ਪੁਲਸ ਵਲੋਂ ਮੌਕੇ ਤੇ ਪਹੁੰਚ ਕੇ ਕਾਰ ਵਿੱਚ ਸਵਾਰ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ। ਦੱਸਿਆ ਗਿਆ ਹੈ ਕਿ ਕਾਰ ਵਿਚ ਸੱਤ ਲੋਕ ਸਵਾਰ ਸਨ ਜਿਨ੍ਹਾਂ ਵਿੱਚੋਂ 5 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ।
ਪੁਲਿਸ ਵੱਲੋਂ 2 ਲੋਕਾਂ ਨੂੰ ਬਚਾਇਆ ਗਿਆ ਹੈ ਜਿਨ੍ਹਾਂ ਵਿੱਚ ਇੱਕ ਵਿਅਕਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਇਕ ਬੱਚੀ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਇਨ੍ਹਾਂ ਦੋਹਾਂ ਨੂੰ ਜ਼ਿਲੇ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਵੱਲੋਂ ਲਾਸ਼ਾ ਨੂੰ ਬਾਹਰ ਕੱਢ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਥੇ ਹੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Previous Postਪੰਜਾਬ ਦੇ ਇਹਨਾਂ ਵਿਦਿਆਰਥੀਆਂ ਲਈ ਆਈ ਵੱਡੀ ਖਬਰ ਹੋ ਗਿਆ ਇਹ ਐਲਾਨ
Next Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਬਚਾਅ ਕਾਰਜ ਜੋਰਾਂ ਤੇ ਜਾਰੀ