ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਕਰੋਨਾ ਕੇਸਾਂ ਨੂੰ ਲੈ ਕੇ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾ ਦਿਤੀਆਂ ਗਈਆਂ ਸਨ। ਜਿਸ ਨਾਲ ਲੋਕਾਂ ਨੂੰ ਸੁ-ਰੱ-ਖਿ-ਅ-ਤ ਰੱਖਿਆ ਜਾ ਸਕੇ। ਪਿਛਲੇ ਸਾਲ ਮਾਰਚ ਤੋਂ ਹੀ ਬਹੁਤ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ। ਜਿਸ ਨਾਲ ਬਹੁਤ ਸਾਰੇ ਰੋਜ਼ਗਾਰ ਠੱਪ ਹੋਣ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ ਸੀ। ਇਹਨਾਂ ਪਾਬੰਦੀਆਂ ਦੇ ਚੱਲਦੇ ਹੋਏ ਜਿਥੇ ਲੋਕਾਂ ਨੂੰ ਘਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਸੀ। ਉਥੇ ਹੀ ਵਿੱਦਿਅਕ ਅਦਾਰੇ ਵੀ ਬਹੁਤ ਜ਼ਿਆਦਾ ਪ੍ਰਭਾਵਤ ਹੋਏ ਸਨ।
ਸਰਕਾਰ ਵੱਲੋਂ ਲੋਕਾਂ ਨੂੰ ਜਿਥੇ ਮੁੜ ਕਰੋਨਾ ਟੀਕਾਕਰਨ ਅਤੇ ਟੈਸਟ ਕਰਵਾਉਣ ਵਾਸਤੇ ਵੀ ਅਪੀਲ ਕੀਤੀ ਜਾਂਦੀ ਰਹੀ ਤਾਂ ਜੋ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਹੁਣ ਕਰੋਨਾ ਕੇਸਾਂ ਦੀ ਸਥਿਤੀ ਨੂੰ ਕਾਬੂ ਹੇਠ ਦੇਖਦੇ ਹੋਏ ਸਰਕਾਰ ਵੱਲੋਂ ਮੁੜ ਤੋਂ 2 ਅਗਸਤ ਵਿਦਿਅਕ ਅਦਾਰਿਆਂ ਨੂੰ ਖੋਲ੍ਹਿਆ ਗਿਆ ਸੀ। ਸਕੂਲਾਂ ਵਿਚ ਵਿਦਿਆਰਥੀਆਂ ਦੇ ਕਰੋਨਾ ਤੋਂ ਪੀੜਤ ਹੋਣ ਦੀਆਂ ਖਬਰਾਂ ਸਾਹਮਣੇ ਆਉਣ ਤੇ ਸਰਕਾਰ ਵੱਲੋਂ ਚੌਕਸੀ ਵਧਾ ਦਿੱਤਾ ਗਿਆ ਹੈ। ਜਿਸ ਸਦਕਾ ਕਰੋਨਾ ਕੇਸਾਂ ਵਿੱਚ ਵਾਧੇ ਨੂੰ ਰੋਕਿਆ ਜਾ ਸਕੇ।
ਕਿਉਂਕਿ ਪੰਜਾਬ ਵਿੱਚ ਕਰੋਨਾ ਦੀ ਤੀਜੀ ਲਹਿਰ ਨੂੰ ਰੋਕਣ ਲਈ ਸਰਕਾਰ ਵੱਲੋਂ ਪਹਿਲਾਂ ਹੀ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ। ਆਖਿਰ ਹੁਣ ਜਲੰਧਰ ਵਾਸੀਆਂ ਲਈ ਇਕ ਵੱਡੀ ਚੰਗੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਜ਼ਿਲੇ ਦੇ ਵਿੱਚ ਕਰੋਨਾ ਕੇਸਾਂ ਤੇ ਉਪਰ ਪੂਰੀ ਤਰ੍ਹਾਂ ਜਿਲ੍ਹਾ ਮਜਿਸਟਰੇਟ ਵੱਲੋਂ ਨਜ਼ਰ ਰੱਖੀ ਜਾ ਰਹੀ ਹੈ। ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਮੁਤਾਬਕ ਜਲੰਧਰ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਇਕ ਵਿਅਕਤੀ ਦੇ ਕਰੋਨਾ ਪੀੜਤ ਹੋਣ ਦੀ ਖਬਰ ਸਾਹਮਣੇ ਆਈ ਹੈ।
ਦੱਸਿਆ ਗਿਆ ਹੈ ਕਿ ਨਕੋਦਰ ਦੀ ਰਹਿਣ ਵਾਲੀ ਇਕ ਮਹਿਲਾ ਕਰੋਨਾ ਦੀ ਚਪੇਟ ਵਿੱਚ ਆਈ ਹੈ ਜਿਸਦੀ ਸ਼ਨੀਵਾਰ ਨੂੰ ਕਰੋਨਾ ਰਿਪੋਰਟ ਪਾਜ਼ਿਟਿਵ ਪਾਈ ਗਈ ਹੈ। ਇਸ ਖਬਰ ਨੂੰ ਦੇਖਦੇ ਹੀ ਜਲੰਧਰ ਜ਼ਿਲ੍ਹੇ ਦੇ ਲੋਕਾਂ ਵਿੱਚ ਰਾਹਤ ਵੇਖੀ ਜਾ ਰਹੀ ਹੈ। ਉੱਥੇ ਹੀ ਬੀਤੇ ਕੱਲ੍ਹ ਸ਼ੁੱਕਰਵਾਰ ਨੂੰ ਚਾਰ ਲੋਕ ਕਰੋਨਾ ਦੀ ਚਪੇਟ ਵਿੱਚ ਆਏ ਸਨ। ਇਸ ਸਮੇਂ ਜਲੰਧਰ ਜ਼ਿਲ੍ਹੇ ਵਿੱਚ ਕਰੋਨਾ ਸਥਿੱਤੀ ਪੂਰੀ ਤਰ੍ਹਾਂ ਕਾਬੂ ਹੇਠ ਦੱਸੀ ਜਾ ਰਹੀ ਹੈ।
Previous Postਪੰਜਾਬ ਇਥੋਂ ਆਈ ਇਹ ਵੱਡੀ ਤਾਜਾ ਖਬਰ ਸਾਰੇ ਪਾਸੇ ਹੋ ਗਈ ਚਰਚਾ
Next Postਪੰਜਾਬ ਪੁਲਸ ਦੇ ਨੌਜਵਾਨ ਦੀ ਇਸ ਤਰਾਂ ਹੋਈ ਮੌਤ ਦੇਖਣ ਵਾਲਿਆਂ ਦੀਆਂ ਨਿਕਲੀਆਂ ਧਾਹਾਂ