ਆਈ ਤਾਜਾ ਵੱਡੀ ਖਬਰ
ਸਰਕਾਰ ਵੱਲੋਂ ਜਿਥੇ ਪਹਿਲਾਂ ਬੱਚਿਆਂ ਦੀਆਂ ਕਲਾਸਾਂ ਆਨਲਾਈਨ ਹੀ ਲਗਾਈਆਂ ਜਾ ਰਹੀਆਂ ਸਨ। ਉੱਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਡੀਆਂ ਕਲਾਸਾਂ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਇਜ਼ਾਜ਼ਤ ਦੇ ਦਿੱਤੀ ਗਈ ਸੀ ਕਿਉਂਕਿ ਕਰੋਨਾ ਕੇਸਾਂ ਵਿਚ ਕਮੀ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਸੀ। ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਖਿਆ ਗਿਆ ਸੀ ਕਿ ਅਗਰ ਸਥਿਤੀ ਕਾਬੂ ਹੇਠ ਰਹਿੰਦੀ ਹੈ ਤਾਂ , ਸਾਰੇ ਬੱਚਿਆਂ ਲਈ ਸਕੂਲ 2 ਅਗਸਤ ਤੋਂ ਖੋਲ੍ਹ ਦਿੱਤੇ ਜਾਣਗੇ, ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਹੀ ਕੈਪਟਨ ਸਰਕਾਰ ਵੱਲੋਂ 2 ਅਗਸਤ ਤੋਂ ਸਾਰੇ ਬੱਚਿਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਵੀ ਦੇ ਦਿੱਤੀ ਗਈ ਸੀ।
ਉਥੇ ਹੀ ਸਕੂਲ ਆਉਣ ਵਾਲੇ ਸਾਰੇ ਅਧਿਆਪਕਾਂ ਲਈ ਕਰੋਨਾ ਟੀਕਾਕਰਨ ਹੋਣਾ ਵੀ ਲਾਜ਼ਮੀ ਕਰ ਦਿੱਤਾ ਗਿਆ ਸੀ ਤਾਂ ਜੋ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਸਕੂਲ ਦੇ ਸਟਾਫ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਲਾਗੂ ਕੀਤੇ ਗਏ ਸਨ। ਪਰ ਹੁਣ ਸਕੂਲ ਖੋਲ੍ਹੇ ਜਾਣ ਤੋਂ ਬਾਅਦ ਬਹੁਤ ਸਾਰੇ ਬੱਚਿਆਂ ਦੇ ਕਰੋਨਾ ਤੋਂ ਪੀੜਤ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ ਪੰਜਾਬ ਵਿੱਚ ਇੱਥੇ ਚਾਰ ਦਿਨਾਂ ਲਈ ਇਸ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਨਾਭਾ ਦੇ ਸਰਕਾਰੀ ਸਕੂਲ ਵਿੱਚ ਵੀ ਕਰੋਨਾ ਦੀ ਚਪੇਟ ਵਿੱਚ ਇੱਕ ਬੱਚੇ ਦੇ ਆ ਜਾਣ ਕਾਰਨ, ਸਕੂਲ ਪ੍ਰਸ਼ਾਸਨ ਨੂੰ ਚਿੰਤਾ ਪੈ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸ ਡੀ ਐਮ ਨਾਭਾ ਕਨੂੰ ਗਰਗ ਨੇ ਦੱਸਿਆ ਹੈ ਕਿ ਨਾਭਾ ਦੇ ਸਰਕਾਰੀ ਮਾਡਲ ਹਾਈ ਸਕੂਲ ਵਿੱਚ 6ਵੀਂ ਕਲਾਸ ਦੀ ਬੱਚੀ ਕਰੋਨਾ ਤੋਂ ਸੰਕਰਮਿਤ ਹੋ ਗਈ ਹੈ। ਜਿਸ ਕਾਰਨ ਬਾਕੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਕੂਲ ਨੂੰ 4 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਉਥੇ ਹੀ ਬੱਚੀ ਨੂੰ ਘਰ ਵਿੱਚ ਇਕਾਂਤਵਾਸ ਕਰਨ ਦੇ ਪ੍ਰਬੰਧ ਵੀ ਕੀਤੇ ਗਏ ਹਨ।
ਬਾਕੀ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਰੇ ਸਕੂਲ ਨੂੰ ਸੈਨੇਟਾਈਜ਼ ਕਰਵਾ ਦਿੱਤਾ ਗਿਆ ਹੈ। 2 ਅਗਸਤ ਨੂੰ ਸਕੂਲ ਖੋਲਣ ਤੋਂ ਬਾਅਦ ਹੁਣ ਤੱਕ ਪੰਜਾਬ ਦੇ ਵੱਖ ਵੱਖ ਸਕੂਲਾਂ ਵਿੱਚ ਬਹੁਤ ਸਾਰੇ ਬੱਚੇ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਜਿਸ ਨਾਲ ਕਰੋਨਾ ਦੀ ਤੀਜੀ ਲਹਿਰ ਦਾ ਖ਼ਤਰਾ ਵੀ ਵਧ ਰਿਹਾ ਹੈ।
Previous Postਇਸ ਮਸ਼ਹੂਰ ਬੋਲੀਵੁਡ ਅਦਾਕਾਰ ਨਾਲ ਵਾਪਰਿਆ ਹਾਦਸਾ, ਪ੍ਰਸੰਸਕ ਕਰ ਰਹੇ ਦੁਆਵਾਂ
Next Postਆਖਰ ਏਨੇ ਦਿਨਾਂ ਦੀ ਚੁਪੀ ਤੋਂ ਬਾਅਦ ਹੁਣੇ ਹੁਣੇ ਖੇਤੀ ਕਾਨੂੰਨਾਂ ਬਾਰੇ ਪ੍ਰਧਾਨ ਮੰਤਰੀ ਵਲੋਂ ਆਈ ਇਹ ਵੱਡੀ ਖਬਰ