CBSE ਦੇ ਸਕੂਲਾਂ ਲਈ ਆਈ ਇਹ ਵੱਡੀ ਖਬਰ – ਹੁਣ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਦੇਸ਼ ਵਿੱਚ ਕਰੋਨਾ ਕੇਸਾਂ ਦੇ ਚਲਦੇ ਹੋਏ ਜਿਥੇ ਪਿਛਲੇ ਸਾਲ ਤੋਂ ਹੀ ਲਗਾਤਾਰ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਿਆ ਗਿਆ ਸੀ, ਉਥੇ ਹੀ ਬੱਚਿਆਂ ਦੀ ਪੜ੍ਹਾਈ ਆਨਲਾਇਨ ਜਾਰੀ ਰੱਖਣ ਦੇ ਆਦੇਸ਼ ਵੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਸਨ। ਜਿਸ ਨਾਲ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋ ਸਕੇ। ਜਿਸ ਬਾਰੇ ਸਰਕਾਰ ਵੱਲੋਂ ਸਾਰੇ ਸਕੂਲਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਸਨ। ਕਰੋਨਾ ਕੇਸਾਂ ਦੇ ਵਾਧੇ ਅਤੇ ਕਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਵੀ ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਬੱਚਿਆਂ ਦੀਆਂ ਪਹਿਲੀਆਂ ਹੋਈਆਂ ਪ੍ਰੀਖਿਆਵਾਂ ਦੇ ਅਧਾਰ ਤੇ ਉਨ੍ਹਾਂ ਦੇ ਨਤੀਜੇ ਘੋਸ਼ਤ ਕੀਤੇ ਗਏ ਸਨ।

ਉੱਥੇ ਹੀ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ 2 ਅਗਸਤ ਨੂੰ ਸਕੂਲ ਖੋਲ੍ਹੇ ਜਾਣ ਦਾ ਆਦੇਸ਼ ਦੇ ਦਿੱਤਾ ਗਿਆ ਸੀ, ਉਥੇ ਹੀ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਹੁਣ ਸੀ ਬੀ ਐਸ ਈ ਸਕੂਲਾਂ ਬਾਰੇ ਇਕ ਵੱਡੀ ਖਬਰ ਦਾ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੀਬੀਐਸੀ ਸਕੂਲਾਂ ਲਈ ਦਸਵੀਂ ਅਤੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਐਲਾਨ ਕੀਤਾ ਗਿਆ ਹੈ।

ਜਿਸ ਵਿੱਚ ਕੰਪਾਰਟਮੈਂਟ ਪ੍ਰੀਖਿਆਵਾਂ ਵਾਸਤੇ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਸਰਕਾਰ ਵੱਲੋਂ ਪਹਿਲਾ ਹੋਈਆਂ ਪ੍ਰੀਖਿਆਵਾਂ ਦੇ ਅਧਾਰ ਤੇ ਬੱਚਿਆਂ ਦੇ ਨਤੀਜੇ ਬਣਾਏ ਗਏ ਸਨ। ਜਿੱਥੇ ਸਰਕਾਰ ਵੱਲੋਂ ਬਾਰਵੀਂ ਕਲਾਸ ਦਾ ਨਤੀਜਾ 30 ਜੁਲਾਈ , ਅਤੇ ਦਸਵੀਂ ਦਾ ਨਤੀਜਾ 3 ਅਗਸਤ ਨੂੰ ਜਾਰੀ ਕੀਤਾ ਗਿਆ ਸੀ। ਕਰੋਨਾ ਦੇ ਵਧੇ ਕੇਸਾਂ ਨੂੰ ਦੇਖਦੇ ਹੋਏ ਜਿੱਥੇ ਸਰਕਾਰ ਵੱਲੋਂ ਦਸਵੀਂ ਅਤੇ ਬਾਰਵੀਂ ਕਲਾਸ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਪਹਿਲਾਂ ਅੱਗੇ ਕੀਤਾ ਗਿਆ ਸੀ। ਉੱਥੇ ਹੀ ਕਰੋਨਾ ਦੀ ਸਥਿਤੀ ਦੇ ਮੱਦੇਨਜ਼ਰ ਇਨ੍ਹਾਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਸੀ।

ਹੁਣ ਬੱਚਿਆਂ ਦੀਆਂ ਦਸਵੀਂ ਕਲਾਸ ਦੀਆਂ ਕੰਪਾਰਮੈਂਟ ਦੀਆਂ ਪ੍ਰੀਖਿਆਵਾਂ 25 ਅਗਸਤ ਤੋਂ 8 ਸਤੰਬਰ ਤੱਕ ਲਏ ਜਾਣ ਦਾ ਐਲਾਨ ਸੀ ਬੀ ਐਸ ਈ ਬੋਰਡ ਵੱਲੋਂ ਕੀਤਾ ਗਿਆ ਹੈ। ਇਸ ਤਰਾਂ ਹੀ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਵੀ 25 ਅਗਸਤ ਤੋਂ 15 ਸਤੰਬਰ ਤੱਕ ਕਰਵਾਈਆਂ ਜਾ ਰਹੀਆਂ ਹਨ। ਕੰਪਾਰਮੈਂਟ ਦੀਆਂ ਇਹਨਾਂ ਹੋਣ ਵਾਲੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਬਾਰੇ ਵਿਦਿਆਰਥੀ ਵਧੇਰੇ ਜਾਣਕਾਰੀ ਬੋਰਡ ਦੀ ਅਧਿਕਾਰਤ ਵੈਬਸਾਈਟ http://cbse.gov.in ਲਈ ਜਾ ਸਕਦੀ ਹੈ।